Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਸਮ ਗ੍ਰੰਥ ਦੀ ਬਾਣੀ ਦੀ ਤੁੱਕ ਨੂੰ ਵਿਗਾੜਨ ਬਦਲੇ ਬਿਕਰਮ ਮਜੀਠੀਆ ਨੂੰ ਅਦਾਲਤ ਨੇ ਭੇਜਿਆ ਨੋਟਿਸ

ਦਸਮ ਗ੍ਰੰਥ ਦੀ ਬਾਣੀ ਦੀ ਤੁੱਕ ਨੂੰ ਵਿਗਾੜਨ ਬਦਲੇ ਬਿਕਰਮ ਮਜੀਠੀਆ ਨੂੰ ਅਦਾਲਤ ਨੇ ਭੇਜਿਆ ਨੋਟਿਸ

ਚੰਡੀਗੜ੍ਹ ( 22 ਅਕਤੂਬਰ,2014): ਬਾਦਲ ਦਲ ਦੇ ਮੰਤਰੀ ਅਤੇ ਬਾਦਲ ਪਰਿਵਾਰ ਦੇ ਅਤਿ ਨੇੜਲ਼ੇ ਰਿਸ਼ਤੇਦਾਰ ਬਿਕਰਮ ਮਜੀਠੀਆਂ ਨੂੰ ਇੱਕ ਅਦਾਲਤ ਨੇ ਸਿੱਖ ਭਾਵਨਾਵਾਂ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਸੰਮਨ ਭੇਜੇ ਹਨ।ਪਿੱਛਲੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਸਾਹਿਬ ਤੋਂ ਭਾਜਪਾ ਉਮੀਦਵਾਰ ਅਰੁਣ ਜੇਤਲੀ ਦੀ ਚੋਣ ਪ੍ਰਚਾਰ ਦੀ ਮੁਹਿੰਮ ਦੌਰਾਨ ਮਜੀਠੀਆ ਨੇ ਦਸਮ ਗ੍ਰੰਥ ਵਿੱਚਲੀ ਇੱਕ ਤੁੱਕ ਨੂੰ ਵਿਗਾੜ ਕੇ ਪੇਸ਼ ਕੀਤਾ ਸੀ।ਇਸਤੋਂ ਪਹਿਲਾਂ ਵੀ ਅਦਾਲਤ ਨੇ ਮਜੀਠੀਆ ਨੂੰ ਨੋਟਿਸ ਭੇਜਿਆ ਸੀ, ਪਰ ਉਹ ਉਸ ਤੱਕ ਨਹੀਂ ਪਹੁੰਚਿਆ।

Bikram-Majithia-distorts-Shabad
ਬਿਕਰਮ ਮਜੀਠੀਆਂ

ਅਦਾਲਤ ਨੇ ਇਸ ਕੇਸ ਦੀ ਸੁਣਵਾਈ ਦੀ ਤਾਰੀਖ 10 ਦਸੰਬਰ ਨਿਸ਼ਚਿਤ ਕਰਦਿਆਂ ਮਜੀਠੀਆ ਨੂੰ ਕਿਹਾ ਕਿ ਉਹ ਵਕੀਲ ਮਨਦੀਪ ਕੌਰ ਵੱਲੋਂ ਉਠਾਏ ਗਏ ਸਵਾਲਾਂ ਦਾ ਜਵਾਬ ਅਦਾਲਤ ਵਿੱਚ ਦਾਇਰ ਕਰਵਾਏ।

ਜ਼ਿਕਰਯੋਗ ਹੈ ਦਸਮ ਗ੍ਰੰਥ ਵਿਚਲੇ ਸ਼ਬਦ ਨੂੰ ਵਿਗਾੜ ਕੇ ਬੋਲਣ ਤੋਂ ਬਾਅਦ ਪੂਰੇ ਸਿੱਖ ਜਗਤ ਵਿੱਚ ਇੱਕ ਵਿਵਾਦ ਉੱਠ ਖੜਿਆ ਸੀ, ਜਿਸ ਤੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ੳੇੁਸਨੂੰ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਮਜੀਠੀਆਂ ਨੂੰ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਤੋਂ ਬਾਅਦ ਜੱਥੇਦਾਰ ਅਕਾਲ ਤਖਤ ਵੱਲੋਂ ਪੰਜ ਤਖਤਾਂ ‘ਤੇ ਸੇਵਾ ਕਰਨ ਦਾ ਹੁਕਮ ਦਿੱਤਾ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: