Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਵਿਦੇਸ਼ੀ ਸਿੱਖਾਂ ਨੂੰ ਬਦਨਾਮ ਨਾ ਕਰੇ: ਮਾਨ ਦਲ

ਕੈਪਟਨ ਵਿਦੇਸ਼ੀ ਸਿੱਖਾਂ ਨੂੰ ਬਦਨਾਮ ਨਾ ਕਰੇ: ਮਾਨ ਦਲ

ਚੰਡੀਗੜ੍ਹ: ਕਾਲੀ ਸੂਚੀ ਸਬੰਧੀ ਦਿੱਤੇ ਕੈਪਟਨ ਦੇ ਬਿਆਨ ’ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਨੇ ਤਿੱਖੀ ਪ੍ਰਤੀਕ੍ਰਿਆ ਜਾਹਰ ਕਰਦੇ ਹੋਏ ਕਿਹਾ ਕਿ ਜਿਸ ਕੈਪਟਨ ਅਮਰਿੰਦਰ ਸਿੰਘ ਨੇ ਹਜ਼ਾਰਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਕਲੀਨ ਚਿਟ ਦਿੱਤੀ ਹੋਵੇ, ਉਸ ਤੋਂ ਸਿੱਖ ਕੌਮ ਅਤੇ ਪੰਜਾਬ ਦੀ ਬਿਹਤਰੀ ਦੀ ਉਮੀਦ ਕਿਸ ਤਰ੍ਹਾਂ ਰੱਖੀ ਜਾ ਸਕਦੀ ਹੈ?

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਰਨਲ ਸਕੱਤਰ ਪ੍ਰੋਫੈਸਰ ਮਹਿੰਦਰਪਾਲ ਸਿੰਘ ਅਤੇ ਯੂਥ ਵਿੰਗ ਦੇ ਸਰਪ੍ਰਸਤ ਇਮਾਨ ਸਿੰਘ ਮਾਨ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਰਨਲ ਸਕੱਤਰ ਪ੍ਰੋਫੈਸਰ ਮਹਿੰਦਰਪਾਲ ਸਿੰਘ ਅਤੇ ਯੂਥ ਵਿੰਗ ਦੇ ਸਰਪ੍ਰਸਤ ਇਮਾਨ ਸਿੰਘ ਮਾਨ

ਉਪਰੋਕਤ ਵਿਚਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਰਨਲ ਸਕੱਤਰ ਕੁਸਲਪਾਲ ਸਿੰਘ ਮਾਨ, ਪ੍ਰੋਫੈਸਰ ਮਹਿੰਦਰਪਾਲ ਸਿੰਘ ਅਤੇ ਯੂਥ ਵਿੰਗ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਚੋਣਵੇਂ ਅਖ਼ਬਾਰਾਂ ਦੇ ਪੱਤਰਕਾਰਾਂ ਨਾਲ ਪ੍ਰੈਸ ਮਿਲਣੀ ਦੌਰਾਨ ਪ੍ਰਗਟਾਏ।

ਆਗੂਆਂ ਨੇ ਆਪਣੀ ਗੱਲਬਾਤ ਨੂੰ ਜਾਰੀ ਰੱਖਦੇ ਹੋਏ ਕਿਹਾ ਕ ਜੋ ਸਿੱਖ ਕੌਮ ਦਾ ਬੀਤੇ ਸਮੇਂ ਪੰਜਾਬ ਵਿਚ ਪੁਲਿਸ ਵਲੋਂ ਕਤਲੇਆਮ ਹੋਇਆ, ਉਸ ਬਾਰੇ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਪੰਜਾਬ ਦੇ ਰਹਿ ਚੁਕੇ ਮੁੱਖ ਮੰਤਰੀਆਂ ਨੂੰ ਜਾਣਕਾਰੀ ਨਾ ਹੋਵੇ, ਇਸ ਗੱਲ ’ਤੇ ਬਿਲਕੁਲ ਯਕੀਨ ਨਹੀਂ ਕੀਤਾ ਜਾ ਸਕਦਾ।

ਮਾਨ ਦਲ ਦੇ ਆਗੂਆਂ ਨੇ ਕਿਹਾ ਕਿ ਅਜਿਹੇ ਕਾਤਲ ਪੁਲਿਸ ਅਫਸਰ ਬਰਨਾਲਾ ਤੋਂ ਲੈ ਕੇ ਹੁਣ ਤਕ ਦੇ ਸਾਰੇ ਮੁੱਖ ਮੰਤਰੀਆਂ ਸਮੇਂ ਵੱਡੇ ਪੁਲਿਸ ਅਹੁਦਿਆਂ ਨੂੰ ਮਾਣਦੇ ਰਹੇ ਅਤੇ ਇਹਨਾਂ ਸਾਰੇ ਮੁੱਖ ਮੰਤਰੀਆਂ ਦੀ ਅਜਿਹੇ ਪੁਲਿਸ ਅਫਸਰਾਂ ਨੂੰ ਸਰਪ੍ਰਸਤੀ ਹਾਸਲ ਹੈ। ਪੁਲਿਸ ਕੈਟ ਪਿੰਕੀ ਵਲੋਂ ਲਿਆਂਦੇ ਗਏ ਤੱਥ ਇਸ ਦੀ ਪ੍ਰਤੱਖ ਗਵਾਹੀ ਭਰਦੇ ਹਨ। ਅੱਜ ਵੀ ਸਿੱਖਾਂ ਨੂੰ ਖਤਮ ਕਰਨ ਦਾ ਸਿਲਸਿਲਾ ਜਾਰੀ ਹੈ।

ਉਨ੍ਹਾਂ ਕਿਹਾ ਸਿੱਖਾਂ ਉੱਤੇ ਹੋਣ ਵਾਲੇ ਜ਼ੁਲਮ ਲਈ ਇਨਸਾਫ ਪ੍ਰਾਪਤ ਕਰਨ ਲਈ ਜੇ ਕੈਪਟਨ ਸੰਜੀਦਾ ਹਨ ਤਾਂ ਉਹ ਚਿੱਠੀ ਸਿੰਘ ਪੁਰਾ, ਹੋਂਦ ਚਿੱਲੜ ਅਤੇ ਪੀਲੀਭੀਤ ਵਿਖੇ ਸਿੱਖਾਂ ਦੇ ਹੋਏ ਕਤਲੇਆਮ ਬਾਰੇ ਅੱਜ ਤਕ ਚੁੱਪ ਕਿਉਂ ਰਹੇ?

ਮਾਨ ਦਲ ਨੇ ਕਿਹਾ ਕਿ ਬਾਹਰਲੇ ਮੁਲਕਾਂ ਵਿਚ ਕੰਮ ਕਰ ਰਹੀਆਂ ਸਿੱਖ ਜਥੇਬੰਦੀਆਂ ਦਾ ਉਹਨਾਂ ਉੱਤੇ ਜੋ ਗੁੱਸਾ ਹੈ ਉਹ ਬਿਲਕੁਲ ਜਾਇਜ਼ ਹੈ ਕਿਉਂਕਿ ਸਿੱਖਾਂ ਦੇ ਸੰਜੀਦਾ ਮਸਲਿਆਂ ਉੱਤੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤਕ ਕੋਈ ਵੀ ਸੰਜੀਦਗੀ ਨਾਲ ਅਮਲ ਨਹੀਂ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਾਇਓਮਿੰਗ ਦੇ ਬਿਟਰ ਕਰੀਕ ਰੈਸਟ ਏਰੀਆ ਵਿਖੇ ਪੰਜਾਬੀ ਸਿੱਖ ਟਰੱਕ ਡਰਾਈਵਰ ਗੁਰਵਿੰਦਰ ਸਿੰਘ ਨੂੰ 17 ਵਾਰ ਚਾਕੂ ਮਾਰਿਆ ਗਿਆ। ਅਮਰੀਕਨ ਸਿੱਖ ਕੌਂਸਲ ਨੇ ਮਾਮਲੇ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਕਰਨ
ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: