Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਿੰਡ ਮੱਲਣ, ਗਿੱਦੜਬਾਹਾ ਵਿੱਚ ਗੁਰਦੁਆਰੇ ’ਤੇ ਕਬਜ਼ੇ ਲਈ ਲੜਾਈ; ਤਿੰਨ ਮੌਤਾਂ, ਕਈ ਜ਼ਖਮੀ

ਪਿੰਡ ਮੱਲਣ, ਗਿੱਦੜਬਾਹਾ ਵਿੱਚ ਗੁਰਦੁਆਰੇ ’ਤੇ ਕਬਜ਼ੇ ਲਈ ਲੜਾਈ; ਤਿੰਨ ਮੌਤਾਂ, ਕਈ ਜ਼ਖਮੀ

ਗਿੱਦੜਬਾਹਾ: ਪਿੰਡ ਮੱਲਣ ਦੇ ਗੁਰਦੁਆਰਾ ਰਾਮਸਰ ਸਾਹਿਬ ਉਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ ਦੋ ਧੜਿਆਂ ਵਿਚਕਾਰ ਹੋਈ ਲੜਾਈ ਵਿੱਚ ਤਿੰਨ ਵਿਅਕਤੀ ਮਾਰੇ ਗਏ ਅਤੇ ਅੱਧੀ ਦਰਜਨ ਵਿਅਕਤੀ ਜ਼ਖ਼ਮੀ ਹੋਏ ਹਨ। ਕਾਫੀ ਸਮੇਂ ਤੋਂ ਗੁਰਦੁਆਰੇ ਦੀ ਸੇਵਾ ਸੰਭਾਲ ਕਰ ਰਹੇ ਮੱਖਣ ਸਿੰਘ ਉਤੇ ਮੰਗਲਵਾਰ ਦੀ ਰਾਤ ਨਾਇਬ ਸਿੰਘ ਪੁੱਤਰ ਨਰ ਸਿੰਘ ਨੇ ਹਮਲਾ ਕਰਕੇ ਉਸ ਨੂੰ ਗੁਰਦੁਆਰੇ ’ਚੋਂ ਕੱਢ ਦਿੱਤਾ ਅਤੇ ਗੁਰਦੁਆਰੇ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ ਸੀ। ਬੁੱਧਵਾਰ ਸਵੇਰੇ ਮੱਖਣ ਸਿੰਘ ਨੇ ਹਥਿਆਰਾਂ ਨਾਲ ਲੈਸ ਤਕਰੀਬਨ 150 ਵਿਅਕਤੀਆਂ ਨੂੰ ਨਾਲ ਲੈ ਕੇ ਹਮਲਾ ਕਰ ਦਿੱਤਾ, ਜਿਸ ਵਿੱਚ ਨਾਇਬ ਸਿੰਘ ਵਾਸੀ ਮੱਲਣ, ਉਸ ਦਾ ਪੋਤਾ ਗੁਰਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਸ਼ਹਿਣਾਖੇੜਾ ਮਾਰੇ ਗਏ।

ਮੱਲਣ ਦੇ ਗੁਰਦੁਆਰੇ ਉਤੇ ਕਬਜ਼ੇ ਨੂੰ ਲੈ ਕੇ ਹੋਏ ਟਕਰਾਅ ਵਿੱਚ ਸਾੜੀਆਂ ਗੱਡੀਆਂ
ਮੱਲਣ ਦੇ ਗੁਰਦੁਆਰੇ ਉਤੇ ਕਬਜ਼ੇ ਨੂੰ ਲੈ ਕੇ ਹੋਏ ਟਕਰਾਅ ਵਿੱਚ ਸਾੜੀਆਂ ਗੱਡੀਆਂ

ਇਸ ਲੜਾਈ ਵਿੱਚ ਹਰਪ੍ਰੀਤ ਸਿੰਘ ਪੁੱਤਰ ਧਰਮਦੇਵ ਸਿੰਘ ਰੋਪੜ, ਸੋਨੂੰ ਪੁੱਤਰ ਮੰਦਰ ਅਜਾਲਦੀ, ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮਾੜੀ, ਹਰਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਭੈਣੀ ਫੱਤਾ, ਨਿਰਮਲ ਸਿੰਘ ਅਤੇ ਜਗਸੀਰ ਸਿੰਘ ਪੁੱਤਰ ਬੋਗਾ ਸਿੰਘ ਭੈਣੀ ਜ਼ਖ਼ਮੀ ਹੋ ਗਏ। ਇਸੇ ਦੌਰਾਨ ਗੁਰਦੁਆਰੇ ਵਿੱਚ ਖੜ੍ਹੀਆਂ ਦੋ ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ ਗਈ।

gurduara-clash
ਮੱਲਣ ਦੇ ਗੁਰਦੁਆਰੇ ਉਤੇ ਕਬਜ਼ੇ ਨੂੰ ਲੈ ਕੇ ਹੋਏ ਟਕਰਾਅ ਵਿੱਚ ਮਾਰੇ ਗਏ ਨਾਇਬ ਸਿੰਘ ਅਤੇ ਹਰਵਿੰਦਰ ਸਿੰਘ ਦੀਆਂ ਪੁਰਾਣੀਆਂ ਤਸਵੀਰਾਂ

ਮੌਕੇ ਉਤੇ ਪੁੱਜੇ ਮੁਕਤਸਰ ਦੇ ਪੁਲਿਸ ਕਪਤਾਨ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਦੋਵਾਂ ਧਿਰਾਂ ’ਚ ਝਗੜਾ ਚੱਲ ਰਿਹਾ ਸੀ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਜਾਂਚ ਆਰੰਭ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਧਾਰਾ 302/307/427/506/148/149 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਸਮੇਤ ਕੋਈ ਇੱਕ ਦਰਜਨ ਦੇ ਕਰੀਬ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪਾਸੋਂ ਮੰਗ ਕੀਤੀ ਹੈ ਕਿ ਗਿਆਨੀ ਗੁਰਬਚਨ ਸਿੰਘ ਨੂੰ ਅਕਾਲ ਤਖਤ ਸਾਹਿਬ
ਭਾਰਤ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਘੋੜਿਆਂ ਨੂੰ ਲੱਗਣ ਵਾਲੀ ਗਲਾਂਡਰਜ ਨਾਮੀਂ ਬਿਮਾਰੀ ਬਾਰੇ ਹਦਾਇਤਾਂ ਜਾਰੀ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਿਹੰਗ ਸਿੰਘ ਜਥੇਬੰਦੀਆਂ ਦਰਮਿਆਨ ਕਿਸਾਨ ਹਵੇਲੀ ਵਿੱਚ ਗਲਾਂਡਰਜ
ਡੇਰਾ ਸਿਰਸਾ ਪਾਸ ਵੋਟਾਂ ਮੰਗਣ ਜਾਣ ਦੇ ਮਾਮਲੇ 'ਤੇ ਯੂ-ਟਰਨ ਲੈਣ ਵਾਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਕੀ ਉਸ ਜਾਂਚ ਕਮੇਟੀ ਨੂੰ ਵੀ ਝੂਠਾ ਕਰ ਸਕਣਗੇ ਜਿਸਦੀ ਜਾਂਚ ਦੇ
ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕਲ੍ਹ (1 ਦਸੰਬਰ) ਐਲਾਨ ਕੀਤਾ ਸੀ ਕਿ ਉਹ ਵਿਧਾਨ ਸਭਾ ਚੋਣਾਂ 2017 ਮੌਕੇ ਡੇਰਾ ਸਿਰਸਾ ਵੋਟਾਂ ਮੰਗਣ ਨਹੀਂ ਗਏ ਸਨ ਬਲਕਿ ਸਿਰਫ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: