Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਸ਼ਮੀਰ ‘ਚ ਕਰਫਿਊ 10ਵੇਂ ਦਿਨ ਵੀ ਜਾਰੀ; ਹੁਰੀਅਤ ਦੇ ਸਾਰੇ ਆਗੂ ਬੰਦ

ਕਸ਼ਮੀਰ ‘ਚ ਕਰਫਿਊ 10ਵੇਂ ਦਿਨ ਵੀ ਜਾਰੀ; ਹੁਰੀਅਤ ਦੇ ਸਾਰੇ ਆਗੂ ਬੰਦ

ਚੰਡੀਗੜ੍ਹ: ਕਸ਼ਮੀਰ ਘਾਟੀ ‘ਚ ਕਰਫ਼ਿਊ ਲਗਾਤਾਰ 10ਵੇਂ ਦਿਨ ਵੀ ਜਾਰੀ ਰਿਹਾ। ਇਸ ਸਬੰਧੀ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਾਟੀ ਦੇ ਸਾਰੇ 10 ਜ਼ਿਲ੍ਹਿਆਂ ‘ਚ ਕਰਫ਼ਿਊ ਜਾਰੀ ਰਹੇਗਾ। ਇਸੇ ਦੌਰਾਨ ਕਸ਼ਮੀਰ ‘ਚ ਰੋਸ ਪ੍ਰਦਰਸ਼ਨਾਂ ਵਿਚ ਮਰਨ ਵਾਲਿਆਂ ਦੀ ਗਿਣਤੀ 41 ਹੋ ਗਈ ਹੈ। ਕਸ਼ਮੀਰ ‘ਚ ਜਾਰੀ ਹਿੰਸਾ ਕਾਰਨ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਤੇ ਜੰਮੂ ਕਸ਼ਮੀਰ ਦੇ ਬਨਿਹਾਲ ਵਿਚਾਲੇ ਰੇਲ ਸੇਵਾ ਵੀ ਬੰਦ ਹੈ। ਇਸ ਤੋਂ ਇਲਾਵਾ ਹਿੰਸਾ ਤੇ ਕਰਫਿਊ ਦੇ ਅਸਰ ਕਾਰਨ ਘਾਟੀ ‘ਚ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਵੀ ਬੰਦ ਹਨ। ਹਿੰਸਾ ਦੇ ਚੱਲਦਿਆਂ ਵਾਦੀ ‘ਚ ਕੰਮ ਕਰਦੇ ਹੋਰਨਾਂ ਰਾਜਾਂ ਦੇ ਲੋਕਾਂ ਨੇ ਉਥੋਂ ਹਿਜ਼ਰਤ ਕਰਨੀ ਸ਼ੁਰੂ ਕਰ ਦਿੱਤੀ ਹੈ।

ਕਸ਼ਮੀਰ ਦੇ ਤਾਜ਼ਾ ਹਾਲਾਤ ਤਸਵੀਰਾਂ ਰਾਹੀਂ: ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਵਲੋਂ ਅੱਥਰੂ ਗੈਸ ਰਾਹੀਂ ਹਮਲੇ, ਘਰ ਦੇ ਜ਼ਰੂਰੀ ਸਮਾਨ ਲੈਣ ਨਿਕਲੀਆਂ ਔਰਤਾਂ, ਪ੍ਰੈਸ ਦੀ ਆਜ਼ਾਦੀ ਦੇ ਹੱਕ ਵਿਚ ਤਖਤੀ ਫੜੀ ਔਰਤ
ਕਸ਼ਮੀਰ ਦੇ ਤਾਜ਼ਾ ਹਾਲਾਤ ਤਸਵੀਰਾਂ ਰਾਹੀਂ: ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਪੁਲਿਸ ਵਲੋਂ ਅੱਥਰੂ ਗੈਸ ਰਾਹੀਂ ਹਮਲੇ, ਘਰ ਦੇ ਜ਼ਰੂਰੀ ਸਮਾਨ ਲੈਣ ਨਿਕਲੀਆਂ ਔਰਤਾਂ, ਪ੍ਰੈਸ ਦੀ ਆਜ਼ਾਦੀ ਦੇ ਹੱਕ ਵਿਚ ਤਖਤੀ ਫੜੀ ਔਰਤ

ਮੋਬਾਈਲ ਫੋਨ ‘ਤੇ ਇੰਟਰਨੈੱਟ ਤੇ ਕਾਲ ਦੀ ਸਹੂਲਤ ਦੱਖਣੀ ਕਸ਼ਮੀਰ ਦੇ ਇਲਾਕਿਆਂ ‘ਚ ਲਾਗਾਤਾਰ 8ਵੇਂ ਦਿਨ ਵੀ ਬੰਦ ਹੈ ਜਦਕਿ ਮੱਧ ਤੇ ਉੱਤਰੀ ਕਸ਼ਮੀਰ ਦੇ ਇਲਾਕਿਆਂ ‘ਚ ਇਹ ਐਤਵਾਰ ਨੂੰ ਦੂਸਰੇ ਦਿਨ ਵੀ ਠੱਪ ਹੈ। ਹਾਲਾਂਕਿ ਬਿਨਾਂ ਇੰਟਰਨੈੱਟ ਵਾਲੇ ਮੋਬਾਈਲ ਫੋਨ ਦਾ ਸੰਚਾਲਨ ਬੀ.ਐਸ.ਐਨ.ਐਲ. ਦੇ ਪੋਸਟ-ਪੇਡ ਮੋਬਾਈਲ ‘ਤੇ ਉਪਲਬਧ ਹੈ। ਇਸ ਤੋਂ ਇਲਾਵਾ ਕੇਬਲ ਟੈਲੀਵਿਜ਼ਨ ਪ੍ਰਸਾਰਨ ਨੂੰ ਕਈ ਦਿਨਾਂ ਬਾਅਦ ਸ਼ਨੀਵਾਰ ਸ਼ਾਮ ਨੂੰ ਚਲਾਉਣ ਦੀ ਇਜਾਜ਼ਤ ਮਿਲ ਗਈ। ਕੇਬਲ ਅਪਰੇਟਰਾਂ ਨੂੰ ਸਾਰੇ ਪਾਕਿਸਤਾਨੀ ਟੀ.ਵੀ. ਚੈਨਲਾਂ ਤੇ ਦੋ ਨਿਜੀ ਭਾਰਤੀ ਚੈਨਲਾਂ ਦਾ ਪ੍ਰਸਾਰਨ ਬੰਦ ਕਰਨ ਦੀ ਸਹਿਮਤੀ ਜਤਾਏ ਜਾਣ ਤੋਂ ਬਾਅਦ ਸੰਚਾਲਨ ਦੀ ਸਹੂਲਤ ਮਿਲ ਗਈ।

ਹੁਰੀਅਤ ਦੇ ਸੀਨੀਅਰ ਆਗੂ ਸਈਦ ਅਲੀ ਗਿਲਾਨੀ, ਮੀਰਵਾਈਜ਼ ਉਮਰ ਫਾਰੂਕ, ਮੁਹੰਮਦ ਯਾਸੀਨ ਮਲਿਕ, ਸ਼ੱਬੀਰ ਸ਼ਾਹ ਤੇ ਹੋਰਾਂ ਨੂੰ ਜਾਂ ਤਾਂ ਉਨ੍ਹਾਂ ਦੇ ਘਰਾਂ ‘ਚ ਨਜ਼ਰਬੰਦ ਕੀਤਾ ਹੋਇਆ ਹੈ ਜਾਂ ਹਿਰਾਸਤ ‘ਚ ਲਿਆ ਹੋਇਆ ਹੈ ਤਾਂ ਜੋ ਉਹ ਪ੍ਰਦਰਸ਼ਨਾਂ ‘ਚ ਹਿੱਸਾ ਨਾ ਲੈ ਸਕਣ।

ਸਾਰੇ ਖੇਤਰੀ ਤੇ ਰੋਜ਼ਾਨਾ ਅੰਗਰੇਜ਼ੀ ਅਖ਼ਬਾਰਾਂ ਦਾ ਪ੍ਰਕਾਸ਼ਨ ਐਤਵਾਰ ਨੂੰ ਲਗਾਤਾਰ ਦੂਸਰੇ ਦਿਨ ਵੀ ਬੰਦ ਰਿਹਾ। ਰਾਜ ਸਰਕਾਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਖ਼ਬਾਰਾਂ ਦੇ ਮਾਲਕਾਂ ਨੂੰ 19 ਜੁਲਾਈ ਤੱਕ ਪ੍ਰਕਾਸ਼ਨ ਬੰਦ ਰੱਖਣ ਲਈ ਕਿਹਾ ਗਿਆ ਹੈ।

ਉਧਰ ਦਿੱਲੀ ਨੇ ਵਾਦੀ ‘ਚ 2 ਹਜ਼ਾਰ ਹੋਰ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ। ਬਾਂਦੀਪੋਰਾ ਦੇ ਸਥਾਨਕ ਵਿਧਾਇਕ ਉਸਮਾਨ ਅਬਦੁਲ ਮਜੀਦ ਨੇ ਐਤਵਾਦ ਦੇ ਪ੍ਰਦਰਸ਼ਨ ਦੌਰਾਨ ਇਕ ਆਦਮੀ ਦੇ ਮਾਰੇ ਜਾਣ ਤੇ 3 ਹੋਰਾਂ ਦੇ ਜ਼ਖਮੀ ਹੋਣ ਦਾ ਦਾਅਵਾ ਕੀਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ
• ਰਾਜਸਥਾਨ ਨੇ ਨਾ.ਸੋ.ਕਾ., ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਖਿਲਾਫ ਮਤਾ ਕੀਤਾ ਪਾਸ। • ਨਾ.ਸੋ.ਕਾ. ਵਿੱਚ ਸੋਧਾਂ ਨੂੰ ਵਾਪਸ ਲੈਣ ਲਈ ਕਿਹਾ। • ਜਨਸੰਖਿਆ ਰਜਿਸਟਰ ਦੇ ਖਦਸ਼ਿਆਂ ਨੂੰ ਦੂਰ ਕਰਨ
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਅੱਜ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ
ਭਾਵੇਂ ਕਿ ਭਾਰਤੀ ਉਪਮਹਾਂਦੀਪ ਦੀ ਸੱਤਾ ਉੱਤੇ ਕਾਬਜ਼ ਭਾਰਤੀ ਜਨਤਾ ਪਾਰਟੀ ਕੋਲ ਮੁਕਾਮੀ ਪੱਧਰ ਉੱਤੇ ਇੰਨੀ ਸਿਆਸੀ ਤਾਕਤ ਹੈ ਕਿ ਇਹ ਆਪਣੇ ਚਿਰਾਂ ਤੋਂ ਐਲਾਨੇ ਕਾਰਜਾਂ ਨੂੰ ਸਾਰੇ ਵਿਰੋਧਾਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: