Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿਆਸੀ ਖਬਰਾਂ

ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ ਅਤੇ ਚੱਲ ਰਹੇ ਵਿਵਾਦਾਂ ਦੇ ਨਿਰਵਾਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ।
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਨੂੰ ਅਲੱਗ ਕਰਕੇ ਉਨ੍ਹਾਂ ਨੂੰ ਜੰਮੂ ਨਾਲ ਮਿਲਾਉਣ ਬਾਰੇ ਵਿਚਾਰ ਕਰ ਰਹੀ ਹੈ। ਹਾਲਾਂਕਿ ਹੁਣ ਤੱਕ ਅਜਿਹਾ ਕੋਈ ਵੀ ਸਰਕਾਰੀ ਪ੍ਰਸਤਾਵ ਰਿਕਾਰਡ ‘ਤੇ ਨਹੀਂ ਆਇਆ, ਪਰ ਇਹ ਚਰਚਾ ਸਮੇਂ-ਸਮੇਂ ‘ਤੇ ਮੁੜ ਉੱਭਰਦੀ ਰਹਿੰਦੀ ਹੈ।
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ ਕਰਕੇ ਜੰਮੂ ਨਾਲ ਜੋੜਨ ਸਕਦੀ ਹੈ?
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਣ ਦੀ ਘਟਨਾ ਤੇ ਸ਼੍ਰੋ.ਗੁ.ਪ੍ਰ.ਕ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਬਿਆਨ ਕਿ ਅਕਾਲ ਤਖਤ ਸ਼੍ਰੋਮਣੀ ਕਮੇਟੀ ਦੀ ਤਬਿਆ ਹੀ ਰਹੇ ਨਹੀਂ ਤਾਂ ਕੇਂਦਰ ਬੋਰਡ ਬਣਾ ਦੇਵੇਗਾ, ਦੀ ਪੜਚੋਲ ਕੀਤੀ ਗਈ ਹੈ।
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ ਦੀ ਹਾਮੀ ਭਰਨੀ ਚਾਹੀਦੀ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਪੰਥ ਸੇਵਕ ਸਖਸ਼ੀਅਤਾਂ ਨੇ ਆਪਸੀ ਵਿਚਾਰ ਵਟਾਂਦਰੇ ਤੋਂ ਬਾਅਦ ਕੀਤਾ ਹੈ।
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ ਖੁੱਸੇਗਾ ਅਤੇ ਨਤੀਜਿਆਂ ਤੋਂ ਬਾਅਦ ਸੁਖਬੀਰ ਬਾਦਲ ਦੀ ਅਗਵਾਈ ਵਿਰੁਧ ਬਗਾਵਤ ਹੋਵੇਗੀ ਤੇ ਪਾਰਟੀ ਵਿਚੋਂ ਇਕ ਵੱਖਰਾ ਧੜਾ ਉੱਭਰੇਗਾ।

ਲੰਡਨ: ਜਦੋਂ ਜੂਨ 1984 ਵਿਚ ਬਿਪਰਵਾਦੀ ਇੰਡੀਅਨ ਸਟੇਟ ਨੇ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ), ਸ੍ਰੀ ਅਕਾਲ ਤਖਤ ਸਾਹਿਬ ਅਤੇ ਹੋਰਨਾਂ ਗੁਰਦੁਆਰਾ ਸਾਹਿਬਾਨ ਉੱਤੇ ਹਮਲਾ ਕੀਤਾ ਸੀ ਤਾਂ 9 ਜੂਨ 1984 ਨੂੰ ਲੰਡਨ ਦੇ ‘ਟ੍ਰੈਫਲੈਗਰ ਸਕੁਏਅਰ’ ਵਿਚ ਸਿੱਖਾਂ ਦੀ ਭਾਰੀ ਇਕੱਤਰਤਾ ਹੋਈ। ਇਸ ਇਕਤੱਰਤਾ ਵਿਚ ਇੰਗਲੈਂਡ ਦੇ ਕੋਨੇ-ਕੋਨੇ ਤੋਂ ਸਿੱਖ ਪਹੁੰਚੇ ਸਨ ਤੇ ਉਹਨਾ ਸਿੱਖ ਅਜ਼ਾਦੀ ਲਹਿਰ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।