Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਖਤਾਂ ਜੇ ਜੱਥੇਦਾਰ ਸਹਿਬਾਨਾਂ ਲਈ ਨਿਯਮ ਬਣਾਉਣ ਵਾਲੀ ਕਮੇਟੀ ਦੀ ਪਹਿਲੀ ਮੀਟਿੰਗ ਵਿੱਚ ਪੰਜਾਂ ‘ਚੋਂ ਸਿਰਫ ਦੋ ਮੈਂਬਰ ਹੋਏ ਹਾਜ਼ਰ

ਤਖਤਾਂ ਜੇ ਜੱਥੇਦਾਰ ਸਹਿਬਾਨਾਂ ਲਈ ਨਿਯਮ ਬਣਾਉਣ ਵਾਲੀ ਕਮੇਟੀ ਦੀ ਪਹਿਲੀ ਮੀਟਿੰਗ ਵਿੱਚ ਪੰਜਾਂ ‘ਚੋਂ ਸਿਰਫ ਦੋ ਮੈਂਬਰ ਹੋਏ ਹਾਜ਼ਰ

ਆਨੰਦਪੁਰ ਸਾਹਿਬ(11 ਫਰਵਰੀ, 2015): ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੈਰ ਸਿਧਾਂਤਕ ਤਰੀਕੇ ਨਾਲ ਅਹੁਦੇ ਤੋਂ ਹਟਾਉਣ ਤੋਂ ਬਾਅਦ, ਸ਼ੋਮਣੀ ਕਮੇਟੀ ਵੱਲੋਂ ਹੀ, ਤਖਤਾਂ ਦੇ ਜੱਥੇਦਾਰ ਸਹਿਬਾਨਾਂ ਦੀ ਨਿਯੁਕਤੀ, ਕਾਰਜ਼ ਖੇਤਰ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਬਣਾਉਣ ਲਈ ਗਠਤ ਕਮੇਟੀ ਦੀ ਅੱਜ ਬੈਠਕ ਹੋਈ। ਪਰ ਇਸ ਬੈਠਕ ਦੌਰਾਨ ਪੰਜ ਮੈਂਬਰਾਂ ਵਿੱਚੋਂ ਸਿਰਫ ਦੋ ਮੈਂਬਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨੇ ਹੀ ਸ਼ਿਰਕਤ ਕੀਤੀ।

11102CD-_11APS01
ਤਖਤ ਕੇਸਗੜ ਸਾਹਿਬ ਵਿਖੇ ਕਮੇਟੀ ਦੇ ਦੋ ਮੈਬਰ ਅਤੇ ਸਕੱਤਰ ਦਲਮੇਘ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਤਖਤਾਂ ਦੇ ਜਥੇਦਾਰ ਸਾਹਿਬਾਨ ਅਤੇ ਸਿੰਘ ਸਹਿਬਾਨ ਦੀ ਨਿਯੁਕਤੀ ਅਤੇ ਉਨ੍ਹਾਂ ਦੀਆਂ ਸੇਵਾਵਾਂ ਸਬੰਧੀ ਨਿਯਮ ਤੇ ਉੱਪ ਨਿਯਮ ਬਨਾਉਣ ਦੇ ਲਈ ਜਥੇਦਾਰ ਅਵਤਾਰ ਸਿੰਘ ਮੱਕੜ, ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਦੀ ਪਲੇਠੀ ਅੱਜ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਹੋਈ। ਇਸ ਬੈਠਕ ਦੌਰਾਨ ਪੰਜ ਮੈਂਬਰਾਂ ਵਿੱਚੋਂ ਸਿਰਫ ਦੋ ਮੈਂਬਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨੇ ਹੀ ਸ਼ਿਰਕਤ ਕੀਤੀ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਦਲਮੇਘ ਸਿੰਘ ਨੇ ਦੱਸਿਆ ਕਿ ਅੱਜ ਸਿੰਘ ਸਾਹਿਬਾਨ ਅਤੇ ਤਖਤਾਂ ਦੇ ਜਥੇਦਾਰ ਸਹਿਬਾਨ ਦੀਆਂ ਸੇਵਾਵਾਂ ਸਬੰਧੀ ਨਿਯਮ-ਉੱਪਨਿਯਮ ਬਨਾਉਣ ਦੇ ਲਈ ਬਣੀ ਕਮੇਟੀ ਦੀ ਬੈਠਕ ਦੇ ਤਹਿਤ ਡਾ. ਬਲਵੰਤ ਸਿੰਘ ਢਿੱਲੋਂ ਅਤੇ ਡਾ. ਬਲਕਾਰ ਸਿੰਘ ਨੇ ਇੱਥੇ ਸ਼ਿਰਕਤ ਕੀਤੀ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ, ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਅਤੇ ਡਾ. ਕਿਰਪਾਲ ਸਿੰਘ ਬੈਠਕ ਵਿੱਚ ਹਾਜ਼ਰ ਨਾ ਹੋ ਸਕੇ ਜਿਸ ਵਿੱਚ ਕਮੇਟੀ ਦੇ ਅਸਲ ਮਕਸਦ ਨੂੰ ਧਿਆਨ ਵਿੱਚ ਰੱਖਦੇ ਹੋਏ ਸੰਜੀਦਗੀ ਦੇ ਨਾਲ ਵਿਚਾਰ ਕੀਤਾ ਗਿਆ ਹੈ ਅਤੇ ਸਾਰੇ ਪਹਿਲੂਆਂ ਨੂੰ ਘੋਖਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਕਿਸੇ ਵੀ ਫੈਸਲੇ ’ਤੇ ਪਹੁੰਚਣ ਤੋਂ ਪਹਿਲਾਂ ਜਾਂ ਕਿਸੇ ਵੀ ਤਰ੍ਹਾਂ ਦੀ ਨਿਯਮਾਂਵਲੀ ਬਨਾਉਣ ਤੋਂ ਪਹਿਲਾਂ ਦੇਸ਼ ਵਿਦੇਸ਼ ਵਿੱਚ ਬੈਠੇ ਪੰਥਕ ਵਿਦਵਾਨਾਂ ਦੇ ਸੁਝਾਅ ਜ਼ਰੂਰ ਲੈਣੇ ਚਾਹੀਦੇ ਹਨ।

ਇਸ ਲਈ ਜਿੱਥੇ ਅਸੀਂ ਮਾਰਚ ਮਹੀਨੇ ਦੇ ਪਹਿਲੇ ਹਫਤੇ ਵਿੱਚ ਮੁੜ ਤੋਂ ਬੈਠਕ ਕਰਨ ਦਾ ਫੈਸਲਾ ਲਿਆ ਹੈ ਉੱਥੇ ਹੀ ਸਿੱਖ ਸੰਗਤ ਦੇ ਸੁਝਾਅ ਲੇਣ ਲਈ ਵੱਖਰੇ ਤੌਰ ’ਤੇ ਇੱਕ ਈਮੇਲ ਵੀ ਜਾਰੀ ਕਰਨ ਦਾ ਫੈਸਲਾ ਲਿਆ ਗਿਆ। ਦਿਲਮੇਘ ਸਿੰਘ ਨੇ ਦੱਸਿਆ ਕਿ ਅਸੀਂ akalthakhtsuss@gmail.com  ਈਮੇਲ ਤਿਆਰ ਕੀਤੀ ਗਈ ਹੈ। ਇਸ ’ਤੇ ਸਮੁੱਚਾ ਪੰਥ ਆਪਣੇ ਸੁਝਾਅ ਭੇਜ ਸਕਦਾ ਹੈ।

ਉਨ੍ਹਾਂ ਸਾਰੇ ਸੁਝਾਆਵਾਂ ’ਤੇ ਗੰਭੀਰਤਾ ਦੇ ਨਾਲ ਵਿਚਾਰ ਕਰਨ ਤੋਂ ਬਾਅਦ ਹੀ ਅਸੀਂ ਜਥੇਦਾਰ ਸਾਹਿਬਾਨ ਅਤੇ ਸਿੰਘ ਸਾਹਿਬਾਨ ਦੀਆਂ ਸੇਵਾਵਾਂ ਸਬੰਧੀ ਕੋਈ ਨਿਯਮਾਂਵਲੀ ਬਣਾਵਾਂਗੇ।

ਕੁਝ ਪੰਥਕ ਧਿਰਾਂ ਵੱਲੋਂ ਜਥੇਦਾਰ ਦਾ ਅਹੁਦਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਵਿਧਾਨ ਵਿੱਚ ਨਾ ਹੋਣ ਸਬੰਧੀ ਪੁੱਛਣ ਤੇ ਉਕਤ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜਾਂ ਸਿੱਖ ਕੌਮ ਦੇ ਕਿਸੇ ਵੀ ਤਖਤ ਦੇ ਜਥੇਦਾਰ ਦਾ ਅਹੁਦਾ ਸਰਵਉੱਚ ਹੈ ਅਤੇ ਅਸੀਂ ਧੰਨਵਾਦੀ ਹਾਂ ਉਨ੍ਹਾਂ ਕਾਨੂੰਨ ਦੇ ਘਾੜਿਆਂ ਦੇ ਜਿਨ੍ਹਾਂ ਨੇ ਇਸ ਅਹੁਦੇ ਨੂੰ ਕਾਨੂੰਨ ਦੇ ਦਾਇਰੇ ’ਚੋਂ ਬਾਹਰ ਰੱਖਿਆ ਗਿਆ ਹੈ ਕਿਉਂਕਿ ਇਸ ਅਹੁਦੇ ਦੀ ਮਹਾਨਤਾ ਹੀ ਇੰਨੀ ਹੈ ਕਿ ਇਸ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣਾ ਇਸ ਦਾ ਨਿਰਾਦਰ ਹੋਵੇਗਾ।

ਜ਼ਿਕਰਯੋਗ ਹੈ ਕਿ ਪੰਥਕ ਧਿਰਾਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖ਼ਤਾਂ ਦੇ ਜਥੇਦਾਰਾਂ ਦੀਆਂ ਸ਼ਕਤੀਆਂ, ਨਿਯਮ ਵਿਧਾਨ ਅਤੇ ਤਨਖ਼ਾਹ ਆਦਿ ਮਾਮਲਿਆਂ ਦੇ ਉਠੇ ਵਿਵਾਦ ਦਾ ਹੱਲ ਕਰਨ ਲਈ ਸਰਬੱਤ ਖ਼ਾਲਸਾ ਬੁਲਾਉਣਾ ‘ਤੇ ਜ਼ੋਰ ਦਿੰਦਿਆਂ ਆ ਰਹੀਆਂ ਹਨ।

ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਸੀ ਕਿ ਪਹਿਲਾਂ ਜਿਵੇਂ ਸਰਬੱਤ ਖ਼ਾਲਸਾ ਮਿਸਲਾਂ ਨੂੰ ਕੇਂਦਰ ਵਿੱਚ ਰੱਖ ਕੇ ਮੰਨ ਲਿਆ ਜਾਂਦਾ ਸੀ, ਪਰ ਹੁਣ ਇਸ ਤਰ੍ਹਾਂ ਨਹੀਂ ਹੈ, ਸ਼੍ਰੋਮਣੀ ਕਮੇਟੀ ਵੀ ਕੋਈ ਸਰਬੱਤ ਖ਼ਾਲਸਾ ਨਹੀਂ ਹੈ। ਹੁਣ ਸਰਬੱਤ ਖ਼ਾਲਸਾ ਬੁਲਾਉਣ ਲਈ ਅਤੇ ਉਸ ਵਿੱਚ ਬੁਲਾਏ ਜਾਣ ਵਾਲੇ ਵਿਦਵਾਨਾਂ, ਸੰਸਥਾਵਾਂ ਆਦਿ ਦਾ ਵੀ ਮੁਲਾਂਕਣ ਕਰਨਾ ਹੋਵੇਗਾ। ਇਹ ਵਿਦਵਾਨ, ਸੰਸਥਾਵਾਂ ਵਿਦੇਸ਼ਾਂ ਵਿੱਚ ਵੀ ਬੈਠੀਆਂ ਹਨ ਅਤੇ ਭਾਰਤ ਵਿੱਚ ਵੀ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: