Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੋਦੀ ਵਿਰੁੱਧ ਟਿੱਪਣੀਆਂ ਕਰਨ ਦੇ ਦੋਸ਼ ਹੇਠ ਦਲਿਤ ਆਗੂ ਜਿਗਨੇਸ਼ ਮੇਵਾਨੀ ਖਿਲਾਫ ਕੇਸ ਦਰਜ

ਮੋਦੀ ਵਿਰੁੱਧ ਟਿੱਪਣੀਆਂ ਕਰਨ ਦੇ ਦੋਸ਼ ਹੇਠ ਦਲਿਤ ਆਗੂ ਜਿਗਨੇਸ਼ ਮੇਵਾਨੀ ਖਿਲਾਫ ਕੇਸ ਦਰਜ

ਬੇਂਗਲੁਰੂ: ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਅਜ਼ਾਦ ਉਮੀਦਵਾਰ ਵਜੋਂ ਜਿੱਤਣ ਵਾਲੇ ਦਲਿਤ ਆਗੂ ਜਿਗਨੇਸ਼ ਮੇਵਾਨੀ ਖਿਲਾਫ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਅਪੱਤੀਜਨਕ ਟਿੱਪਣੀਆਂ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।

ਜਿਗਨੇਸ਼ ਮੇਵਾਨੀ (ਫਾਈਲ ਫੋਟੋ)

ਪੁਲਿਸ ਨੇ ਦੱਸਿਆ ਕਿ ਇਹ ਕੇਸ ਚੋਣ ਡਿਊਟੀ ‘ਤੇ ਤੈਨਾਤ ਇਕ ਸਰਕਾਰੀ ਅਧਿਕਾਰੀ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਟੀ.ਜੈਆਂਥ ਨੇ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਚਿਤਰਾਦੁਰਗਾ ਹਲਕੇ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਮੇਵਾਨੀ ਨੇ ਨਰਿੰਦਰ ਮੋਦੀ ਪ੍ਰਤੀ ਗਲਤ ਟਿੱਪਣੀ ਕੀਤੀ।

ਇਸ ਸ਼ਿਕਾਇਤ ਦੇ ਅਧਾਰ ‘ਤੇ ਪੁਲਿਸ ਨੇ ਭਾਰਤੀ ਪੈਨਲ ਕੋਡ ਦੀ ਧਾਰਾ 153, 188, 177 ਅਤੇ 34 ਅਧੀਨ ਪਰਚਾ ਦਰਜ ਕੀਤਾ ਹੈ।

ਸ਼ਿਕਾਇਤ ਅਨੁਸਾਰ ਮੇਵਾਨੀ ਨੇ ਕਿਹਾ ਕਿ ਜਦੋਂ ਮੋਦੀ 15 ਅਪ੍ਰੈਲ ਨੂੰ ਬੇਂਗਲੁਰੂ ਵਿਚ ਰੈਲੀ ਨੂੰ ਸੰਬੋਧਨ ਕਰਨ ਆਉਣ ਤਾਂ ਨੌਜਵਾਨ ਰੈਲੀ ਵਿਚ ਸ਼ਾਮਿਲ ਹੋ ਕੇ ਕਰਸੀਆਂ ਨੂੰ ਹਵਾ ਵਿਚ ਉਛਾਲਣ ਅਤੇ ਰੈਲੀ ਨੂੰ ਖਰਾਬ ਕਰਨ। ਇਸ ਅਧਾਰ ‘ਤੇ ਪੁਲਿਸ ਨੇ ਲੋਕਾਂ ਨੂੰ ਭੜਕਾ ਕੇ ਮਾਹੌਲ ਖਰਾਬ ਕਰਨ ਦੀਆਂ ਧਾਰਾਵਾਂ ਲਾ ਕੇ ਕੇਸ ਦਰਜ ਕੀਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ
ਅਮਰੀਕਾ ਅਤੇ ਭਾਰਤ ਵਪਾਰਕ ਸਮਝੌਤੇ ਬਾਰੇ ਅਦਾਰਾ ਸਿੱਖ ਸਿਆਸਤ ਵੱਲੋਂ ਪੱਤਰਕਾਰ ਮਨਦੀਪ ਸਿੰਘ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਖ਼ਾਸ ਗੱਲਬਾਤ ਕੀਤੀ ਹੈ। ਇਸ ਵਿੱਚ ਇਸ ਸਮਝੌਤੇ ਰਾਹੀਂ ਕਿਸਾਨਾਂ
ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਨਵੰਬਰ 1984 ਦੀ ਸਿੱਖ ਨ_ਸ+ਲਕੁਸ਼ੀ ਨੂੰ ਸਮਰਪਿਤ ਪਿੰਡ ਚੱਲ ਅੱਲਾ ਬਖਸ਼ (ਤਹਿਸੀਲ ਮੁਕੇਰੀਆਂ) ਵਿਖੇ 1-2 ਨਵੰਬਰ 2025 ਨੂੰ ਗੁਰਮਤਿ ਸਮਾਗਮ ਕਰਵਾਇਆ
ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ 10 ਨਵੰਬਰ 2025 ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਸੈਨੇਟ ਚੋਣਾਂ ਦੀ ਬਹਾਲੀ ਨੂੰ ਲੈ ਕੇ ਵੱਡਾ ਇਕੱਠ ਕੀਤਾ ਗਿਆ ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: