Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਂਗਰਸ ਵਲੋਂ ਇੰਦਰਾ ਗਾਂਧੀ ਤੇ ਜਨਰਲ ਵੈਦਿਆ ਨੂੰ ਸੋਧਾ ਲਾਉਣ ਵਾਲੇ ਸਿੱਖਾਂ ਦੇ ਸਨਮਾਨ ਦਾ ਵਿਰੋਧ

ਕਾਂਗਰਸ ਵਲੋਂ ਇੰਦਰਾ ਗਾਂਧੀ ਤੇ ਜਨਰਲ ਵੈਦਿਆ ਨੂੰ ਸੋਧਾ ਲਾਉਣ ਵਾਲੇ ਸਿੱਖਾਂ ਦੇ ਸਨਮਾਨ ਦਾ ਵਿਰੋਧ

ਚੰਡੀਗੜ੍ਹ(19 ਮਾਰਚ, 2015): ਸਿੱਖ ਸ਼ਹੀਦਾਂ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਅਤੇ ਭਾਈ ਹਰਜਿਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾਂ ਦੇ ਸ਼ਹਾਦਤ ਦਿਹਾੜਿਆਂ ਦੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਿਤ ਕੈਲੰਡਰ ਵਿੱਚ ਦਰਜ਼ ਹੋਣ ‘ਤੇ ਕਾਂਗਰਸ ਵੱਲੋਂ ਭਾਰਤੀ ਪਾਰਲੀਮੈਂਟ ਵਿੱਚ ਇਤਰਾਜ਼ ਜਤਾਉਣ ਤੋਂ ਬਾਅਦ ਅੱਜ ਪੰਜਾਬ ਵਿਧਾਨ ਸਭਾ ਚ ਵਿਰੋਧੀ ਧਿਰ ਕਾਂਗਰਸ ਦੇ ਆਗੂ ਚੌਧਰੀ ਸੁਨੀਲ ਜਾਖੜ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਦੀ ਜਥੇਬੰਦੀ (ਐਸ ਜੀ ਪੀ ਸੀ) ਵਲੋਂ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੇ ਜਨਰਲ ਵੈਦਿਆ ਦਾ ਕਤਲ ਕਰਨ ਵਾਲਿਆਂ ਦਾ ਸਨਮਾਨ ਕੀਤਾ ਜਾਂਦਾ ਹੈ।

ਸ਼ਹੀਦੀ ਪਰਵਾਨਿਆਂ ਦੀ ਲਸਾਨੀ ਜੋੜੀ ...
ਸ਼ਹੀਦੀ ਪਰਵਾਨਿਆਂ ਦੀ ਲਸਾਨੀ ਜੋੜੀ …

ਜਾਖੜ ਦਾ ਇਸ਼ਾਰਾ ਐਸ ਜੀ ਪੀ ਸੀ ਵਲੋਂ ਇੰਦਰਾ ਗਾਂਧੀ ਤੇ ਜਨਰਲ ਵੈਦਿਆ ਨੂੰ ਉਨ੍ਹਾਂ ਦੇ ਕੀਤੇ ਜ਼ੁਲਮਾਂ ਦੀ ਸਜ਼ਾ ਦੇਣ ਵਾਲੇ ਸਿੱਖ ਸ਼ਹੀਦਾਂ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਅਤੇ ਭਾਈ ਹਰਜਿਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾਂ ਦੇ ਪਰਿਵਾਰਾਂ ਦੇ ਸਨਮਾਨ ਕਰਨ ਵੱਲ ਸੀ।

ਉਨ੍ਹਾਂ ਬੀਜੇਪੀ ਤੇ ਵੀ ਨਿਸ਼ਾਨਾ ਸੇਧਦਿਆਂ ਕਿਹਾ ਕਿ ਬੀਜੇਪੀ ਨੂੰ ਇਸ ਮਸਲੇ ਤੇ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ। ਇਸ ਤੇ ਬੀਜੇਪੀ ਆਗੂ ਮਦਨ ਮੋਹਨ ਮਿਤਲ ਨੇ ਕਿਹਾ ਕਿ ਬੀਜੇਪੀ ਦਾ ਸਟੈਂਡ ਸਾਫ ਹੈ ਤੇ ਉਹ ਇਸਦੇ ਵਿਰੁੱਧ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: