Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਦਰਸ਼ਨਾਂ ਲਈ ਜਾਣ ਵਾਸਤੇ ਨਾਂ ਦਰਜ ਕਰਵਾਉਣ ਦੀ ਕਾਰਵਾਈ ਸ਼ੁਰੂ ਨਾ ਹੋ ਸਕੀ

ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਦਰਸ਼ਨਾਂ ਲਈ ਜਾਣ ਵਾਸਤੇ ਨਾਂ ਦਰਜ ਕਰਵਾਉਣ ਦੀ ਕਾਰਵਾਈ ਸ਼ੁਰੂ ਨਾ ਹੋ ਸਕੀ

ਚੰਡੀਗੜ੍ਹ: ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਲਹਿੰਦੇ ਪੰਜਾਬ ਦੇ ਨਾਰੋਵਾਲ ਜਿਲ੍ਹੇ ਵਿੱਚ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦੇ ਅਭਿਲਾਸ਼ੀਆਂ ਵਲੋਂ ਆਪਣੇ ਨਾਂ ਦਰਜ ਕਰਵਾਉਣ ਦੀ ਕਾਰਵਾਈ ਐਤਵਾਰ 20 ਅਕਤੂਬਰ ਨੂੰ ਸ਼ੁਰੂ ਹੋ ਜਾਣੀ ਸੀ ਪਰ ਭਾਰਤ-ਪਾਕਿਸਤਾਨ ਦਰਮਿਆਨ ਕੁਝ ਗੱਲਾਂ ‘ਤੇ ਸਹਿਮਤੀ ਨਾ ਹੋਣ ਕਾਰਨ ਅਜਿਹਾ ਨਹੀਂ ਹੋ ਸਕਿਆ।

ਖਬਰਾਂ ਹਨ ਕਿ ਭਾਰਤ ਸਰਕਾਰ ਦਰਸ਼ਨਾਂ ਲਈ ਜਾਣ ਵਾਲੇ ਸਿੱਖਾਂ ਦੇ ਹਰੇਕ ਜਥੇ ਨੂੰ ਆਪਣੇ ਅਫਸਰਾਂ ਦੀ ਨਿਗਰਾਨੀ ਹੇਠ ਭੇਜਣਾ ਚਾਹੁੰਦੀ ਹੈ ਜਿਸ ਉੱਤੇ ਪਾਕਿਸਤਾਨ ਵਲੋਂ ਇਤਰਾਜ ਕੀਤਾ ਜਾ ਰਿਹਾ ਹੈ। ਦੂਜਾ ਮਸਲਾ ਪਾਕਿਸਤਾਨ ਵਲੋਂ ਲਾਂਘੇ ਰਾਹੀਂ ਜਾਣ ਵਾਲੇ ਹਰੇਕ ਯਾਤਰੀ ਤੋਂ 20 ਡਾਲਰ ਸੇਵਾ-ਭੇਟਾ ਲੈਣ ਦਾ ਹੈ, ਜਿਸ ਉੱਤੇ ਭਾਰਤ ਸਰਕਾਰ ਵਲੋਂ ਇਤਰਾਜ ਕੀਤਾ ਜਾ ਰਿਹਾ ਹੈ। ਭਾਵੇਂ ਕਿ ਸਿੱਖ ਜਗਤ ਦੇ ਕਈ ਹਿਸਿਆਂ ਨੇ 20 ਡਾਲਰ ਦੇ ਮਾਮਲੇ ਨੂੰ ਨਿਗੂਣਾ ਦੱਸਦਿਆਂ ਇਸ ਨੂੰ ਲਾਂਘੇ ਦੇ ਰਾਹ ਦਾ ਅੜਿਕਾ ਨਾ ਬਣਨ ਦੇਣ ਦੀ ਗੱਲ ਚੁਕੀ ਹੈ ਪਰ ਭਾਰਤ ਸਰਕਾਰ ਇਸ ਮਸਲੇ ਨੂੰ ਵਾਰ-ਵਾਰ ਚੁੱਕ ਰਹੀ ਹੈ।

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,ਸ੍ਰੀ ਕਰਤਾਰਪੁਰ ਸਾਹਿਬ, ਨਾਰੋਵਾਲ

ਇਸੇ ਦੌਰਾਨ ਕਸ਼ਮੀਰ ਵਿਚ ਭਾਰਤ ਤੇ ਪਾਕਿਸਤਾਨ ਦਰਮਿਆਨ ਤਣਾਅ ਵੱਧ ਗਿਆ ਹੈ ਅਤੇ ਖਬਰਾਂ ਹਨ ਕਿ ਦੋਵਾਂ ਮੁਲਕਾਂ ਦੀਆਂ ਫੌਜਾਂ ਵਲੋਂ ਇਕ ਦੂਜੇ ਉੱਤੇ ਗੋਲੀਬਾਰੀ ਕੀਤੀ ਗਈ ਹੈ। ਭਾਰਤ ਸਰਕਾਰ ਅਤੇ ਭਾਰਤੀ ਫੌਜ ਦੇ ਨੁਮਾਇੰਦਿਆਂ ਨੇ ਦਾਅਵਾ ਕੀਤੇ ਹੈ ਕਿ ਉਨ੍ਹਾਂ ਪਾਕਿਸਤਾਨ ਦੇ ਕਬਜੇ ਹੇਠਲੇ ਇਲਾਕੇ ਵਿਚ ਗੋਲੀਬਾਰੀ ਕਰਕੇ 4 ਤੋਂ 6 ਪਾਕਿਸਤਾਨੀ ਫੌਜੀ ਮਾਰ ਦਿੱਤੇ ਹਨ।

ਭਾਵੇਂ ਕੇ ਦੋਹਾਂ ਮੁਲਕਾਂ ਦੇ ਹਾਲਾਤ ਬੇਹਦ ਤਣਾਅ ਵਾਲੇ ਹਨ ਅਤੇ ਟਕਰਾਅ ਦੇ ਆਸਾਰ ਵੀ ਵੱਧ ਰਹੇ ਹਨ ਪਰ ਪਾਕਿਸਤਾਨ ਵਲੋਂ ਮੁੜ ਇਹ ਅਹਿਦ ਦਹੁਰਾਇਆ ਗਿਆ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਮਿਥੇ ਸਮੇਂ ਉੱਤੇ ਹੀ ਖੁੱਲੇਗਾ। ਦੂਜੇ ਬੰਨੇ ਭਾਰਤ ਸਰਕਾਰ ਨੇ ਵੀ ਲਾਂਘੇ ਦੀ ਸ਼ੁਰੂਆਤ ਕਰਨ ਲਈ 8 ਨਵੰਬਰ ਨੂੰ ਉਦਘਾਟਨ ਕਰਨ ਦਾ ਐਲਾਨ ਕੀਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ 79 ਸਾਲਾਂ ਬਾਅਦ ਮੁੜ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤਾ ਗਿਆ ਹੈ।
ਦਲ ਖ਼ਾਲਸਾ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ, ਅਟਾਰੀ-ਵਾਹਗਾ ਰਾਹੀਂ ਵਪਾਰ ਬਹਾਲ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖ ਸਿਆਸੀ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਨੂੰ ਲੈ ਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 21 ਸਤੰਬਰ 2026 ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ
ਲਹਿੰਦੇ ਪੰਜਾਬ ਵਿਚ ਸਥਿਤ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਦਰਬਾਰ ਸਾਹਿਬ (ਕਰਤਾਰਪੁਰ ਸਾਹਿਬ) ਦਾ ਸਮੁੱਚਾ ਭਵਨ ਸਮੂਹ ਅੱਜ ਰਾਵੀ ਦਰਿਆ ਵਿੱਚ ਆਏ ਹੜ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: