Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਮਰਿੰਦਰ ਨੇ ਲੋਕਾਂ ਨੂੰ ਪਿੰਡ ਨਾ ਛੱਡਣ ਦੀ ਅਪੀਲ ਕੀਤੀ; ਕਿਹਾ ਜਲਦ ਹੀ ਸਰਹੱਦੀ ਲੋਕਾਂ ਨੂੰ ਮਿਲਣਗੇ

ਅਮਰਿੰਦਰ ਨੇ ਲੋਕਾਂ ਨੂੰ ਪਿੰਡ ਨਾ ਛੱਡਣ ਦੀ ਅਪੀਲ ਕੀਤੀ; ਕਿਹਾ ਜਲਦ ਹੀ ਸਰਹੱਦੀ ਲੋਕਾਂ ਨੂੰ ਮਿਲਣਗੇ

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉੱਤਰ ਪ੍ਰਦੇਸ਼ ਦੀਆਂ ਚੋਣਾਂ ’ਤੇ ਨਜ਼ਰ ਰੱਖੀ ਬੈਠੀ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨਾਲ ਮਿਲ ਕੇ ਸੂਬੇ ਨਾਲ ਲੱਗਦੀਆਂ ਸਰਹੱਦਾਂ ’ਤੇ ਗ਼ੈਰਜ਼ਰੂਰੀ ਜੰਗੀ ਮਾਹੌਲ ਬਣਾ ਕੇ ਡਰ ਪੈਦਾ ਕਰਨ ’ਚ ਲੱਗੀ ਹੋਈ ਹੈ।

ਕੈਪਟਨ ਅਮਰਿੰਦਰ ਸਿੰਘ, ਸਰਹੱਦੀ ਪੱਟੀ ਤੋਂ ਲੋਕ ਪਿੰਡ ਛੱਡ ਕੇ ਜਾਂਦੇ ਹੋਏ
ਕੈਪਟਨ ਅਮਰਿੰਦਰ ਸਿੰਘ, ਸਰਹੱਦੀ ਪੱਟੀ ਤੋਂ ਲੋਕ ਪਿੰਡ ਛੱਡ ਕੇ ਜਾਂਦੇ ਹੋਏ

ਉਨ੍ਹਾਂ ਨੇ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਪਿੰਡ ਨਾ ਛੱਡਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਛੇਤੀ ਹੀ ਉਨ੍ਹਾਂ ਕੋਲ ਪੁੱਜਣਗੇ। ਕੈਪਟਨ ਨੇ ਇਹ ਗੱਲ ਇੱਥੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਇਸ ਵੇਲੇ ਜੰਗ ਦੇ ਆਸਾਰ ਨਹੀਂ ਹਨ, ਇਸ ਲਈ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਉਥੋਂ ਹਟਾਉਣ ਜਾਂ ਸੁਰੱਖਿਅਤ ਇਲਾਕਿਆਂ ’ਚ ਭੇਜਣ ਦੀ ਕੋਈ ਤੁਕ ਨਹੀਂ ਬਣਦੀ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ ਦੇ ਕਿਸੇ ਪਾਸੇ ਕੋਈ ਫ਼ੌਜੀ ਸਰਗਰਮੀ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਯੂਪੀ ਚੋਣਾਂ ਵਿੱਚ ਲਾਹਾ ਲੈਣ ਲਈ ਭਾਜਪਾ ਪੰਜਾਬੀਆਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਰਹੀ ਹੈ।

ਅਮਰਿੰਦਰ ਸਿੰਘ ਨੇ ਕਿਹਾ ਕਿ ਪਿੰਡ ਖਾਲ੍ਹੀ ਕਰਵਾਉਣ ਦੇ ਨਿਰਦੇਸ਼ ਰੱਖਿਆ ਮੰਤਰਾਲੇ ਦੇ ਨਹੀਂ ਸਗੋਂ ਗ੍ਰਹਿ ਮੰਤਰਾਲੇ ਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੇਂਦਰ ਦੇ ਨਿਰਦੇਸ਼ਾਂ ਨੂੰ ਸਿਰ ਝੁਕਾ ਕੇ ਮੰਨਣ ਦੀ ਬਜਾਏ ਆਪਣਾ ਪੱਖ ਰੱਖਣਾ ਚਾਹੀਦਾ ਹੈ। ਇਕ ਹੋਰ ਸਵਾਲ ਦੇ ਜਵਾਬ ’ਚ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਨੂੰ ਪਾਕਿਸਤਾਨ ਸਬੰਧੀ ਕੂਟਨੀਤਕ ਕਾਰਵਾਈ ਜਾਰੀ ਰੱਖਣੀ ਚਾਹੀਦੀ ਹੈ ਤੇ ਇਸ ਦੌਰਾਨ ਗੱਲਬਾਤ ਦੇ ਰਾਹ ਵੀ ਬੰਦ ਨਹੀਂ ਕਰਨੇ ਚਾਹੀਦੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਨੇ ਬੀਤੇ ਕੱਲ੍ਹ 1987 ਬੈਚ ਦੇ ਆਈਪੀਐਸ ਮੁਲਾਜ਼ਮ ਦਿਨਕਰ ਗੁਪਤਾ ਨੂੰ ਸੂਬੇ ਦਾ ਡੀਜੀਪੀ ਨਿਯੁਕਤ ਕਰ ਦਿੱਤਾ ਹੈ। ਬੀਤੀ ਸ਼ਾਮ ਉਹਨਾਂ ਅਹੁਦੇ ਦਾ ਕਾਰਜਭਾਰ ਵੀ ਸੰਭਾਲ ਲਿਆ ਹੈ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਣਕ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ ਖਾਦ ਦੀ ਕੀਮਤ 'ਚ ਭਾਰੀ ਵਾਧਾ ਕੀਤੇ ਜਾਣ ਦੇ ਫ਼ੈਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦੇ ਹੋਏ ਕਿਹਾ ਹੈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: