Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੋਕਾਂ ਦੀਆਂ ਜੇਬ ਕੱਟਣ ਉੱਤੇ ਉਤਰੀ ਕੈਪਟਨ ਸਰਕਾਰ, ਬਰਦਾਸ਼ਤ ਨਹੀਂ ਕਰਾਗੇ ਨਵੇਂ ਕਰ : ਆਪ

ਲੋਕਾਂ ਦੀਆਂ ਜੇਬ ਕੱਟਣ ਉੱਤੇ ਉਤਰੀ ਕੈਪਟਨ ਸਰਕਾਰ, ਬਰਦਾਸ਼ਤ ਨਹੀਂ ਕਰਾਗੇ ਨਵੇਂ ਕਰ : ਆਪ

ਚੰਡੀਗੜ: ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਪੰਜਾਬ ਵਿੱਚ ਲਗਾਏ ਜਾ ਰਹੇ ਨਵੇਂ ਟੈਕਸਾਂ ਉੱਤੇ ਸਖਤ ਪ੍ਰਤੀਕਿਿਰਆ ਦਿੰਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਹੁਣ ਕਾਂਗਰਸ ਪਹਿਲਾਂ ਤੋਂ ਹੀ ਆਰਥਿਕ ਤੰਗੀ ਦਾ ਸ਼ਿਕਾਰ ਲੋਕਾਂ ਦੀ ‘ਜੇਬ ਕੱਟਣ’ ਉੱਤੇ ਉੱਤਰ ਆਈ ਹੈ, ਪਰੰਤੂ ਕੈਪਟਨ ਸਰਕਾਰ ਦਾ ਇਹ ਧੋਖਾ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਸ ਲਈ ਕੈਪਟਨ ਸਰਕਾਰ ਆਪਣਾ ਇਹ ਸਿਧਾਂਤਕ ਫ਼ੈਸਲਾ ਤੁਰੰਤ ਵਾਪਸ ਲਵੇ।

‘ਆਪ’ ਵਲੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਖ਼ਜ਼ਾਨਾ-ਮੰਤਰੀ ਮਨਪ੍ਰੀਤ ਬਾਦਲ ਦੇ ਅਗਵਾਈ ਵਿੱਚ ਮੰਗਲਵਾਰ ਨੂੰ ਹੋਈ ਬੈਠਕ ਦੌਰਾਨ ਪੰਜਾਬ ਦੀ ਜਨਤਾ ਖਾਸ ਤੌਰ ‘ਤੇ ਵਪਾਰੀ-ਕਾਰੋਬਾਰੀ ਵਰਗ ਉੱਤੇ 1000 ਕਰੋੜ ਰੁਪਏ ਤੋਂ ਇਲਾਵਾ ਹੋਰ ਟੈਕਸ ਥੋਪਣ ਦਾ ਫੈਸਲਾ ਲੈ ਲਿਆ ਗਿਆ ਹੈ।manpreet badal

ਅਮਨ ਅਰੋੜਾ ਨੇ ਕਿਹਾ ਕਿ ਇਹ ਬੇਹੱਦ ਬਦਕਿਸਮਤੀ ਭੱਰਿਆ ਕਦਮ ਸਾਬਤ ਹੋਵੇਗਾ, ਕਿਉਂਕਿ ਪਹਿਲਾਂ ਹੀ ਜੀ. ਐਸ . ਟੀ. ਦੇ ਭੰਮਬਲ ਭੂਸੇ ਵਿੱਚ ਫਸੇ ਵਪਾਰੀ-ਕਾਰੋਬਾਰੀ ਹੁਣ ਰਾਜ ਸਰਕਾਰ ਦੇ ਨਵੇਂ ਟੈਕਸਾਂ ਦੀ ਮਾਰ ਵਿੱਚ ਆ ਜਾਣਗੇ

ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਪ੍ਰੋਫੇਸ਼ਨਲਸ ਟੈਕਸ, ਬਿਜਲੀ ਦਰਾਂ, ਟਰਾਂਸਪੋਰਟ ਦਰਾਂ ਵਿੱਚ ਵੀ ਵਾਧਾ ਵਪਾਰੀ-ਕੰਮ-ਕਾਜ ਸਮੇਤ ਸਾਰੇ ਵਰਗਾਂ ਉੱਤੇ ਬੁਰਾ ਪ੍ਰਭਾਵ ਪਵੇਗਾ । ਅਰੋੜਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਇਸ ਕਦਮ ਨੇ ਕੈਪਟਨ ਸਰਕਾਰ ਖਾਸ ਤੌਰ ‘ਤੇ ਖ਼ਜ਼ਾਨਾ-ਮੰਤਰੀ ਦਾ ਦੋਹਰਾ ਚੇਹਰਾ ਨੰਗਾ ਕਰ ਦਿੱਤਾ ਹੈ। ਜੋ ਬਜਟ ਸ਼ੈਸਨ ਦੇ ਦੌਰਾਨ ‘ਸਿਫ਼ਰ ਟੈਕਸ’ ਦਾ ਢਿੰਡੋਰਾ ਪੀਟਦੇ ਸਨ ਹੁਣ ਨਵੇਂ ਟੈਕਸ ਲਗਾਉਣ ਲੱਗੇ ਹਨ। ਇੱਥੇ ਨਹੀਂ ਖ਼ਜ਼ਾਨਾ-ਮੰਤਰੀ ਮਨਪ੍ਰੀਤ ਬਾਦਲ ਕੁੱਝ ਦਿਨ ਪਹਿਲਾਂ ਦਾਅਵਾ ਕਰ ਰਹੇ ਸਨ ਕਿ ਜੀ . ਐਸ . ਟੀ . ਲਾਗੂ ਹੋਣ ਉਪਰੰਤ ਕਿਸੇ ਹੋਰ ਟੈਕਸ ਦੀ ਗੁਜਾਇੰਸ਼ ਹੀ ਨਹੀਂ ਬਚੇਗੀ।

ਸਬੰਧਤ ਖ਼ਬਰ: ਵਿਰੋਧੀ ਧਿਰ ਦੀ ਚੇਤਾਵਨੀ ਦੇ ਬਾਵਜੂਦ ਕੈਪਟਨ ਸਰਕਾਰ ਵੱਲੋਂ ਨਵੇਂ ਟੈਕਸ ਲਾਗੂ …

‘ਆਪ’ ਆਗੂ ਨੇ ਕਿਹਾ ਕਿ ਕਰਜ ਦੇ ਬੋਝ ਅਤੇ ਕੈਪਟਨ ਸਰਕਾਰ ਵਲੋਂ ਕਰਜ ਮੁਆਫੀ ਦਾ ਵਾਅਦਾ ਪੂਰਾ ਨਹੀਂ ਕੀਤੇ ਜਾਣ ਦੇ ਕਾਰਨ ਇੱਥੇ ਕਿਸਾਨ ਅਤੇ ਖੇਤ ਮਜਦੂਰ ਖੁਦਕੁਸ਼ੀ ਕਰਨ ਲਈ ਮਜਬੂਰ ਹਨ, ਉਥੇ ਹੀ ਹੁਣ ਜੀ. ਐਸ. ਟੀ. ਤੋਂ ਤੰਗ ਦੁਕਾਨਦਾਰ ਖੁਦਕੁਸ਼ੀ ਦੇ ਰਾਹ ਉਤੇ ਚੱਲ ਪਏ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਕਿਸੇ ਵੀ ਸੂਬੇ, ਸਟੇਟ ਜਾਂ ਸਮਾਜ ਦੇ ਬੱਚਿਆਂ ਤੇ ਬਜੁਰਗਾਂ ਦੀ ਜੀਵਨ ਉਤੇ ਨਿਰਭਰ ਕਰਦਾ ਹੈ ਕਿ ਉਹ ਕਿਹੋ ਜਿਹੀ ਜਿੰਦਗੀ ਬਤੀਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਕੂਮਤੀ ਪੱਧਰ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: