Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Bibi Jagdish Kaur

ਵਕੀਲ ਮੰਝਪੁਰ ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਜਰਮਨੀ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਵਕੀਲ ਮੰਝਪੁਰ ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਜਰਮਨੀ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਲਾਇਰਜ਼ ਦੇ ਮੁਖੀ ਵਕੀਲ ਜਸਪਾਲ ਸਿੰਘ ਮੰਝਪੁਰ ਦੇ ਸਤਿਕਾਰਯੋਗ ਮਾਤਾ ਜੀ ਮਾਤਾ ਜਗਦੀਸ਼ ਕੌਰ ਜੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸਿੱਖ ਫੈਡਰੇਸ਼ਨ ਜਰਮਨੀ ਸਮੇਤ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਗਹਿਰੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਪੰਥਕ ਆਗੂਆਂ ਨੇ ਕਿਹਾ ਕਿ ਭਾਈ ਜਸਪਾਲ ਸਿੰਘ ਮੰਝਪੁਰ ਲੰਮੇ ਸਮੇਂ ਤੋਂ ਸਿੱਖ ਕੌਮ ਦੇ ਹੱਕਾਂ ਅਤੇ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਨੂੰ ਪੰਥਕ ਸੇਵਾਵਾਂ ਕਰਨ ਦੌਰਾਨ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਪਰ ਉਨ੍ਹਾਂ ਨੇ ਕਦੇ ਵੀ ਪੰਥਕ ਸੇਵਾਵਾਂ ਅਤੇ ਆਪਣੇ ਸੰਘਰਸ਼ ਤੋਂ ਮੂੰਹ ਨਹੀਂ ਮੋੜਿਆ।

ਉਨ੍ਹਾਂ ਦੱਸਿਆ ਕਿ ਭਾਈ ਜਸਪਾਲ ਸਿੰਘ ਮੰਝਪੁਰ ਨੇ ਵਕਾਲਤ ਦੀ ਸਿੱਖਿਆ ਹਾਸਲ ਕਰਨ ਉਪਰੰਤ ਜਿੱਥੇ ਆਪਣੇ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਵਕੀਲ ਵਜੋਂ ਸੇਵਾਵਾਂ ਨਿਭਾਈਆਂ, ਉੱਥੇ ਹੀ ਸਰਕਾਰ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਕਾਨੂੰਨੀ ਪੈਰਵੀ ਵੀ ਪੂਰੀ ਸ਼ਿੱਦਤ ਅਤੇ ਸਿਦਕ ਨਾਲ ਕਰਦੇ ਆ ਰਹੇ ਹਨ।

ਭਾਈ ਜਗਤਾਰ ਸਿੰਘ ਹਵਾਰਾ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਭਾਈ ਜਗਤਾਰ ਸਿੰਘ ਜੱਗੀ ਜੌਹਲ ਅਤੇ ਹੋਰ ਅਨੇਕਾਂ ਨੌਜਵਾਨਾਂ ਦੇ ਮਾਮਲਿਆਂ ਵਿੱਚ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਕਾਨੂੰਨੀ ਚਾਰਾਜੋਈ ਇਸ ਦਾ ਪ੍ਰਮੁੱਖ ਉਦਾਹਰਨ ਹੈ।

Bibi Jagdish Kaur
ਮਾਤਾ ਜਗਦੀਸ਼ ਕੌਰ ਜੀ

ਮਾਤਾ ਜਗਦੀਸ਼ ਕੌਰ ਜੀ ਦੇ ਅਕਾਲ ਚਲਾਣੇ ’ਤੇ ਸਿੱਖ ਫੈਡਰੇਸ਼ਨ ਜਰਮਨੀ ਵੱਲੋਂ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਸੁਖਦੇਵ ਸਿੰਘ ਹੇਰਾਂ ਅਤੇ ਭਾਈ ਅਮਰਜੀਤ ਸਿੰਘ ਮੰਗੂਪੁਰ, ਬੱਬਰ ਖਾਲਸਾ ਜਰਮਨੀ ਵੱਲੋਂ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਰਜਿੰਦਰ ਸਿੰਘ ਬੱਬਰ ਅਤੇ ਭਾਈ ਅਵਤਾਰ ਸਿੰਘ ਬੱਬਰ, ਦਲ ਖਾਲਸਾ ਇੰਟਰਨੈਸ਼ਨਲ ਜਰਮਨੀ ਵੱਲੋਂ ਭਾਈ ਹਰਮੀਤ ਸਿੰਘ, ਸ੍ਰੌਮਣੀ ਅਕਾਲੀ ਦਲ ਅੰਮਿ੍ਰਤਸਰ ਜਰਮਨੀ ਵੱਲੋਂ ਭਾਈ ਹੀਰਾ ਸਿੰਘ ਮੱਤੇਵਾਲ ਅਤੇ ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਜਰਮਨੀ ਵੱਲੋਂ ਭਾਈ ਲਖਵਿੰਦਰ ਸਿੰਘ ਮੱਲ੍ਹੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਅੰਤ ਵਿਚ ਪੰਥਕ ਆਗੂਆਂ ਨੇ ਕਿਹਾ ਕਿ ਮਾਤਾ ਜਗਦੀਸ਼ ਕੌਰ ਜੀ ਦਾ ਵਿਛੋੜਾ ਪਰਿਵਾਰ ਲਈ ਬਹੁਤ ਵੱਡਾ ਦੁੱਖ ਹੈ।

ਉਨ੍ਹਾਂ ਨੇ ਅਰਦਾਸ ਕੀਤੀ ਕਿ ਅਕਾਲ ਪੁਰਖ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ ਤੇ ਸਨੇਹੀਆਂ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਜਿਕਰਯੋਗ ਹੈ ਕਿ ਸਰਦਾਰਨੀ ਜਗਦੀਸ਼ ਕੌਰ ਧਰਮ ਸੁਪਤਨੀ ਸਵ: ਸਰਦਾਰ ਜਰਨੈਲ ਸਿੰਘ (ਐਸਡੀਓ, ਪੰਜਾਬ ਮੰਡੀ ਬੋਰਡ) ਤੇ ਸਪੁੱਤਰੀ ਸਵ: ਸਰਦਾਰ ਕਰਤਾਰ ਸਿੰਘ ਜੰਡੀਰ, ਮਿਤੀ 10 ਅਕਤੂਬਰ 2026, ਦੇਰ ਰਾਤ ਸ਼ਨੀਵਾਰ ਨੂੰ ਅਕਾਲ ਚਲਾਣਾ ਕਰ ਗਏ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੁਖਬੀਰ ਬਾਦਲ ਹਮਲਾ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਏ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਮਾਮਲਾ ਗਵਾਹੀਆਂ ਦੇ ਪੜਾਅ ’ਤੇ ਹੈ ਅਤੇ ਅਗਲੀ ਤਰੀਕ
ਸਟੁਟਗਾਟ ਵਿੱਚ ਹੋਈ ਜਰਮਨੀ ਦੀ ਪੰਥਕ ਇਕੱਤਰਤਾ ਦੌਰਾਨ 16 ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਸਮੇਤ ਲਗਭਗ 100 ਸਿੱਖਾਂ ਨੇ ਸ਼ਮੂਲੀਅਤ ਕੀਤੀ। ਸਾਂਝੀਆਂ ਚੁਣੌਤੀਆਂ ਦੀ ਪੈਰਵੀ ਲਈ 31 ਮੈਂਬਰੀ ਕਮੇਟੀ ਦਾ ਗਠਨ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: