Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਰਾਜਸੀ ਨਜ਼ਰਬਂੰਦਾਂ ਦੀ ਰਿਹਾਈ ਲਈ ਕੈਨੇਡਾ ਦੇ ਸਿੱਖਾਂ ਨੇ ਭਾਰਤੀ ਕੌਸਲਖਾਨੇ ਨੂੰ ਦਿੱਤਾ ਮੰਗ ਪੱਤਰ

ਸਿੱਖ ਰਾਜਸੀ ਨਜ਼ਰਬਂੰਦਾਂ ਦੀ ਰਿਹਾਈ ਲਈ ਕੈਨੇਡਾ ਦੇ ਸਿੱਖਾਂ ਨੇ ਭਾਰਤੀ ਕੌਸਲਖਾਨੇ ਨੂੰ ਦਿੱਤਾ ਮੰਗ ਪੱਤਰ

ਟੋਰਾਂਟੋ ( 17 ਦਸੰਬਰ, 2014): ਪਿੱਛਲੇ ਸਮੇਂ ਦੌਰਾਨ ਪੰਜਾਬ ਵਿੱਚ ਚਲੀ ਖਾੜਕੂ ਲਹਿਰ ਦੌਰਾਨ ਸਿੱਖ ਕੌਮੀ ਦੀ ਵਿਗੜੀ ਸੰਵਾਰਨ ਲਈ ਆਪਣਾ ਸਭ ਕੁਝ ਦਾਅ ‘ਤੇ ਲਾਕੇ ਚੱਲਣ ਵਾਲੇ ਸਿੱਖ ਯੋਧਿਆਂ ਨੂੰ ਭਾਰਤ ਸਰਕਾਰ ਵੱਲੋਂ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਜੇਲਾਂ ਵਿੱਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ।

ਸਜ਼ਾ ਪੂਰੀ ਕਰ ਚੁੱਕੇ ਇਨ੍ਹਾਂ ਸਿੱਖ ਰਾਜਸੀ ਨਜ਼ਰਬੰਦਾਂ ਦੀ ਰਿਹਾਈ ਲਈ ਅੰਬਾਲਾ ਵਿੱਚ ਭਾਈ ਗੁਰਬਖਸ਼ ਸਿੰਘ ਵੱਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਭੁੱਖ ਹੜਤਾਲ ਨੂੰ ਇੱਕ ਮਹੀਨੇ ਤੋਂ ਉਪਰ ਦਾ ਸਮਾਂ ਹੋ ਗਿਆ ਹੈ। ਇਸ ਦੌਰਾਨ ਭਾਈ ਖਾਲਸਾ ਵੱਲੋਂ ਸ਼ੁਰੂ ਕੀਤੀ ਬੰਦੀ ਸਿੰਘ ਰਿਹਾਈ ਮੁਹਿੰਮ ਨੂੰ ਤਕੜਾ ਹੁੰਗਾਰਾ ਮਿਲ ਰਿਹਾ ਹੈ।

ਭਾਰਤੀ ਕੌਸਲ ਜਨਰਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਮੰਗ ਪੱਤਰ ਸੌਪਦੇ ਕੈਨੇਡੀਅਨ ਸਿੱਖ
ਭਾਰਤੀ ਕੌਸਲ ਜਨਰਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਮੰਗ ਪੱਤਰ ਸੌਪਦੇ ਕੈਨੇਡੀਅਨ ਸਿੱਖ

ਇਸੇ ਤਹਿਤ ਹੀ ਭਾਰਤ ਵਿੱਚ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ‘ਚ ਬੰਦ ਸਿੱਖਾਂ ਦੀ ਰਿਹਾਈ ਲਈ ਕੈਨੇਡਾ ਦੇ ਸਿੱਖਾਂ ਨੇ ਅਤੇ ਉਂਟਾਰੀਓ ‘ਚ ਗੁਰਦੁਆਰਿਆਂ ਦੀ ਸਭ ਤੋਂ ਵੱਡੀ ਸੰਸਥਾ, ਉਂਟਾਰੀਓ ਸਿੱਖ ਐਾਡ ਗੁਰਦੁਆਰਾ ਕੌਾਸਲ (ਓ.ਐਸ.ਜੀ.ਸੀ.) ਦੇ ਆਗੂਆਂ ਨੇ ਭਾਰਤ ਦੇ ਕੌਾਸਲ ਜਨਰਲ ਅਖਿਲੇਸ਼ ਮਿਸ਼ਰਾ ਨੂੰ ਇਕ ਮੰਗ ਪੱਤਰ ਸੌਾਪਿਆ ਹੈ।

ਓ.ਐਸ.ਜੀ.ਸੀ. ਦੇ ਚੇਅਰਮੈਨ ਰਣਜੀਤ ਸਿੰਘ ਦੂਲੇ ਦੀ ਅਗਵਾਈ ਵਿਚ ਅੱਧੀ ਦਰਜਨ ਤੋਂ ਵੱਧ ਕੈਨੇਡੀਅਨ ਸਿੱਖ ਆਗੂਆਂ ਨੇ ਟੋਰਾਂਟੋ ਵਿਖੇ ਭਾਰਤੀ ਕੌਾਸਲਖਾਨੇ ਵਿਖੇ ਪਹੁੰਚ ਕੇ ਬੀਤੇ ਕੱਲ੍ਹ  ਮਿਸ਼ਰਾ ਨਾਲ ਮੁਲਾਕਾਤ ਕੀਤੀ ਅਤੇ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਸਿੱਖਾਂ ਦੀ ਰਿਹਾਈ ਲਈ ਕੀਤੀ ਜਾ ਰਹੀ ਭੁੱਖ ਹੜਤਾਲ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ ਮੀਟਿੰਗ ਕੀਤੀ।

ਅਜੀਤ ਦੇ ਪੱਤਰਕਾਰ ਦੇ ਇਕ ਸਵਾਲ ਦੇ ਜਵਾਬ ਵਿੱਚ ਸ੍ਰੀ ਮਿਸ਼ਰਾ ਨੇ ਦੱਸਿਆ ਕਿ ਕੈਨੇਡਾ ‘ਚ ਭਾਰਤ ਸਰਕਾਰ ਦੇ ਨੁਮਾਇੰਦੇ ਵਜੋਂ ਉਹ ਸਥਾਨਕ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ ਅਤੇ ਸਿੱਖ ਕੌਮ ਦੇ ਮੁੱਦਿਆਂ ਬਾਰੇ ਉਸਾਰੂ ਪਹੁੰਚ ਅਪਨਾਉਣ ਵਿਚ ਯਕੀਨ ਰੱਖਦੇ ਹਨ।

ਇਸ ਮੌਕੇ ‘ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ: ਦੂਲੇ ਨੇ ਕਿਹਾ ਕਿ ਓ.ਐਸ.ਜੀ.ਸੀ. ਅਤੇ ਉਂਟਾਰੀਓ ਗੁਰਦੁਆਰਾਜ਼ ਕਮੇਟੀ (ਉਂਟਾਰੀਓ ‘ਚ ਗੁਰਦੁਆਰਿਆਂ ਦੀ ਇਕ ਹੋਰ ਸੰਸਥਾਂ) ਨੇ ਭਾਈ ਖਾਲਸਾ ਦੇ ਸੰਘਰਸ਼ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ ਹੋਇਆ ਹੈ ਕਿਉਂਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਦੀ ਰਿਹਾਈ ਹੋਣਾ ਜ਼ਰੂਰੀ ਹੈ ।

 ਉਨ੍ਹਾਂ ਦੱਸਿਆ ਕਿ ਮੰਗ-ਪੱਤਰ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ‘ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿੱਜੀ ਦਖਲ ਦੀ ਮੰਗ ਕੀਤੀ ਗਈ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੈਨੇਡਾ ਦੇ ਸਰੀ ਵਿੱਚ ਸ. ਨਰਿੰਦਰ ਸਿੰਘ ਰੰਧਾਵਾ ਦੇ ਘਰ ਬਾਹਰ ਟੀਮ ਸ਼ਹੀਦ ਨਿੱਝਰ ਦੀ ਬੱਸ ਦੀ ਭੰਨ-ਤੋੜ ਅਤੇ ਨਿੱਜੀ ਕਾਰ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕੀ
ਕੈਨੇਡਾ ਦੇ ਸਿੱਖਾਂ ਖ਼ਿਲਾਫ਼ ਕੂੜ-ਪ੍ਰਚਾਰ ਬਾਰੇ ਡਬਲਯੂ. ਐਸ. ਓ. ਦੀ 2026 ਰਿਪੋਰਟ ਵਿੱਚ ਇੰਡੀਆ ਨਾਲ ਜੁੜੇ ਝੂਠੇ ਬਿਰਤਾਂਤਾਂ, ਸ਼ੱਕੀ ਬੌਟ ਨੈੱਟਵਰਕਾਂ ਅਤੇ ਕੈਨੇਡੀਅਨ ਸਿੱਖਾਂ ’ਤੇ ਪੈ ਰਹੇ ਅਸਰਾਂ ਬਾਰੇ ਵਿਸਥਾਰ
ਡਬਲਯੂ. ਐਸ. ਓ. ਕੂੜ-ਪ੍ਰਚਾਰ ਰਿਪੋਰਟ ਵਿੱਚ ਕੈਨੇਡਾ ਦੇ ਸਿੱਖਾਂ ਨੂੰ ਨਿਸ਼ਾਨਾ ਬਣਾਉਂਦੇ ਇੰਡੀਆ ਨਾਲ ਜੁੜੇ ਕੂੜ-ਪ੍ਰਚਾਰ, ਸ਼ੱਕੀ ਬੌਟ ਨੈੱਟਵਰਕਾਂ, ਝੂਠੇ ਬਿਰਤਾਂਤਾਂ ਅਤੇ ਉਹਨਾਂ ਦੇ ਅਸਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: