Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Gurdwara Katalgarh Sahib, Sri Chamkaur Sahib, Roopnagar

ਚਮਕੌਰ ਦੀ ਅਸਾਵੀਂ ਜੰਗ -ਕਵਿਤਾ

ਚਮਕੌਰ ਦੀ ਅਸਾਵੀਂ ਜੰਗ -ਕਵਿਤਾ

ਬਾਪੂ ਵੇਖਦਾ ਰਹੀਂ ਤੂੰ ਬੈਠ ਕੰਢੇ,
ਕਿਵੇਂ ਤਰਨਗੇ ਜੁਝਾਰ ਅਜੀਤ ਤੇਰੇ ।
ਟੁੱਭੀ ਮਾਰ ਕੇ ‘ਸਰਸਾ’ ਦੇ ਰੋੜ੍ਹ ਅੰਦਰ,
ਕੱਢ ਲਵਾਂਗੇ ਸਾਰੇ ਹੀ ਗੀਤ ਤੇਰੇ ।

ਏਸ ਕੱਚੀ ਚਮਕੌਰ ਦੀ ਗੜ੍ਹੀ ਮੂਹਰੇ,
ਕਿਲ੍ਹਾ ਦਿੱਲੀ ਦਾ ਅਸੀਂ ਝੁਕਾ ਦਿਆਂਗੇ ।
ਝੋਰਾ ਕਰੀਂ ਨਾ ਕਿਲ੍ਹੇ ਅਨੰਦਪੁਰ ਦਾ,
ਕੁੱਲੀ ਕੁੱਲੀ ਨੂੰ ਕਿਲ੍ਹਾ ਬਣਾ ਦਿਆਂਗੇ ।

ਮਾਛੀਵਾੜੇ ਦੇ ਸੱਥਰ ਦੇ ਗੀਤ ਵਿੱਚੋਂ,
ਅਸੀ ਉਠਾਂਗੇ ਚੰਡੀ ਦੀ ਵਾਰ ਬਣ ਕੇ ।
ਜਿਨ੍ਹਾਂ ਸੂਲਾਂ ਨੇ ਦਿੱਤਾ ਨਾ ਸੌਣ ਤੈਨੂੰ,
ਛਾਂਗ ਦਿਆਗੇ ਖੰਡੇ ਦੀ ਧਾਰ ਬਣ ਕੇ ।

ਜਿਨ੍ਹਾਂ ਕੰਧ ਸਰਹੰਦ ਦੀ ਤੋੜਨੀ ਏਂ,
ਅਜੇ ਤੱਕ ਉਹ ਸਾਡੇ ਹਥਿਆਰ ਜਿਉਂਦੇ ।
ਗੂੰਠਾ ਲਾਇਆ ਨਹੀ ਜਿਨ੍ਹਾਂ ਬੇਦਾਵਿਆਂ ‘ਤੇ,
ਸਿੰਘ ਅਜੇ ਵੀ ਲੱਖ ਹਜ਼ਾਰ ਜਿਉਂਦੇ ।

ਆਪਣੇ ਛੋਟਿਆਂ ਪੁੱਤਾਂ ਦੀ ਵੇਲ ਤਾਈਂ,
ਜੇਕਰ ਅੱਗ ‘ਤੇ ਚੜ੍ਹੇ ਤਾਂ ਚੜ੍ਹਨ ਦੇਵੀ ।
ਸਾਡੀ ਮੜ੍ਹੀ ‘ਤੇ ਉੱਘੇ ਹੋਏ ਘਾਹ ਅੰਦਰ,
ਠਾਹਰ ਸਿੰਘਾਂ ਦੀ ਬਣੇ ਤਾਂ ਬਣਨ ਦੇਵੀਂ ।

ਬਾਪੂ ! ਸੱਚੇ ਇੱਕ ਕੌਮੀ ਸਰਦਾਰ ਤਾਈਂ,
ਪੀਰ ਉੱਚ ਦਾ ਵੀ ਬਣਨਾ ਪੈ ਸਕਦੈ ।
ਖ਼ੂਨ ਜਿਗਰ ਦੇ ਨਾਲ ਤਾਂ ਜ਼ਫਰਨਾਮਾ,
ਤੇਰੀ ਕਲਮ ਨੂੰ ਵੀ ਘੜਨਾ ਪੈ ਸਕਦੈ!

(ਲੋਕ-ਕਵੀ ਸੰਤ ਰਾਮ ਉਦਾਸੀ)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੀਹਦੇ ਦੰਦੀ ਹੈ ਸੂਰ ਦਾ ਮਾਸ ਫਸਿਆ, ਇਹਦੀ ਪੰਗਤ ਵਿਚ ਬੈਠਕੇ ਖਾ ਸੱਕੇ। ਗਾਂ ਦੇ ਕਤਲ ਵਾਲਾ ਛੁਰਾ ਹੱਥ ਜੀਹਦੇ, ਜੇ ਉਹ ਭੁੱਖੇ ਨਿਸੰਗ ਉਹ ਆ ਸੱਕੇ। ਮੈਨੂੰ ਪਤੈ ਕਿ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: