Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਸਤਾਵੇਜ਼

ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸੌ ਸਾਲਾ ਬਰਸੀ ਨੂੰ ਸਮਰਪਿਤ ਸੰਤ ਜੀ ਦੇ ਜੀਵਨ ਅਤੇ ਪੰਥਕ ਯੋਗਦਾਨ ਬਾਰੇ ਇੱਕ ਦਿਨਾਂ ਸੈਮੀਨਾਰ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਵਲੋਂ ਅੱਜ ਕਰਵਾਇਆ ਗਿਆ।
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਦਵਾਈਆਂ ਦੀ ਦੁਕਾਨ ਢਾਹੇ ਜਾਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਨੇ 1000 ਤੋਂ 1200 ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਆਮ ਆਦਮੀ ਪਾਰਟੀ ਨੇ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਐਲਾਨ ਦਿੱਤੀ ਹੈ।
ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ 100 ਸਾਲਾ ਯਾਦ ਨੂੰ ਸਮਰਪਿਤ ਸਿੱਖ ਜਥਾ ਮਾਲਵਾ ਵੱਲੋਂ ਗੁਰਦੁਆਰਾ ਪੜਾਓ ਸਾਹਿਬ, ਬਡਰੁੱਖਾਂ ਵਿਖੇ ਨਗਰ ਦੀ ਸੰਗਤ ਅਤੇ ਗੁਰਦੁਆਰਾ ਸਾਹਿਬ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।
ਕੈਨੇਡਾ ਦੇ ਸਿੱਖਾਂ ਖ਼ਿਲਾਫ਼ ਕੂੜ-ਪ੍ਰਚਾਰ ਬਾਰੇ ਡਬਲਯੂ. ਐਸ. ਓ. ਦੀ 2026 ਰਿਪੋਰਟ ਵਿੱਚ ਇੰਡੀਆ ਨਾਲ ਜੁੜੇ ਝੂਠੇ ਬਿਰਤਾਂਤਾਂ, ਸ਼ੱਕੀ ਬੌਟ ਨੈੱਟਵਰਕਾਂ ਅਤੇ ਕੈਨੇਡੀਅਨ ਸਿੱਖਾਂ ’ਤੇ ਪੈ ਰਹੇ ਅਸਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ।
ਯੂਕੇ ਵਿੱਚ ਸਿੱਖ ਪਛਾਣ, ਹੱਕਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ‘ਦ ਸਿੱਖ ਵੋਟ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮੁਹਿੰਮ ਰਾਹੀਂ ਸਿੱਖ ਮਸਲਿਆਂ ’ਤੇ ਸਿਆਸਤਦਾਨਾਂ ਦੀ ਜਵਾਬਦੇਹੀ ਤੈਅ ਕਰਨ ਅਤੇ ਭਾਈਚਾਰੇ ਦੀ ਸਾਂਝੀ ਆਵਾਜ਼ ਮਜ਼ਬੂਤ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ ਹੈ ਅਤੇ ਮਾਮਲੇ ਵਿੱਚ ਸਪੱਸ਼ਟ ਤੇ ਠੋਸ ਕਾਰਵਾਈ ਦੀ ਮੰਗ ਮੁੜ ਉੱਠੀ ਹੈ।
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ ਬਾਰੇ ਪਤਾ ਲੱਗਣ ਉੱਤੇ ਸਰੀ ਅਤੇ ਕਨੇਡਾ ਦੀਆਂ ਸਿੱਖ ਸੰਗਤਾਂ ਵੱਲੋਂ ਇਹ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ ਸੀ ਕਿ ਲੰਮੇ ਸਮੇਂ ਤੱਕ ਕੰਟੇਨਰ ਵਿੱਚ ਰਹਿਣ ਕਾਰਨ ਪਾਵਨ ਸਰੂਪਾਂ ਦੇ ਸਤਿਕਾਰ ਅਤੇ ਸੰਭਾਲ ਵਿੱਚ ਵੱਡੀ ਕੁਤਾਹੀ ਹੋਈ।
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ। ਉਹਨਾਂ ਨੇ ਇਸ ਨੂੰ ਸਿੱਖਾਂ ਖਿਲਾਫ ਭਾਰਤ ਦੇ ਅੰਤਰਰਾਸ਼ਟਰੀ ਦਮਨ ਦਾ ਹਿੱਸਾ ਕਰਾਰ ਦਿੱਤਾ ਹੈ।
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ ਇੰਟਰਨੈਸ਼ਨਲ ਦੇ ਮੁਖੀ ਭਾਈ ਵਧਾਵਾ ਸਿੰਘ ਵੱਲੋਂ ਇਕ ਲਿਖਤੀ ਸੰਦੇਸ਼ ਜਾਰੀ ਕਰਦਿਆਂ ਖਾਲਸਾ ਪੰਥ ਤੇ ਗੁਰਸੰਗਤਿ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਦੀ ਬਹਾਲੀ, ਖਾਲਸਾ ਪੰਥ ਦੀ ਆਨ-ਬਾਨ-ਸ਼ਾਨ ਕਾਇਮ ਰੱਖਣ ਅਤੇ ਗੁਰੂ-ਆਸ਼ੇ ਅਨੁਸਾਰ ਆਪਣੀ ਆਜ਼ਾਦ ਪੰਥਕ ਵਿਵਸਥਾ ਸਿਰਜਣ ਲਈ ਤਤਪਰ ਹੋਣ ਦਾ ਸੱਦਾ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।