Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਸੁਖਜੀਤ ਸਿੰਘ ਖੋਸਾ ਸਮੇਤ ਸਿੰਘਾਂ ਦੇ ਰਿਮਾਂਡ ਲਈ ਅਰਜ਼ੀ ਰੱਦ, 4 ਅਗਸਤ ਤੱਕ ਜੇਲ ਭੇਜੇ

ਭਾਈ ਸੁਖਜੀਤ ਸਿੰਘ ਖੋਸਾ ਸਮੇਤ ਸਿੰਘਾਂ ਦੇ ਰਿਮਾਂਡ ਲਈ ਅਰਜ਼ੀ ਰੱਦ, 4 ਅਗਸਤ ਤੱਕ ਜੇਲ ਭੇਜੇ

ਭਾਈ ਸੁਖਜੀਤ ਸਿੰਘ ਖੋਸਾ (ਫਾਈਲ ਫੋਟੋ)
ਭਾਈ ਸੁਖਜੀਤ ਸਿੰਘ ਖੋਸਾ (ਫਾਈਲ ਫੋਟੋ)

ਲੁਧਿਆਣਾ (21 ਜੁਲਾਈ, 2015): ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਚੱਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਕੱਲ ਗ੍ਰਿਫਤਾਰ ਕਰਕੇ ਜਬਰੀ ਹਸਪਤਾਲ ਦਾਖਲ ਕਰਵਾਉਣ ਤੋਂ ਪਹਿਲਾਂ, ਉਨ੍ਹਾਂ ਦੇ ਘਰ ਇਕੱਤਰ ਹੋਏ ਉਨ੍ਹਾਂ ਦੇ ਹਮਾਇਤੀ ਸਿੱਖਾਂ ਅਤੇ ਸਿੱਖ ਜੱਥੇਬੰਦੀਆਂ ਦੇ ਜਿੰਨਾਂ ਕਾਰਕੂਨਾਂ ਨੂੰ ਲਾਠੀਚਾਰਜ਼ ਕਰਕੇ ਗ੍ਰਿਫਤਾਰ ਕਰ ਲਿਆ ਸੀ, ਅੱਜ ਇਲਾਕਾ ਮੈਜ਼ਿਸਟਰੇਟ ਦੀ ਅਦਾਲਤ ਵਿੱਚ ਉਨ੍ਹਾਂ ਵਿੱਚੋਂ 13 ਸਿੰਘਾਂ ਨੂੰ ਪੁਲਿਸ ਨੇ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ।

ਥਾਣਾ ਦਾਖਾ ਦੀ ਪੁਲਿਸ ਵੱਲੋਂ ਗ੍ਰਿਫਤਾਰ ਸਿੱਖ ਕਾਰਕੂਨਾਂ ਨੂੰ ਇਲਾਕਾ ਮੈਜ਼ਿਸਟ੍ਰੇਟ ਹਰਪੀਤ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ। ਗ੍ਰਿਫਤਾਰ ਸਿੱਖ ਕਾਰਕੂਨਾਂ ਤਰਫੋਂ ਸਿੱਖ ਮਾਮਲਿਆਂ ਦੀ ਪੈਰਵੀ ਕਰਨ ਵਾਲੇ ਐਡਵੋਕੇਟ ਸ੍ਰ. ਜਸਪਾਲ ਸਿੰਘ ਮੰਝਪੁਰ ਪੇਸ਼ ਹੋਏ। ਅਦਾਲਤ ਨੇ ਸਫਾਈ ਪੱਖ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਪੁਲਿਸ ਦੀ ਅਰਜ਼ੀ ਰੱਦ ਕਰਦਿਆਂ ਗ੍ਰਿਫਤਾਰ ਸਿੱਖਾਂ ਨੂੰ 4 ਅਗਸਤ ਤੱਕ ਨਿਆਇਕ ਹਿਰਾਸਤ (ਜੇਲ) ਵਿੱਚ ਭੇਜ ਦਿੱਤਾ ਹੈ।

ਪੁਲਿਸ ਨੇ ਗ੍ਰਿਫਤਾਰ ਕੀਤੇ ਬਾਪੂ ਸੂਰਤ ਸਿੰਘ ਖਾਲਸਾ ਦੇ ਹਮਾਇਤੀਆਂ ‘ਤੇ ਅਧੀਨ ਧਾਰਾ 150, 353 ( ਪੁਲਿਸ ਮੁਲਾਜ਼ਮ ਦੀ ਵਰਦੀ ਪਾੜਨ) ਅਤੇ 186 ( ਸਰਕਾਰੀ ਕੰਮ ਵਿੱਚ ਅੜਿੱਕਾ ਬਨਣਾ) ਪਰਚਾ ਦਰਜ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ।

ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤੇ ਗਏ ਵਿਅਕਤੀਆਂ ਵਿੱਚ ਸੁਖਜੀਤ ਸਿੰਘ ਖੋਸਾ, ਵਰਿੰਦਰ ਸਿੰਘ, ਹਰਮਨ ਦੀਪ ਸਿੰਘ , ਬਾਬੂ ਸਿੰਘ, ਕਰਤਾਰ ਸਿੰਘ, ਸੁਖਪਾਲ ਸਿੰਘ, ਗੁਰਬਿੰਦਰ ਸਿੰਘ, ਦਿਲਬਾਗ ਸਿੰਘ, ਜਸਪਾਲ ਸਿੰਘ, ਬਗੀਚਾ ਸਿੰਘ, ਅੰਮ੍ਰਿਤਪਾਲ ਸਿੰਘ, ਜਰਨੈਲ ਸਿੰਘ, ਸੁਰਿੰਦਰ ਸਿੰਘ ਸ਼ਾਮਲ ਹਨ।


ਅਹਿਮ ਖਬਰ: (ਜੁਲਾਈ 21, 2015):

* ਸੰਘਰਸ਼ ਕਮੇਟੀ ਤੇ ਪੰਜਾਬ ਪੁਲਿਸ ਵਿਚਾਲੇ ਗੱਲਬਾਤ ਬੇ-ਸਿੱਟਾ ਰਹੀ
* ਪੁਲਿਸ ਬਾਪੂ ਸੂਰਤ ਸਿੰਘ ਦੀ ਭੁੱਖ ਹੜਤਾਲ ਖਤਮ ਕਰਵਾਉਣ ਲਈ ਕਹਿ ਰਹੀ ਸੀ: ਕਮੇਟੀ ਆਗੂ
* ਗੱਲਬਾਤ ਨਾਕਾਮ ਰਹਿਣ ਉੱਤੇ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਵਾਪਸ ਜੇਲ੍ਹਾਂ ਵਿਚ ਭੇਜ ਦਿੱਤਾ
* ਬਾਪੂ ਸਰੂਤ ਸਿੰਘ ਵਲੋਂ ਪਾਣੀ ਪੀਣ ਤੋਂ ਵੀ ਇਨਕਾਰ

* ਹੋਰ ਵਧੇਰੇ ਜਾਣਕਾਰੀ ਲਈ ਪੂਰੀ ਰਿਪੋਰਟ ਹੇਠਾਂ ਦਿਤੇ ਲਿੰਕ ਉਤੇ ਪੜ੍ਹੋ:-

Deadlock continues on Sikh Political Prisoners issue; Meeting fails to yield results, Sikh leaders sent back to jails


 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: