Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਹਵਾਰਾ ‘ਤੇ 1995 ਦੇ ਲੁਧਿਆਣਾ ਬੰਬ ਧਮਾਕਾ ਕੇਸ ਦਾ ਚਾਰਜ ਲੱਗਾ

ਭਾਈ ਜਗਤਾਰ ਸਿੰਘ ਹਵਾਰਾ ‘ਤੇ 1995 ਦੇ ਲੁਧਿਆਣਾ ਬੰਬ ਧਮਾਕਾ ਕੇਸ ਦਾ ਚਾਰਜ ਲੱਗਾ

ਲੁਧਿਆਣਾ: ਅੱਜ (12 ਮਈ, ਸ਼ੁੱਕਰਵਾਰ) ਲੁਧਿਆਣਾ ਦੇ ਐਡੀਸ਼ਨਲ ਸੈਸ਼ਨਜ਼ ਜੱਜ ਅਤੁਲ ਕਸਾਨਾ ਦੀ ਅਦਾਲਤ ਵਲੋਂ ਤਿਹਾੜ ਜੇਲ੍ਹ ਨੰਬਰ ਤਿੰਨ, ਨਵੀਂ ਦਿੱਲੀ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਉੱਪਰ ਵੀਡੀਓ ਕਾਨਫਰੰਸਿੰਗ ਰਾਹੀਂ ਚਾਰਜ ਲਾਏ ਗਏ ਹਨ ਅਤੇ ਅਗਲੀ ਤਰੀਕ 5 ਜੂਨ 2017 ਗਵਾਹੀਆਂ ਲਈ ਮੁਕੱਰਰ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਉਕਤ ਮੁਕੱਦਮਾ ਨੰਬਰ 133 ਮਿਤੀ 6/12/1995 ਅਧੀਨ ਧਾਰਾ 307, 427 ਆਈ.ਪੀ.ਸੀ. ਅਤੇ 3/4/5 ਧਮਾਕਾਖੇਜ਼ ਸਮੱਗਰੀ ਅਧੀਨ ਥਾਣਾ ਕੋਤਵਾਲੀ ਵਿਚ ਦਰਜ ਕੀਤਾ ਗਿਆ ਸੀ ਅਤੇ ਪੁਲਿਸ ਦੀ ਕਹਾਣੀ ਮੁਤਾਬਕ 6 ਦਸੰਬਰ 1995 ਨੂੰ ਦੁਪਹਿਰ ਬਾਅਦ 2 ਵਜੇ ਘੰਟਾ ਘਰ ਚੌਂਕ ਵਿਚ ਬੈਂਕ ਆਫ ਇੰਡੀਆ ਦੀ ਬਿਲਡਿੰਗ ਥੱਲ੍ਹੇ ਦੁਕਾਨਾਂ ਵਾਲੀ ਗਲੀ ਵਿਚ ਖਰੈਤੀ ਲਾਲ ਮਲਹੋਤਰਾ ਦੀ ਚਾਹ ਦੀ ਦੁਕਾਨ ਦੇ ਬਾਹਰ ਦਰਵਾਜ਼ੇ ਅੱਗੇ ਲਾਟਰੀ ਦੇ ਕਾਉਂਟਰ ਲਾਗੇ ਇਕ ਬੰਬ ਧਮਾਕਾ ਹੋਇਆ ਸੀ ਜਿਸ ਵਿਚ ਅਨੇਕਾਂ ਵਿਅਕਤੀ ਜ਼ਖਮੀ ਹੋ ਗਏ ਸਨ। ਉਕਤ ਮੁਕੱਦਮਾ ਲਾਟਰੀ ਵਾਲੇ ਵਿਨੋਦ ਕੁਮਾਰ ਵਲੋਂ ਦਰਜ ਕਰਵਾਇਆ ਗਿਆ ਸੀ ਅਤੇ 11/12/1995 ਨੂੰ ਮੱਲ ਸਿੰਘ ਨਾਂ ਦੇ ਇਕ ਗਵਾਹ ਦੇ ਬਿਆਨ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਨਾਮਜ਼ਦ ਕੀਤਾ ਗਿਆ ਸੀ।

ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਸਖਤ ਸੁਰੱਖਿਆ ਹੇਠ ਅਦਾਲਤ ਲਿਆਉਂਦੇ ਹੋਏ ਪੁਲਿਸ ਮੁਲਾਜ਼ਮ (ਫਾਈਲ ਫੋਟੋ)
ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਸਖਤ ਸੁਰੱਖਿਆ ਹੇਠ ਅਦਾਲਤ ਲਿਆਉਂਦੇ ਹੋਏ ਪੁਲਿਸ ਮੁਲਾਜ਼ਮ (ਫਾਈਲ ਫੋਟੋ)

ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਭਾਈ ਹਵਾਰਾ ਨੂੰ ਇਸ ਕੇਸ ਵਿਚ 23/12/1995 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਮੁੱਖ ਮੰਤਰੀ ਬੇਅੰਤ ਕਤਲ ਕੇਸ ਵਿਚ ਫੌਜਦਾਰੀ ਦੀ ਧਾਰਾ 268 ਦਾ ਨੋਟੀਫਿਕੇਸ਼ਨ ਹੋਣ ਕਾਰਨ ਭਾਈ ਹਵਾਰਾ ਨੂੰ ਇਸ ਕੇਸ ਵਿਚ ਮੁੜ ਪੇਸ਼ ਨਹੀਂ ਕੀਤਾ ਗਿਆ ਅਤੇ ਹੁਣ ਅਸੀਂ ਮਈ 2015 ਵਿਚ ਦਰਖਾਸਤ ਲਾ ਕੇ ਕੇਸ ਨੂੰ ਚਲਾਉਣ ਦੀ ਮੰਗ ਕੀਤੀ ਸੀ ਅਤੇ ਅੱਜ ਇਸ ਕੇਸ ਦਾ ਚਾਰਜ ਲੱਗਾ ਹੈ ਅਤੇ ਗਵਾਹੀਆਂ 5 ਜੂਨ 2007 ਨੂੰ ਹੋਣਗੀਆਂ। ਉਹਨਾਂ ਦੱਸਿਆ ਕਿ ਲੁਧਿਆਣਾ ਵਿਚ ਭਾਈ ਹਵਾਰਾ ਦੇ 2 ਕੇਸ ਬਰੀ ਹੋ ਚੁੱਕੇ ਹਨ ਅਤੇ 3 ਚੱਲ ਰਹੇ ਹਨ। ਇਸ ਤੋਂ ਇਲਾਵਾ ਕਈ ਹੋਰ ਕੇਸਾਂ ਨੂੰ ਵੀ ਸ਼ੁਰੂ ਕਰਾਉਣ ਲਈ ਖਰੜ, ਧੂਰੀ, ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਵਿਚ ਦਰਖਾਸਤਾਂ ਵਿਚਾਰ ਅਧੀਨ ਹਨ। ਉਹਨਾਂ ਦੱਸਿਆ ਕਿ ਭਾਈ ਹਵਾਰਾ ਨੂੰ ਪੰਜਾਬ ਦੀ ਕਿਸੇ ਜੇਲ੍ਹ ਵਿਚ ਤਬਦੀਲ ਕਰਨ ਲਈ ਵੀ ਕਾਰਵਾਈ ਚੱਲ ਰਹੀ ਹੈ।

ਸਬੰਧਤ ਖ਼ਬਰ:

ਭਾਈ ਜਗਤਾਰ ਸਿੰਘ ਹਵਾਰਾ ਦੇ ਲੱਭੇ ਨਵੇਂ ਕੇਸਾਂ ਬਾਰੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਗੱਲਬਾਤ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: