Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿਆਸੀ ਦਲਾਂ ਵਲੋਂ ਭਾਈ ਹਵਾਰਾ ਨੂੰ ਵਰਤਣ ਅਤੇ ਉਨ੍ਹਾਂ ਦੇ ਸੰਦੇਸ਼ ਦੀ ਨੁਕਤਾਚੀਨੀ ਕਰਨ ਦੀ ਆਲੋਚਨਾ

ਸਿਆਸੀ ਦਲਾਂ ਵਲੋਂ ਭਾਈ ਹਵਾਰਾ ਨੂੰ ਵਰਤਣ ਅਤੇ ਉਨ੍ਹਾਂ ਦੇ ਸੰਦੇਸ਼ ਦੀ ਨੁਕਤਾਚੀਨੀ ਕਰਨ ਦੀ ਆਲੋਚਨਾ

ਚੰਡੀਗੜ੍ਹ: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਬਿਆਨ ਜਾਰੀ ਕਰਕੇ ਉਨ੍ਹਾਂ ਸਿਆਸੀ ਦਲਾਂ ਦੀ ਨਿਖੇਧੀ ਕੀਤੀ ਹੈ ਜਿਹੜੀਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਆਪਣੇ ਸਿਆਸੀ ਹਿਤ ਲਈ ਵਰਤਣਾ ਚਾਹੁੰਦੀਆਂ ਹਨ। ਉਨ੍ਹਾਂ ਬਿਆਨ ‘ਚ ਕਿਹਾ ਕਿ ਬਾਦਲ ਦਲ ਵਲੋਂ ਸ਼ੁਰੂ ਹੋਈ ਇਸ ਮਾੜੀ ਰਵਾਇਤ ਹੁਣ ਭਾਈ ਹਵਾਰਾ ਨੂੰ ਵਰਤਣ ਤਕ ਪੁੱਜ ਗਈ ਹੈ।

ਕਰਨੈਲ ਸਿੰਘ ਪੀਰਮੁਹੰਮਦ {ਫਾਈਲ ਫੋਟੋ}
ਕਰਨੈਲ ਸਿੰਘ ਪੀਰਮੁਹੰਮਦ {ਫਾਈਲ ਫੋਟੋ}

ਹਾਲਾਂਕਿ ਪੀਰ ਮੁਹੰਮਦ ਦੇ ਬਿਆਨ ਵਿਚ ਭਾਈ ਹਵਾਰਾ ਦਾ ਨੂੰ ਵਰਤਣ ਵਾਲੇ ਕਿਸੇ ਸਿਆਸੀ ਦਲ ਦਾ ਨਾਮ ਨਹੀਂ ਲਿਆ ਗਿਆ ਪਰ ਕੁਝ ਦਿਨ ਪਹਿਲਾਂ ਹੀ ਭਾਈ ਜਗਤਾਰ ਸਿੰਘ ਹਵਾਰਾ ਦੇ ਵਕੀਲ ਅਮਰ ਸਿੰਘ ਚਹਿਲ ਵਲੋਂ ਭਾਈ ਹਵਾਰਾ ਦਾ ਸੰਦੇਸ਼ ਮੀਡੀਆ ਸਾਹਮਣੇ ਪੜ੍ਹਿਆ ਗਿਆ ਜਿਸ ਵਿਚ ਭਾਈ ਹਵਾਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਸਿੰਘਾਂ (ਅੰਮ੍ਰਿਤ ਸੰਚਾਰ ਜੱਥੇ) ਨੂੰ 10 ਨਵੰਬਰ 2016 ਨੂੰ ਹੋਣ ਵਾਲੇ ਸਰਬੱਤ ਖ਼ਾਲਸਾ ਦੀ ਅਗਵਾਈ ਲਈ ਬੇਨਤੀ ਕੀਤੀ ਸੀ। ਜੋ ਕਿ ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਪ੍ਰਵਾਨ ਕਰ ਲਈ ਸੀ। ਭਾਈ ਹਵਾਰਾ ਦੇ ਇਸ ਸੁਨੇਹੇ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ‘ਪੰਜ ਪਿਆਰਿਆਂ’ ਨੇ ਇਕ 7 ਮੈਂਬਰੀ ਕਮੇਟੀ ਬਣਾ ਦਿੱਤੀ ਸੀ।

ਇਸ 7 ਮੈਂਬਰੀ ਕਮੇਟੀ ਦੇ ਬਣਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਯੁਨਾਇਟਿਡ ਅਕਾਲੀ ਦਲ ਅਤੇ ਕਾਰਜਕਾਰੀ ਜਥੇਦਾਰਾਂ ਨੇ ਪਹਿਲਾਂ ਤਾਂ ਇਸ ਦਾ ਵਿਰੋਧ ਕੀਤਾ ਫਿਰ 5 ਅਕਤੂਬਰ ਨੂੰ ਬਠਿੰਡਾ ਵਿਖੇ ਮੀਟਿੰਗ ਕਰਕੇ ਭਾਈ ਹਵਾਰਾ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਪਹਿਲਾਂ ਵੀ ਜਦੋਂ ਭਾਈ ਹਵਾਰਾ ਨੇ ਸਿੱਖ ਰਹਿਤ ਮਰਯਾਦਾ ਬਾਰੇ ਬਿਆਨ ਦਿੱਤਾ ਸੀ ਤਾਂ ਵੀ ਇਨ੍ਹਾਂ ਮਾਨ ਦਲ, ਯੁਨਾਇਟਿਡ ਦਲ ਅਤੇ ਕਾਰਜਕਾਰੀ ਜਥੇਦਾਰਾਂ ਭਾਈ ਹਵਾਰਾ ਦੀ ਗੱਲ ਨਹੀਂ ਸੀ ਮੰਨੀ ਗਈ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜਦੋਂ ਪੰਜਾਬ ਵਿਚ ਕਈ ਥਾਵਾਂ ‘ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਤਾਂ ਸੰਗਤਾਂ ਨੇ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਵੱਡੀ ਗਿਣਤੀ ਵਿਚ ਪਹੁੰਚ ਕੇ ਆਪਣੇ ਜਜ਼ਬਾਤ ਪ੍ਰਗਟ ਕੀਤੇ। ਪੰਥਕ ਇਕੱਠ ਦੇ ਪ੍ਰਬੰਧਕਾਂ ਵਲੋਂ ਭਾਈ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਚੁਣਿਆ ਗਿਆ ਸੀ। ਇਸੇ ਇਕੱਠ ਵਿਚ ਹੀ ਭਾਈ ਧਿਆਨ ਸਿੰਘ ਮੰਡ ਨੂੰ ਕਾਰਜਕਾਰੀ ਜਥੇਦਾਰ ਚੁਣਿਆ ਗਿਆ ਸੀ।

ਸੰਬੰਧਤ ਖ਼ਬਰਾਂ:

ਭਾਈ ਸਤਨਾਮ ਸਿੰਘ ਖੰਡੇਵਾਲਾ ਤੇ ਸਾਥੀ ਸਿੰਘਾਂ ਨੇ ਪੰਥਕ ਏਕਤਾ ਲਈ 7 ਮੈਂਬਰੀ ਕਮੇਟੀ ਬਣਾਈ …

ਸਰਬੱਤ ਖ਼ਾਲਸਾ 2016 ਲਈ ਭਾਈ ਹਵਾਰਾ ਦੀ ਅਪੀਲ ਨੂੰ ਭਾਈ ਸਤਨਾਮ ਸਿੰਘ ਅਤੇ ਸਾਥੀ ਸਿੰਘਾਂ ਨੇ ਕੀਤਾ ਪ੍ਰਵਾਨ …

ਯੁਨਾਇਟਿਡ ਦਲ, ਮਾਨ ਦਲ ਅਤੇ ਕਾਰਜਕਾਰੀ ਜਥੇਦਾਰਾਂ ਨੇ ਭਾਈ ਹਵਾਰਾ ਦੀ ਸਲਾਹ ਨੂੰ ਮੰਨਣੋ ਕੀਤਾ ਇਨਕਾਰ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: