Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਂਗਰਸੀ ਕੌਸਲਰ ਨੇ ਦਮਦਮੀ ਟਕਸਾਲ (ਮਹਿਤਾ) ਨੂੰ ਵੰਗਾਰਦਿਆਂ ਸੰਤ ਭਿੰਡਰਾਵਾਲਿਆਂ ਦੇ ਇਸ਼ਤਿਹਾਰ ਉਤਾਰੇ

ਕਾਂਗਰਸੀ ਕੌਸਲਰ ਨੇ ਦਮਦਮੀ ਟਕਸਾਲ (ਮਹਿਤਾ) ਨੂੰ ਵੰਗਾਰਦਿਆਂ ਸੰਤ ਭਿੰਡਰਾਵਾਲਿਆਂ ਦੇ ਇਸ਼ਤਿਹਾਰ ਉਤਾਰੇ

ਲੁਧਿਆਣਾ (2 ਮਈ, 2015): ਕਾਂਗਰਸ ਪਾਰਟੀ ਦੇ ਕੁਝ ਆਗੂਆਂ ਵੱਲੋਂ ਇੱਕ ਵੱਡੀ ਉਕਸਾਹਟ ਭਰੀ ਕਾਰਵਾਈ ਕਰਦਿਆਂ ਦਮਦਮੀ ਟਕਸਾਲ ਵੱਲੋਂ ਸੰਤ ਜਰਨੈਲ਼ ਸਿੰਘ ਭਿੰਡਰਾਂਵਾਲਿਆਂ ਦੇ ਲਾਏ ਗਏ ਇਸ਼ਤਿਹਾਰ ਅਤੇ ਫਲੈਕਸ ਬੋਰਡ ਪਾੜ ਦਿੱਤੇ ਹਨ।

ਪੰਜਾਬ ਕਾਂਗਰਸ ਦੇ ਸਕੱਤਰ ਪਰਮਿੰਦਰ ਮਹਿਤਾ ਅਤੇ ਜੱਥੇਬੰਦਕ ਸਕੱਤਰ ਸਰਵਜੀਤ ਸਿੰਘ ਬੰਟੀ ਨੇ ਘੱਲੂਘਾਰਾ ਦਿਹਾੜੇ ਨਾਲ ਸਬੰਧਿਤ ਦਮਦਮੀ ਟਕਸਾਲ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਫਿਰੋਜ਼ਪੁਰ ਰੋਡ ਲਧਿਆਣਾ ਵਿਖੇ ਲਾਏ ਗਏ ਇਸ਼ਤਿਹਾਰ ਅਤੇ ਬੋਰਡ ਲਾਹ ਦਿੱਤੇ ਗਏ।

Parminder Mehta and others removing image of Sant Bhindranwale
ਕਾਂਗਰਰ ਦਾ ਪਰੰਿਦਰ ਮਹਿਤਾ ਅਤੇ ਹੋਰ ਸੰਤ ਭਿੰਡਰਾਂਵਾਲ਼ਿਆਂ ਦਾ ਤਸਵੀਰ ਲਾਹੁੰਦੇ ਹੋਏ
Parminder Mehta and others removing image of Sant Bhindranwale
ਕਾਂਗਰਰ ਦਾ ਪਰੰਿਦਰ ਮਹਿਤਾ ਅਤੇ ਹੋਰ ਸੰਤ ਭਿੰਡਰਾਂਵਾਲ਼ਿਆਂ ਦਾ ਤਸਵੀਰ ਲਾਹੁੰਦੇ ਹੋਏ

ਪਰਮਿੰਦਰ ਮਹਿਤਾ ਵੱਲੋਂ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਉਸਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਅੱਤਵਾਦੀ ਗਰਦਾਨਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਅੱਤਵਾਦੀ ਕਾਰਵਾਈਆਂ ਨੂੰ ਉਤਸ਼ਾਹਿਤ ਕਰਦੇ ਕਿਸੇ ਇਸ਼ਤਿਹਾਰ ਜਾਂ ਬੈਨਰ ਨੂੰ ਬਰਦਾਸ਼ਿਤ ਨਹੀਂ ਕਰੇਗੀ।

ਉਸਨੇ ਪੰਜਾਬ ਦੀ ਬਾਦਲ ਦਲ-ਭਾਜਪਾ ਸਰਕਾਰ ਵੱਲੋਂ ਸਿੱਖ ਜੱਥੇਬੰਦੀਆਂ ਨੂੰ ਘੱਲੂਘਾਰਾ ਦਿਵਸ ਮਨਾਉਣ ਦੇਣ ਦੀ ਸਖਤ ਨਕਤਾਚੀਨੀ ਕਰਦਿਆਂ ਕਿਹਾ ਕਿ ਘੁਲੂਘਾਰਾ ਦਿਹਾੜਾ ਮਨਾਉਣਾ ਨਾਲ ਦੇਸ਼ ਧਰੋਹ ਕਮਾਉਣਾ ਹੈ ਅਤੇ ਇਸ ਨਾਲ ਵੱਖ-ਵੱਖ ਭਾਈਚਾਰਿਆਂ ਵਿੱਚ ਤਰੇੜ ਪੈਦਾ ਹੁੰਦੀ ਹੈ।

ਪਰਮਿੰਦਰ ਮਹਿਤਾ ਵੱਲੋਂ ਕੀਤੇ ਗਈ ਉਕਤ ਕਾਰਵਾਈ ਸਿੱਖ ਸੰਗਤ ਅਤੇ ਸਿੱਖ ਜੱਥੇਬੰਦੀਆਂ ਨੂੰ ਬੇਇਜ਼ਤ ਕਰਦੀ ਹੈ ਕਿਉਕਿ ਇਸ ਰਾਹੀਂ ਕੌਮ ਦੇ ਸਤਿਕਾਰਤ ਸ਼ਹੀਦਾਂ ਦਾ ਅਪਮਾਨ ਕੀਤਾ ਗਿਆ ਹੈ।

ਇੱਥੇ ਇਹ ਵਰਨਣਯੋਗ ਹੈ ਕਿ ਭਾਰਤੀ ਫੌਜ ਵੱਲੋਂ ਜੂਨ 1984 ਵਿੱਚ ਸ਼੍ਰੀ ਦਰਬਾਰ ਸਾਹਿਬ ਅਤੇ ਪੰਜਾਬ ਸਮੇਤ ਨਾਲ ਲੱਗਦੇ ਰਾਜਾਂ ਵਿੱਚ ਗੁਰਦੁਆਰਾ ਸਾਹਿਬਾਨ ‘ਤੇ ਹਮਲਾ ਕੀਤਾ ਗਿਆ ਸੀ, ਜਿਸਨੂੰ ਸਿੱਖ ਇਤਿਹਾਸ ਵਿੱਚ ਤੀਜੇ ਘੱਲੂਘਾਰੇ ਦੇ ਨਾਮ ਨਾਲ ਯਾਦ ਕੀਤਾ ਜਾਂਦਾ ਹੈ।

ਦਮਦਮੀ ਟਕਸਾਲ ਦੇ ਤਤਕਾਲੀ ਮੁਖੀ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਅਤੇ ਹੋਰ ਸਿੱਖ ਸ਼ਹੀਦਾਂ ਨੇ ਦਰਬਾਰ ਸਾਹਿਬ ਦੀ ਪਵਿੱਤਰਤਾ ਲਈ ਭਾਰਤੀ ਫੌਜ ਦੇ ਦੰਦ ਖੱਟੇ ਕਰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ ਸਨ। ਸੰਤ ਜਰਨੈਲ ਸਿੰਘ ਅਤੇ ਹੋਰ ਸ਼ਹੀਦਾਂ ਜਿੰਨਾਂ ਨੇ ਸ਼੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ, ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ “ਸ਼ਹੀਦ” ਐਲਾਨਿਆ ਜਾ ਚੁੱਕਿਆ ਹੈ।

ਉਨ੍ਹਾਂ ਦਾ ਸ਼ਹੀਦੀ ਦਿਹਾੜਾ ਹਰ ਸਾਲ 6 ਜੂਨ ਨੂੰ ਸਿੱਖ ਪੰਥ ਵੱਲੋਂ ਮਨਾਇਆ ਜਾਂਦਾ ਹੈ।ਸਿੱਖ ਕੌਮ ਵੱਲੋਂ ਸੰਤ ਭਿੰਡਰਾਂਵਾਲ਼ਿਆਂ ਨੂੰ ਵੀਹਵੀਂ ਸਦੀ ਦਾ ਮਹਾਨ ਸਿੱਖ ਵੀ ਐਲਾਨਿਆ ਜਾ ਚੁੱਕਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: