Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੀ.ਐਸ.ਐਫ ਵੱਲੋਂ ਪੰਜਾਬ ਦੀ ਸਰਹੱਦ ਤੋਂ ਏ.ਕੇ 47 ਅਤੇ ਜਿੰਦਾ ਕਾਰਤੂਸ ਬਰਾਮਦ

ਬੀ.ਐਸ.ਐਫ ਵੱਲੋਂ ਪੰਜਾਬ ਦੀ ਸਰਹੱਦ ਤੋਂ ਏ.ਕੇ 47 ਅਤੇ ਜਿੰਦਾ ਕਾਰਤੂਸ ਬਰਾਮਦ

ਤਰਨਤਾਰਨ: ਪਾਕਿਸਤਾਨ ਦੇ ਖੇਮਕਰਨ ਸੈਕਟਰ ਨਾਲ ਲੱਗਦੀ ਸਰਹੱਦ ਤੇ ਭਾਰਤੀ ਚੌਂਕੀ ਟਾਪੂ ਦੇ ਨੇੜੇ ਤੋਂ ਬੀ.ਐਸ.ਐਫ ਵੱਲੋਂ ਇੱਕ ਏ.ਕੇ 47 ਅਤੇ ਵੱਡੀ ਗਿਣਤੀ ਵਿੱਚ ਜਿੰਦਾ ਕਾਰਤੂਸ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ।

ਬਰਾਮਦ ਹੋਏ ਹਥਿਆਰ ਵਖਾਉਂਦੇ ਹੋਏ ਬੀਐਸਐਫ ਦੇ ਅਧਿਕਾਰੀ
ਬਰਾਮਦ ਹੋਏ ਹਥਿਆਰ ਵਖਾਉਂਦੇ ਹੋਏ ਬੀਐਸਐਫ ਦੇ ਅਧਿਕਾਰੀ

ਬੀ.ਐਸ.ਐਫ ਦੇ ਇਸ ਦਾਅਵੇ ਤੋਂ ਬਾਅਦ ਕੇਂਦਰੀ ਅਤੇ ਪੰਜਾਬ ਦੀਆਂ ਖੁਫੀਆ ਅਜੈਂਸੀਆਂ ਵੱਲੋਂ ਹਰਕਤ ਵਿੱਚ ਆਉਂਦਿਆਂ ਇਸ ਸਰਹੱਦੀ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਨਾਲ ਨਾਲ ਸਾਬਕਾ ਖਾੜਕੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਉੱਤੇ ਵੀ ਪੂਰੀ ਤਰ੍ਹਾਂ ਨਿਗ੍ਹਾ ਰੱਖਣੀ ਸ਼ੁਰੂ ਕਰ ਦਿੱਤੀ ਗਈ ਹੈ।

ਪੰਜਾਬ ਵਿੱਚ ਪਿਛਲੇ ਦੋ ਤਿੰਨ ਮਹੀਨਿਆਂ ਤੋਂ ਚੱਲ ਰਹੇ ਤਣਾਅਪੂਰਣ ਹਾਲਾਤ ਦੇ ਚਲਦਿਆਂ ਇਹ ਬਰਾਮਦਗੀ ਕਈ ਸਵਾਲ ਖੜੇ ਕਰ ਰਹੀ ਹੈ।

ਬੀ.ਐਸ.ਐਫ ਦੇ ਡੀ.ਆਈ.ਜੀ ਆਰ.ਕੇ ਥਾਪਾ ਨੇ ਦੱਸਿਆ ਕਿ ਸਮੱਗਲਿੰਗ ਦੀ ਕਨਸੋਅ ਹੋਣ ਕਾਰਨ ਇਸ ਇਲਾਕੇ ਵਿੱਚ ਬੀ.ਐਸ.ਐਫ ਦੇ ਸਿਪਾਹੀ ਅਲਰਟ ਉੱਤੇ ਸਨ ਤੇ ਦੁਪਿਹਰ ਵੇਲੇ ਸਰਹੱਦ ਨਾਲ ਲੱਗਦੇ ਖੇਤਾਂ ਵਿੱਚੋਂ ਇਹ ਬਰਾਮਦਗੀਆਂ ਕੀਤੀਆਂ ਗਈਆਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੰਮੂ ਅਤੇ ਕਸ਼ਮੀਰ ਦੇ ਸਾਂਭਾ ਖੇਤਰ ਵਿੱਚ ਇੰਡੀਆ ਪਾਕਿਸਤਾਨ ਸਰਹੱਦ ਨੇੜੇ ਸ਼ੱਕੀ ਪਾਕਿਸਤਾਨੀ ਡਰੋਨ ਦੀ ਹਰਕਤ ਤੋਂ ਬਾਅਦ ਇੰਡੀਆ ਦੀ ਬਾਰਡਰ ਸਕਿਉਰਟੀ ਫੋਰਸ (ਬੀ. ਐੱਸ. ਐੱਫ) ਵੱਲੋਂ ਲੰਘੇ ਦਿਨ ਐਤਵਾਰ
ਜੰਮੂ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੋਰਾ ਵਿੱਚ ਬੁੱਧਵਾਰ ਦੀ ਰਾਤ ਅਣਪਛਾਤੇ ਹਮਲਾਵਰਾਂ ਨੇ ਭਾਰਤੀ ਬੀਐਸਐਫ ਦੇ ਮੁਲਾਜ਼ਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜੰਮੂ ਕਸ਼ਮੀਰ ਪੁਲਿਸ ਨੇ ਇਸ ਹਮਲੇ ਲਈ
ਜਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮੋਹਾਲੀ ਪੁਲਿਸ ਨੇ ਇੰਟਰਸਟੇਟ ਗੈਂਗ ਦੇ ਇਕ ਹੋਰ ਮੈਂਬਰ ਬੀ.ਐਸ.ਐਫ ਦੇ ਹੋਲਦਾਰ
ਜਲੰਧਰ: ਗੁਰਦਾਸਪੁਰ ਜਿਲ੍ਹੇ ਦੇ ਦੀਨਾਨਗਰ ਵਿੱਚ ਹੋਏ ਅੱਤਵਾਦੀ ਹਮਲੇ ਬਾਰੇ ਇੱਕ ਵੱਡਾ ਖੁਲਾਸਾ ਕਰਦਿਆਂ ਬੀ.ਐਸ.ਐਫ ਦੇ ਆਈ.ਜੀ ਅਨਿਲ ਪਾਲੀਵਾਲ ਨੇ ਕਿਹਾ ਹੈ ਕਿ ਦੀਨਾਨਗਰ ਹਮਲੇ ਨਾਲ ਸੰਬੰਧਿਤ ਅੱਤਵਾਦੀ ਪੰਜਾਬ ਨਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: