Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Harpal Singh Cheema and Kanwar Pal Singh

ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘਾ ਗਠਜੋੜ ਗੰਭੀਰ ਚੁਣੌਤੀ – ਦਲ ਖ਼ਾਲਸਾ

ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘਾ ਗਠਜੋੜ ਗੰਭੀਰ ਚੁਣੌਤੀ – ਦਲ ਖ਼ਾਲਸਾ

ਅੰਮ੍ਰਿਤਸਰ: ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ  ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ ਅਤੇ ਡੇਰਾ ਬਿਆਸ ਮੁਖੀ ਦੀ ਜ਼ਮਾਨਤ ਤੋਂ ਇੱਕ ਘੰਟਾ ਪਹਿਲਾਂ ਜੇਲ੍ਹ ਵਿੱਚ ਉਸ ਨਾਲ ਮੁਲਾਕਾਤ ਕਰਨੀ, ਕੋਈ ਇਤਫ਼ਾਕ ਨਹੀਂ ਸਗੋਂ ਇਸ ਗੱਲ ਨੂੰ ਜ਼ੋਰਦਾਰ ਢੰਗ ਨਾਲ ਦਰਸਾਉਂਦੀ ਹੈ ਕਿ ਪਰਦੇ ਪਿੱਛੇ ਬਹੁਤ ਕੁਝ ਪੱਕ ਰਿਹਾ ਹੈ।

ਦਲ ਖਾਲਸਾ ਆਗੂ ਹਰਪਾਲ ਸਿੰਘ ਚੀਮਾ ਅਤੇ ਕੰਵਰਪਾਲ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਲਿਤ ਭਰਾਵਾਂ ਦੀਆਂ ਵੋਟਾਂ ਨੂੰ ਲੁਭਾਉਣ ਲਈ ਡੇਰਾ ਬੱਲਾਂ ਦਾ ਦੌਰਾ, ਭਾਜਪਾ ਦੇ ਪ੍ਰਭਾਵ ਨੂੰ ਵਧਾਉਣ ਲਈ ਡੇਰਾ ਬਿਆਸ ਦੀਆਂ ਸੇਵਾਵਾਂ ਦੀ ਵਰਤੋਂ ਕਰਨਾ ਅਤੇ ਮਜੀਠੀਆ ਨੂੰ ਜ਼ਮਾਨਤ ਦੇ ਕੇ ਸਟੇਟ ਦਾ ਆਸ਼ੀਰਵਾਦ ਦੇਣਾ ਇੱਕ ਇਤਫ਼ਾਕ ਨਹੀਂ ਹੋ ਸਕਦਾ, ਇਹ ਪੀ.ਐਮ.ਓ. ਦੁਆਰਾ ਇੱਕ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਹੈ। ਉਹਨਾਂ ਕਿਹਾ ਕਿ ਭਾਜਪਾ ਪੰਜਾਬ ਅੰਦਰ ਫਿਰਕੂ ਅਤੇ ਜਾਤੀਵਾਦ ਦੀਆਂ ਲੀਹਾਂ ਉੱਤੇ ਧਰੁਵੀਕਰਨ ਕਰਨ ਦੀ ਨੀਤੀ ‘ਤੇ ਕੰਮ ਕਰ ਰਹੀ ਹੈ।

Harpal Singh Cheema and Kanwar Pal Singh
ਦਲ ਖਾਲਸਾ ਆਗੂ ਹਰਪਾਲ ਸਿੰਘ ਚੀਮਾ ਅਤੇ ਕੰਵਰਪਾਲ ਸਿੰਘ

ਉਹਨਾਂ ਕਿਹਾ ਕਿ ਅਸੀਂ ਸ਼ੁਰੂ ਵਿੱਚ ਹੀ ਸਪੱਸ਼ਟ ਕਰ ਦੇਣਾ ਚਾਹੁੰਦੇ ਹਾਂ ਕਿ ਸਾਡਾ ਕਿਸੇ ਵੀ ਰਾਜਨੀਤਿਕ ਵਿਅਕਤੀ ਨਾਲ ਕੋਈ ਨਿੱਜੀ ਰੰਜਿਸ਼ ਜਾਂ ਦੁਸ਼ਮਣੀ ਨਹੀਂ ਹੈ। ਜਨਤਕ ਧਾਰਨਾ ਵਿੱਚ, ਮਜੀਠੀਆ ਦੀ ਸ਼ਾਖ ‘ਤੇ ਧੱਬਾ ਲਗਾ ਹੋਇਆ ਹੈ, ਜਿਸ ‘ਤੇ ਅਸੀਂ ਕੋਈ ਫੈਸਲਾ ਨਹੀਂ ਦੇਣਾ ਚਾਹੁੰਦੇ।

ਇਹ ਵੀ ਸੱਚ ਹੈ ਕਿ ਅਸੀਂ ਬਿਲਕੁਲ ਸਪੱਸ਼ਟ ਹਾਂ ਕਿ 1970 ਦੇ ਦਹਾਕੇ ਵਿੱਚ ਇੰਦਰਾ ਗਾਂਧੀ ਦੇ ਸਮੇਂ ਤੋਂ, ਭਾਰਤੀ ਸਟੇਟ ਦੀ ਸਿੱਖ ਧਰਮ ਨੂੰ ਕਮਜ਼ੋਰ ਕਰਨ ਅਤੇ ਇਸਦੇ ਬੁਨਿਆਦੀ ਸਿਧਾਂਤਾਂ ਅਤੇ ਵਿਸ਼ਵਾਸਾਂ ਨੂੰ ਚੁਣੌਤੀ ਦੇਣ ਲਈ ਮਨਮੱਤੀ ਡੇਰਾਵਾਦ ਅਤੇ ਗੁਰੂਡੰਮ ਦੀ ਪੁਸ਼ਤਪਨਾਹੀ ਅਤੇ ਦੁਰਵਰਤੋਂ ਕਰਨ ਦੀ ਡੂੰਘੀ ਨੀਤੀ ਅਮਲ ਵਿੱਚ ਲਿਆਂਦੀ ਗਈ ਸੀ ਜੋ ਅਜ ਵੀ ਪੂਰੀ ਤਰ੍ਹਾਂ ਲਾਗੂ ਹੈ।

Baba Gurinder Singh Dhillon head of Radha Soami Satsang Beas
ਗੁਰਿੰਦਰ ਸਿੰਘ ਢਿੱਲੋਂ (ਡੇਰਾ ਬਿਆਸ ਮੁਖੀ)

ਜ਼ਿਕਰਯੋਗ ਹੈ ਕਿ ਜੇਲ੍ਹ ਵਿੱਚ ਮਜੀਠੀਆ ਨੂੰ ਮਿਲਣ ਤੋਂ ਬਾਅਦ, ਗੁਰਿੰਦਰ ਸਿੰਘ ਢਿੱਲੋਂ ਨੇ ਜੇਲ੍ਹ ਦੇ ਬਾਹਰ ਉਡੀਕ ਕਰ ਰਹੇ ਮੀਡੀਆ ਨੂੰ ਕਿਹਾ ਕਿ ਜਿਸ ਕੇਸ ਵਿੱਚ ਮਜੀਠੀਆ ਜੇਲ੍ਹ ਵਿੱਚ ਹੈ ਉਹ ਝੂਠਾ ਅਤੇ ਗਲਤ ਹੈ। ਦਲ ਖ਼ਾਲਸਾ ਆਗੂ ਨੇ ਭਾਜਪਾ ਪੰਜਾਬ ਦੇ ਮੁਖੀ ਸੁਨੀਲ ਜਾਖੜ ਦੇ ਬਿਆਨ ਕਿ ਮਹਾਂ-ਪੁਰਸ਼ (ਡੇਰਾ ਬਿਆਸ ਮੁਖੀ) ਦੇ ਮੂੰਹ ਤੋਂ ਨਿੱਕਲੇ ਲਫ਼ਜ਼ ਸੱਚ ਹੋ ਗਏ ਹਨ, ‘ਤੇ ਤਿੱਖੀ ਚੋਟ ਮਾਰੀ ਹੈ। ਆਜ਼ਾਦੀ-ਪਸੰਦ ਜਥੇਬੰਦੀ ਦੇ ਆਗੂ ਨੇ ਕਿਹਾ ਕਿ ਬਿਆਸ ਮੁਖੀ ਨੇ ਜ਼ਮਾਨਤ ਤੋਂ ਇੱਕ ਘੰਟਾ ਪਹਿਲਾਂ ਇਹ ਸ਼ਬਦ ਸਿਰਫ਼ ਇਸ ਲਈ ਕਹੇ ਕਿਉਂਕਿ ਉਨ੍ਹਾਂ ਨੂੰ ਦਿੱਲੀ ਦੇ ਸੱਤਾਧਾਰੀ ਸੰਪਰਕਾਂ ਨੇ ਸੂਚਿਤ ਕਰ ਦਿੱਤਾ ਸੀ ਕਿ ਜ਼ਮਾਨਤ ਹੋਣੀ ਤੈਅ ਹੈ।

ਦਲ ਖਾਲਸਾ ਆਗੂ ਨੇ ਆਪਣੇ ਵਿਚਾਰ ਦੀ ਪ੍ਰੋੜ੍ਹਤਾ ਲਈ ਕਿਹਾ ਕਿ ਗੁਰਿੰਦਰ ਸਿੰਘ ਢਿੱਲੋਂ ਪਹਿਲਾਂ ਵੀ ਮਜੀਠੀਆ ਨੂੰ ਮਿਲਣ ਗਏ ਸਨ ਪਰ ਉਨ੍ਹਾਂ ਨੇ ਉਸ ਸਮੇਂ ਮਜੀਠੀਆ ਨੂੰ ਬੇਗੁਨਾਹੀ ਦਾ ਸਰਟੀਫਿਕੇਟ ਜਾਰੀ ਨਹੀਂ ਕੀਤਾ ਸੀ।


ਅੰਗ੍ਰੇਜ਼ੀ ਵਿਚ ਪੜ੍ਹਨ ਲਈ ਛੂਹੋ 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: