Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਸ ਫਾਰ ਜਸਟਿਸ ਨੇ ਕੈਪਟਨ ਦੀਆਂ ਕੈਨੇਡਾ ਰੈਲੀਆਂ ‘ਤੇ ਲਵਾਈ ਰੋਕ

ਸਿੱਖਸ ਫਾਰ ਜਸਟਿਸ ਨੇ ਕੈਪਟਨ ਦੀਆਂ ਕੈਨੇਡਾ ਰੈਲੀਆਂ ‘ਤੇ ਲਵਾਈ ਰੋਕ

ਟੋਰਾਂਟੋ: ਪੰਜਾਬ ਵਿਧਾਨ ਸਭਾ ਦੀਆਂ 2017 ਵਿੱਚ ਆ ਰਹੀਆਂ ਚੋਣਾਂ ਦੇ ਮੱਦੇਨਜ਼ਰ ਕੈਨੇਡਾ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀਆਂ ਚੋਣ ਰੈਲੀਆਂ ਮਨੁੱਖੀ ਅਧਿਕਾਰਾਂ ਲਈ ਜੂਝ ਰਹੀ ਸੰਸਥਾ ਸਿੱਖਸ ਫਾਰ ਜਸਟਿਸ ਵਲੋਂ ਕੈਨੇਡਾ ਦੇ ਵਿਦੇਸ਼ ਮੰਤਰਾਲੇ ਨੂੰ ਬੀਤੇ ਕੱਲ੍ਹ ਲਿਖਤੀ ਰੂਪ ‘ਚ ਸ਼ਿਕਾਇਤ ਕਰਨ ਕਰਕੇ ਰੱਦ ਹੋ ਗਈਆਂ ਹਨ।

ਕੈਨੇਡਾ ਤੇ ਅਮਰੀਕਾ ਦੇ ਰਾਜਨੀਤਕ ਦੌਰੇ ‘ਤੇ ਗਏ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਦਾ ਟੋਰਾਂਟੋ ਨੇੜੇ ਮਿਸੀਸਾਗਾ ਦੇ ਇੰਟਰਨੈਸ਼ਨਲ ਸੈਂਟਰ ‘ਚ 23 ਅਪ੍ਰੈਲ ਨੂੰ 2 ਤੋਂ 5 ਤੱਕ ਹੋਣ ਵਾਲਾ ਸਮਾਗਮ ਹੁਣ ਨਹੀਂ ਹੋ ਸਕੇਗਾ । ਕੈਨੇਡਾ ਤੇ ਭਾਰਤ ਸਰਕਾਰ ਦੇ ਦਖ਼ਲ ਮਗਰੋਂ ਸਮਾਗਮ ਰੱਦ ਕਰ ਦਿੱਤਾ ਗਿਆ ਹੈ ।

ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪਨੂੰ ਅਤੇ ਕੈਪਟਨ ਅਮਰਿੰਦਰ ਸਿੰਘ (ਪੁਰਾਣੀ ਫੋਟੋ)
ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪਨੂੰ ਅਤੇ ਕੈਪਟਨ ਅਮਰਿੰਦਰ ਸਿੰਘ (ਪੁਰਾਣੀ ਫੋਟੋ)

ਸਿੱਖਸ ਫਾਰ ਜਸਟਿਸ ਵਲੋਂ ਕੈਨੇਡਾ ਦੇ ਵਿਦੇਸ਼ ਮੰਤਰਾਲੇ ਨੂੰ ਬੀਤੇ ਕੱਲ੍ਹ ਲਿਖਤੀ ਰੂਪ ‘ਚ ਸ਼ਿਕਾਇਤ ਕਰਕੇ ਦੱਸਿਆ ਗਿਆ ਸੀ ਕਿ ਸੰਸਦ ਮੈਂਬਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀਆਂ ਚੋਣਾਂ ਨੂੰ ਧਿਆਨ ‘ਚ ਰੱਖ ਕੇ ਰਾਜਨੀਤਕ ਸਰਗਰਮੀਆਂ ਲਈ ਕੈਨੇਡਾ ਆ ਰਹੇ ਹਨ ਜੋ ਕੈਨੇਡਾ ਦੇ ਗਲੋਬਲ ਅਫੇਅਰਜ਼ ਦੀ ਉਲੰਘਣਾ ਹੈ ।

ਇਸ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਕੈਨੇਡਾ ਦੇ ਵਿਦੇਸ਼ ਮੰਤਰਾਲੇ ਨੇ ਓਟਾਵਾ ‘ਚ ਭਾਰਤ ਦੇ ਦੂਤਘਰ ਨੂੰ ਸੂਚਿਤ ਕੀਤਾ ਤਾਂ ਦਿੱਲੀ ਤੋਂ ਭਾਰਤ ਦੇ ਵਿਦੇਸ਼ ਸਕੱਤਰ ਸੁਬਰਾਮਨੀਅਮ ਜੈਸ਼ੰਕਰ ਨੇ ਅਮਰੀਕਾ ‘ਚ ਸ਼ਿਕਾਗੋ ਵਿਖੇ ਕੈਪਟਨ ਅਮਰਿੰਦਰ ਸਿੰਘ ਨਾਲ ਸੰਪਰਕ ਕਰਕੇ ਕੈਨੇਡਾ ‘ਚ ਰਾਜਨੀਤਕ ਸਰਗਰਮੀਆਂ ਸੰਕੋਚਣ ਬਾਰੇ ਕਿਹਾ ।

ਇਸ ‘ਤੇ ਕੈਪਟਨ ਨੇ ਡੂੰਘੀ ਨਿਰਾਸ਼ਾ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਜੇਕਰ ਅਕਾਲੀ ਮੰਤਰੀਆਂ ਅਤੇ ਭਗਵੰਤ ਮਾਨ ਵਰਗੇ ਆਗੂ ਕੈਨੇਡਾ ‘ਚ ਜਨਤਕ ਸਮਾਗਮ ਕਰ ਸਕਦੇ ਹਨ ਤਾਂ ਕਾਂਗਰਸ ਦੀ ਰੈਲੀ ਰੋਕਣਾ ਸਮਝ ਤੋਂ ਬਾਹਰ ਹੈ ।

ਬਰੈਂਪਟਨ ‘ਚ ਓਵਰਸੀਜ਼ ਇੰਡੀਅਨ ਕਾਂਗਰਸ ਦੇ ਆਗੂ ਪਰਮਜੀਤ ਸਿੰਘ ਜੌਹਲ ਤੇ ਕਮਲ ਸਿੰਘ ਨੇ ਦੱਸਿਆ ਕਿ ਹੁਣ ਨਿੱਜੀ ਮੀਟਿੰਗਾਂ ਕੀਤੀਆਂ ਜਾ ਸਕਦੀਆਂ ਹਨ ਪਰ ਕੋਈ ਜਨਤਕ ਸਮਾਗਮ ਨਹੀਂ ਹੋਵੇਗਾ । ਪਰਮਜੀਤ ਸਿੰਘ ਜੌਹਲ ਨੇ ਆਖਿਆ ਕਿ ਕੈਨੇਡਾ ‘ਚ ਸਮਾਗਮ ਕਰਨ ਤੋਂ ਪਹਿਲਾਂ ਕੈਨੇਡਾ ਸਰਕਾਰ ਨੂੰ ਭਰੋਸੇ ‘ਚ ਲਿਆ ਜਾਣਾ ਜ਼ਰੂਰੀ ਸੀ ।

ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਕੋਲ ਉੱਚ ਪੱਧਰ ‘ਤੇ ਸ਼ਿਕਾਇਤ ਪਹਿਲੀ ਵਾਰ ਗਈ ਹੈ, ਜਿਸ ਕਰਕੇ ਹੁਣ ਭਾਰਤ ਸਮੇਤ ਵਿਦੇਸ਼ਾਂ ਦੇ ਰਾਜਨੀਤਕ ਆਗੂ ਕੈਨੇਡਾ ‘ਚ ਸੈਰ ਕਰਨ ਦੇ ਬਹਾਨੇ ਰਾਜਨੀਤਕ ਸਰਗਰਮੀਆਂ ਨਹੀਂ ਕਰ ਸਕਣਗੇ । ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਨੇ ਦੱਸਿਆ ਕਿ 1984 ਸਿੱਖ ਕਤਲੇਆਮ ਦੇ ਪੀੜ੍ਹਤਾਂ ਨੂੰ ਇਨਸਾਫ਼ ਦੇਣ ਤੋਂ ਇਨਕਾਰੀ ਤੇ ਉਨ੍ਹਾਂ ਘਟਨਾਵਾਂ ਨੂੰ ਭੁੱਲਣ ਦੇ ਮਸ਼ਵਰੇ ਦੇਣ ਵਾਲੇ ਰਾਜਨੀਤਕ ਆਗੂ ਸਿੱਖ ਹਿਤੈਸ਼ੀ ਨਹੀਂ, ਜਿਸ ਕਰਕੇ ਉਨ੍ਹਾਂ ਨੂੰ ਉਤਰੀ ਅਮਰੀਕਾ ‘ਚ ਮਨਮਰਜ਼ੀਆਂ ਨਹੀਂ ਕਰਨ ਦਿੱਤੀਆਂ ਜਾ ਸਕਦੀਆਂ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: