Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹੁਣ ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਇੰਚਾਰਜ ਵੱਲੋਂ ਲਾਲਾ ਜਗਤ ਨਾਰਾਇਣ ਨੂੰ ਸ਼ਰਧਾਂਜਲੀ ਦੇਣ ਦਾ ਮਸਲਾ ਉਭਰਿਆ

ਹੁਣ ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਇੰਚਾਰਜ ਵੱਲੋਂ ਲਾਲਾ ਜਗਤ ਨਾਰਾਇਣ ਨੂੰ ਸ਼ਰਧਾਂਜਲੀ ਦੇਣ ਦਾ ਮਸਲਾ ਉਭਰਿਆ

ਬਰਨਾਲਾ/ਸੰਗਰੂਰ: ਬੀਤੇ ਦਿਨ ਅਕਾਲ ਕੌਂਸਲ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਵਿੱਚੋਂ ਸ. ਜਸਵੰਤ ਸਿੰਘ ਖਹਿਰਾ ਵੱਲੋਂ ਲਾਲਾ ਜਗਤ ਨਰਾਇਣ ਨੂੰ ਸ਼ਰਧਾਂਜਲੀ ਦੇਣ ਦੇ ਮਾਮਲੇ ਉੱਤੇ ਮਾਫੀ ਮੰਗਣ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਦੀ ਵੋਟ ਰਾਜਨੀਤਿਕ ਪਾਰਟੀ ਅਕਾਲੀ ਦਲ ਵਾਰਸ ਪੰਜਾਬ ਦੇ ਬਰਨਾਲਾ ਤੋਂ ਹਲਕਾ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਵੱਲੋਂ ਲਾਲਾ ਜਗਤ ਨਾਰਾਇਣ ਨੂੰ ਸ਼ਰਧਾਂਜਲੀ ਦੇਣ ਉੱਤੇ ਵਿਵਾਦ ਉੱਠ ਰਿਹਾ ਹੈ।

ਜ਼ਿਕਰਯੋਗ ਹੈ ਕਿ ਆਰੀਆ ਸਮਾਜੀ ਖਬਰ ਅਦਾਰੇ ਜੱਗਬਾਣੀ ਦੇ ਸੰਪਾਦਕ ਰਹੇ ਲਾਲਾ ਜਗਤ ਨਾਰਾਇਣ ਵੱਲੋਂ 1970-80ਵਿਆਂ ਦੌਰਾਨ ਸਿੱਖ ਵਿਰੋਧੀ ਭੂਮਿਕਾ ਨਿਭਾਈ ਜਾਂਦੀ ਰਹੀ ਹੈ। ਅਗਾਂਹ ਇਸ ਅਦਾਰੇ ਨੇ ਵੀ ਇਹ ਨੀਤੀ ਜਾਰੀ ਰੱਖੀ। ਇਸ ਕਾਰਨ ਲਾਲਾ ਜਗਤ ਨਾਰਾਇਣ ਦੀ ਯਾਦ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਆਗੂਆਂ ਦੀ ਸ਼ਮੂਲੀਅਤ ਉੱਤੇ ਸਿੱਖ ਹਲਕਿਆਂ ਵਿੱਚ ਰੋਸ ਪਾਇਆ ਜਾਂਦਾ ਹੈ।

Controversy Erupts as Akali Dal Waris Punjab Leader Pays Tribute to Lala Jagat Narain
ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਵੱਲੋਂ ਲਾਲਾ ਜਗਤ ਨਾਰਾਇਣ ਨੂੰ ਸ਼ਰਧਾਂਜਲੀ ਦੇਣ ਵਾਸਤੇ ਕੀਤੇ ਗਏ ਸਮਾਗਮ ਵਿੱਚ ਸ਼ਮੂਲੀਅਤ ਦੀ ਤਸਵੀਰ

ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਵੱਲੋਂ ਲਾਲਾ ਜਗਤ ਨਾਰਾਇਣ ਨੂੰ ਸ਼ਰਧਾਂਜਲੀ ਦੇਣ ਵਾਸਤੇ ਕੀਤੇ ਗਏ ਸਮਾਗਮ ਵਿੱਚ ਸ਼ਮੂਲੀਅਤ ਦੀ ਤਸਵੀਰ ਜਗਬਾਣੀ ਅਖਬਾਰ ਵਿੱਚ ਨਸ਼ਰ ਹੋਈ ਹੈ ਜਿਸ ਦੇ ਹੇਠਾਂ ਲਿਖਿਆ ਗਿਆ ਹੈ ਕਿ “ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਐਡਵੋਕੇਟ ਗੁਰਵਿੰਦਰ ਗਿੰਦੀ”। ਇਹ ਤਸਵੀਰ ਜੱਗ ਬਾਣੀ ਅਖਬਾਰ ਵਿਚ 11 ਅਗਸਤ 2026 ਨੂੰ ਛਪੇ ਸੰਗਰੂਰ ਬਰਨਾਲਾ ਬਾਣੀ ਅੰਕ ਦੇ ਸਫਾ ਚਾਰ ਉੱਪਰ ਛਪੀ ਹੈ।

ਲਾਲਾ ਜਗਤ ਨਰਾਇਣ ਦੇ ਸਮਾਗਮ ‘ਚ ਸ਼ਿਰਕਤ ਕਰਨ ਦੇ ਮਸਲੇ ਵਿਚ ਮਸਤੂਆਣਾ ਸਾਹਿਬ ਦੇ ਕੌਂਸਲ ਸਕੱਤਰ ਨੇ ਮੰਗੀ ਮਾਫੀ

ਜ਼ਿਕਰਯੋਗ ਹੈ ਕਿ ਲੰਘੇ ਦਿਨ (11 ਅਗਸਤ ਨੂੰ) ਅਕਾਲ ਕੌਂਸਲ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਵਿੱਚੋਂ ਜਸਵੰਤ ਸਿੰਘ ਖਹਿਰਾ ਵੱਲੋਂ ਲਾਲਾ ਜਗਤ ਨਾਰਾਇਣ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਿਲ ਹੋ ਕੇ ਸ਼ਰਧਾਂਜਲੀ ਦੇਣ ਦਾ ਮਸਲਾ ਉਭਰਿਆ ਸੀ ਜਿਸ ਤੋਂ ਬਾਅਦ ਬੀਤੀ ਸ਼ਾਮ ਇੱਕ ਲਿਖਤੀ ਬਿਆਨ ਜਾਰੀ ਕਰਕੇ ਜਸਵੰਤ ਸਿੰਘ ਖਹਿਰਾ ਵੱਲੋਂ ਸਿੱਖ ਸੰਗਤਾਂ ਤੋਂ ਮੁਆਫੀ ਮੰਗੀ ਗਈ ਸੀ। ਇਸ ਤੋਂ ਪਹਿਲਾਂ ਬੀਤੇ ਦਿਨ ਇਸ ਮਾਮਲੇ ਉੱਤੇ ਸਿੱਖ ਜਥਾ ਮਾਲਵਾ ਵੱਲੋਂ ਪ੍ਰਤੀਕਰਮ ਦਿੰਦਿਆਂ ਇਹ ਗੱਲ ਕਹੀ ਗਈ ਸੀ ਕਿ ਸਿੱਖਾਂ ਦੀਆਂ ਸੰਸਥਾਵਾਂ ਦੇ ਮੁਖੀਆਂ ਦੇ ਗੈਰ ਸਿਧਾਂਤਿਕ ਅਮਲਾਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਜੱਥੇ ਵੱਲੋਂ ਕਿਹਾ ਗਿਆ ਸੀ ਕਿ ਭਵਿੱਖ ਵਿੱਚ ਅਜਿਹਾ ਨਾ ਵਾਪਰੇ ਇਸ ਸਬੰਧੀ ਵੀ ਅਕਾਲ ਤਖਤ ਸਾਹਿਬ ਤੋਂ ਗੁਰੂ ਖਾਲਸਾ ਪੰਥ ਵੱਲੋਂ ਕੋਈ ਪੱਕਾ ਵਿਧੀ ਵਿਧਾਨ ਤੈ ਹੋਣਾ ਚਾਹੀਦਾ ਹੈ।

ਹੁਣ ਵੇਖਣਾ ਹੋਵੇਗਾ ਕਿ ਡਿਗਬਰੂਗੜ੍ਹ ਜੇਲ ਵਿੱਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਇਸ ਆਪਣੇ ਆਗੂ ਦੀ ਇਸ ਕਾਰਵਾਈ ਬਾਰੇ ਕੀ ਪ੍ਰਤੀਕਰਮ ਦਿੱਤਾ ਜਾਂਦਾ ਹੈ। ਅਦਾਰਾ ਸਿੱਖ ਸਿਆਸਤ ਵੱਲੋਂ ਇਸ ਬਾਰੇ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਦਾ ਪ੍ਰਤੀਕਰਮ ਲੈਣ ਲਈ ਪਾਰਟੀ ਦੇ ਪ੍ਰਮੁੱਖ ਆਗੂ ਰਸ਼ਪਾਲ ਸਿੰਘ ਸੋਸਣ ਨਾਲ ਫੋਨ ਉਤੇ ਸੰਪਰਕ ਕਰਨ ਦਾ ਯਤਨ ਕੀਤੇ ਗਿਆ ਸੀ ਉਹਨਾਂ ਦਾ ਫੋਨ ਵਿਅਸਤ ਹੋਣ ਕਾਰਨ ਉਹਨਾਂ ਨਾਲ ਗੱਲਬਾਤ ਨਹੀਂ ਹੋ ਸਕੀ।

 


ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਐਡਵੋਕੇਟ ਗੁਰਵਿੰਦਰ ਸਿੰਘ ਨੂੰ ਜਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਦੀਆਂ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਹੈ। ਹਾਲਾਕਿ ਜਾਰੀ ਪ੍ਰੈਸ ਨੋਟ ਅਨੁਸਾਰ ਪਾਰਟੀ ਦੇ ਅਨੁਸ਼ਾਸਨ ਤੇ ਪਾਰਟੀ ਦੇ ਨਿਰਦੇਸ਼ਾਂ ਦੇ ਉਲਟ ਗਤੀਵਿਧੀਆਂ ਕਾਰਨ ਗੁਰਵਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ ਗਿਆ ਹੈ।

ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਜਾਰੀ ਪ੍ਰੈਸ ਨੋਟ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਵੱਲੋਂ ਲਾਲਾ ਜਗਤ ਨਾਰਾਇਣ ਨੂੰ ਸ਼ਰਧਾਂਜਲੀ ਦੇਣ ਵਾਸਤੇ ਕੀਤੇ ਗਏ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ ਸੀ।ਲਾਲਾ ਜਗਤ ਨਾਰਾਇਣ ਵੱਲੋਂ ਸਿੱਖ ਵਿਰੋਧੀ ਭੂਮਿਕਾ ਨਿਭਾਏ ਜਾਣ ਕਾਰਨ ਇਹ ਮਾਮਲਾ ਕਾਫੀ ਵਿਵਾਦਾਂ ਚ ਰਿਹਾ ਅਤੇ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਆਗੂਆਂ ਦੀ ਸ਼ਮੂਲੀਅਤ ਉੱਤੇ ਸਿੱਖ ਹਲਕਿਆਂ ਵਿੱਚ ਰੋਸ ਸੀ।

ਨੋਟ – ਇਹ ਖਬਰ ਆਖਰੀ ਵਾਰ 18 ਅਗਸਤ 2026 ਨੂੰ ਨਵਿਆਈ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਚੰਡੀਗੜ੍ਹ ਪੁਲਿਸ ਨੇ 29 ਜੁਲਾਈ 2026 ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੁਹਾਲੀ ਤੋਂ ਚੰਡੀਗੜ੍ਹ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ "ਸ਼੍ਰੋਮਣੀ ਅਕਾਲੀ ਦਲ" ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਸਮੇਂ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: