Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਠੂਆ ਸਮੂਹਿਕ ਬਲਾਤਕਾਰ ਕੇਸ ਵਿਚ ਪਠਾਨਕੋਟ ਅਦਾਲਤ ਨੇ ਦੋਸ਼ੀਆਂ ਖਿਲਾਫ ਦੋਸ਼ ਆਇਦ ਕੀਤੇ

ਕਠੂਆ ਸਮੂਹਿਕ ਬਲਾਤਕਾਰ ਕੇਸ ਵਿਚ ਪਠਾਨਕੋਟ ਅਦਾਲਤ ਨੇ ਦੋਸ਼ੀਆਂ ਖਿਲਾਫ ਦੋਸ਼ ਆਇਦ ਕੀਤੇ

ਪਠਾਨਕੋਟ: ਇੱਥੇ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਅੱਜ ਕਠੂਆ ਵਿਚ 8 ਸਾਲਾ ਬੱਚੀ ਨਾਲ ਹੋਏ ਸਮੂਹਿਕ ਬਲਾਤਕਾਰ ਦੇ 8 ਨਾਮਜ਼ਦਾਂ ਖਿਲਾਫ ਬਲਾਤਕਾਰ ਅਤੇ ਕਤਲ ਦੇ ਦੋਸ਼ ਆਇਦ ਕੀਤੇ। ਇਸ ਕੇਸ ਵਿਚ ਅੱਠਵਾਂ ਨਾਮਜ਼ਦ ਦੋਸ਼ੀ ਨਬਾਲਗ ਹੈ।

ਬਲਾਤਕਾਰੀ ਦੋਸ਼ੀਆਂ ਵਿਚੋਂ ਮੁੱਖ ਸਾਂਜੀ ਰਾਮ ਪੁਲਿਸ ਹਿਰਾਸਤ ਦੌਰਾਨ

ਇਸ ਕੇਸ ਦੀ ਸੁਣਵਾਈ 31 ਮਈ ਨੂੰ ਸ਼ੁਰੂ ਹੋਈ ਸੀ। ਸੁਪਰੀਮ ਕੋਰਟ ਨੇ ਇਸ ਕੇਸ ਦੀ ਸੁਣਵਾਈ ਨੂੰ ਕਠੂਆ ਅਦਾਲਤ ਤੋਂ ਪਠਾਨਕੋਟ ਅਦਾਲਤ ਤਬਦੀਲ ਕਰ ਦਿੱਤਾ ਸੀ।

ਜਿਕਰਯੋਗ ਹੈ ਕਿ ਕਠੂਆ ਵਿਚ ਹਿੰਦੂ ਸੰਗਠਨਾਂ ਅਤੇ ਬਾਰ ਕਾਉਂਸਲ ਵਲੋਂ ਦੋਸ਼ੀ ਬਲਾਤਕਾਰੀਆਂ ਦਾ ਸਮਰਥਨ ਕੀਤਾ ਜਾ ਰਿਹਾ ਸੀ ਤੇ ਪੀੜਤ ਧਿਰ ‘ਤੇ ਦਬਾਅ ਬਣਾਇਆ ਜਾ ਰਿਹਾ ਸੀ। ਪੀੜਤ ਧਿਰ ਦੀ ਅਪੀਲ ‘ਤੇ ਸੁਪਰੀਮ ਕੋਰਟ ਨੇ ਇਹ ਕੇਸ ਪਠਾਨਕੋਟ ਤਬਦੀਲ ਕੀਤਾ ਸੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਇਸ ਕੇਸ ਦੀ ਕੈਮਰੇ ਦੀ ਨਿਗਰਾਨੀ ਹੇਠ ਰੋਜ਼ਾਨਾ ਸੁਣਵਾਈ ਕਰਨ ਦੇ ਹੁਕਮ ਵੀ ਦਿੱਤੇ ਸਨ।

ਕੇਸ ਦੀ ਚਾਰਜਸ਼ੀਟ ਅਨੁਸਾਰ ਜਨਵਰੀ 10 ਨੂੰ ਮੁਸਲਮਾਨ ਭਾਈਚਾਰੇ ਦੀ ਇਕ 8 ਸਾਲਾ ਬੱਚੀ ਨੂੰ ਉਪਰੋਕਤ ਦੋਸ਼ੀਆਂ ਵਲੋਂ ਅਗਵਾ ਕਰ ਲਿਆ ਗਿਆ ਸੀ ਤੇ ਮੰਦਿਰ ਵਿਚ ਰੱਖ ਕੇ ਬਲਾਤਕਾਰ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: