Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਖਬਰਾਂ

ਖ਼ਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੱਗੇ ਧਰਨੇ ਵਿੱਚ ਸ਼ਮੂਲੀਅਤ ਕੀਤੀ।
ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਹਫ਼ਤਾਵਾਰੀ ਗੁਰਮਤਿ ਦੀਵਾਨ ਦੀ ਸਮਾਪਤੀ ਉਪਰੰਤ ਦਲ ਖ਼ਾਲਸਾ ਦੇ ਮੋਢੀ ਅਤੇ ਜਲਾਵਤਨੀ ਯੋਧੇ ਭਾਈ ਗਜਿੰਦਰ ਸਿੰਘ ਅਤੇ ਕੈਨੇਡਾ ਵਿੱਚ ਸ਼ਹੀਦ ਕੀਤੇ ਗਏ ਭਾਈ ਹਰਦੀਪ ਸਿੰਘ ਨਿੱਝਰ ਦੀਆਂ ਤਸਵੀਰਾਂ ਜੈਕਾਰਿਆਂ ਦੀ ਗੂੰਜ ਵਿੱਚ ਸੁਸ਼ੋਭਿਤ ਕੀਤੀਆਂ ਗਈਆਂ।
ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਸੇਂਟ-ਟਰੂਡਨ ਦੇ ਗੁਰਦੁਆਰਾ ਸੰਗਤ ਸਾਹਿਬ ਵਿਖੇ 25 ਅਕਤੂਬਰ ਨੂੰ ਸੰਗਤ ਸਿੱਖ ਧਰਮ ਨੂੰ ਬੈਲਜੀਅਮ ਵਿੱਚ ਅਧਿਕਾਰਤ ਮਾਨਤਾ ਦਿਵਾਉਣ ਲਈ ਇੱਕਜੁੱਟ ਰਾਹ ਅਤੇ ਅਗਲੀ ਰਣਨੀਤੀ ਬਾਰੇ ਵਿਚਾਰ ਕਰੇਗੀ।
ਮਾਨਸਾ ਵਿਖੇ ਨਸ਼ਾ ਵਿਰੋਧੀ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਪਰਵਿੰਦਰ ਸਿੰਘ ਝੋਟੇ ਦੀ ਯਾਦ ਵਿੱਚ ਚੱਲ ਰਹੇ ਇਨਸਾਫ਼ ਮੋਰਚੇ ਵਿੱਚ ਅੱਜ ਪੰਚ ਪ੍ਰਧਾਨੀ ਜਥੇ ਵੱਲੋਂ ਭਾਈ ਦਲਜੀਤ ਸਿੰਘ ਨੇ ਸ਼ਿਰਕਤ ਕੀਤੀ।
ਕੈਨੇਡਾ ਦੇ ਸਿੱਖਾਂ ਖ਼ਿਲਾਫ਼ ਕੂੜ-ਪ੍ਰਚਾਰ ਬਾਰੇ ਡਬਲਯੂ. ਐਸ. ਓ. ਦੀ 2026 ਰਿਪੋਰਟ ਵਿੱਚ ਇੰਡੀਆ ਨਾਲ ਜੁੜੇ ਝੂਠੇ ਬਿਰਤਾਂਤਾਂ, ਸ਼ੱਕੀ ਬੌਟ ਨੈੱਟਵਰਕਾਂ ਅਤੇ ਕੈਨੇਡੀਅਨ ਸਿੱਖਾਂ ’ਤੇ ਪੈ ਰਹੇ ਅਸਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ।
ਡਬਲਯੂ. ਐਸ. ਓ. ਕੂੜ-ਪ੍ਰਚਾਰ ਰਿਪੋਰਟ ਵਿੱਚ ਕੈਨੇਡਾ ਦੇ ਸਿੱਖਾਂ ਨੂੰ ਨਿਸ਼ਾਨਾ ਬਣਾਉਂਦੇ ਇੰਡੀਆ ਨਾਲ ਜੁੜੇ ਕੂੜ-ਪ੍ਰਚਾਰ, ਸ਼ੱਕੀ ਬੌਟ ਨੈੱਟਵਰਕਾਂ, ਝੂਠੇ ਬਿਰਤਾਂਤਾਂ ਅਤੇ ਉਹਨਾਂ ਦੇ ਅਸਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ।
ਯੂਕੇ ਵਿੱਚ ਸਿੱਖ ਪਛਾਣ, ਹੱਕਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ‘ਦ ਸਿੱਖ ਵੋਟ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮੁਹਿੰਮ ਰਾਹੀਂ ਸਿੱਖ ਮਸਲਿਆਂ ’ਤੇ ਸਿਆਸਤਦਾਨਾਂ ਦੀ ਜਵਾਬਦੇਹੀ ਤੈਅ ਕਰਨ ਅਤੇ ਭਾਈਚਾਰੇ ਦੀ ਸਾਂਝੀ ਆਵਾਜ਼ ਮਜ਼ਬੂਤ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਭਾਈ ਪਰਵਿੰਦਰ ਸਿੰਘ ਖਾਲਸਾ ‘ਝੋਟਾ’ ਦੀ ਯਾਦ ਅਤੇ ਸ਼ਹਾਦਤ ਨੂੰ ਸਮਰਪਿਤ ਕੈਂਡਲ ਲਾਈਟ ਵਿਜਿਲ ਨਿਊਯਾਰਕ ਦੇ ਰਿਚਮੰਡ ਹਿੱਲ ਇਲਾਕੇ ਵਿੱਚ ਕਰਵਾਇਆ ਗਿਆ। ਸਮਾਗਮ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੇ ਸ਼ਰਧਾਂਜਲੀ ਭੇਟ ਕੀਤੀ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਚਿੰਤਾ ਪ੍ਰਗਟਾਈ।
ਪੰਚ ਪ੍ਰਧਾਨੀ ਜਥਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਨਸ਼ਿਆਂ ਵਿਰੁੱਧ ਉਸ ਦੀ ਸਮਾਜਿਕ ਜੱਦੋ-ਜਹਿਦ ਨਾਲ ਜੋੜਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਜਥੇ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਫੈਲਾਅ ਇੰਡੀਅਨ ਸਟੇਟ ਦੀ ਨੀਤੀ ਤਹਿਤ ਹੋਇਆ ਹੈ ਅਤੇ ਕਤਲ ਪਿੱਛੇ ਵੱਡੀ ਸਾਜ਼ਿਸ਼ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।