Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਨਰਾਇਣ ਸਿੰਘ ਚੌੜਾ ਨੂੰ ਜੇਕਰ ਪੰਥ ਵਿਚੋਂ ਛੇਕਿਆ ਤਾਂ ਗੱਲ ਖਾਨਾਜੰਗੀ ਵੱਲ ਵਧੇਗੀ – ਦਲ ਖ਼ਾਲਸਾ

ਭਾਈ ਨਰਾਇਣ ਸਿੰਘ ਚੌੜਾ ਨੂੰ ਜੇਕਰ ਪੰਥ ਵਿਚੋਂ ਛੇਕਿਆ ਤਾਂ ਗੱਲ ਖਾਨਾਜੰਗੀ ਵੱਲ ਵਧੇਗੀ – ਦਲ ਖ਼ਾਲਸਾ

ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਭਾਈ ਨਰਾਇਣ ਸਿੰਘ ਚੋੜਾ ਨੂੰ ਪੰਥ ਵਿੱਚੋਂ ਛੇਕਣ ਦੀ ਤਜਵੀਜ਼ ਦਾ ਸਖ਼ਤ ਵਿਰੋਧ ਕਰਦਿਆਂ ਦਲ ਖ਼ਾਲਸਾ ਨੇ ਪੰਥਕ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਦੀ ਇਕੱਤਰਤਾ 18 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਦੁਪਹਿਰ 12 ਵਜੇ ਸੱਦੀ ਹੈ।

ਜਥੇਬੰਦੀ ਦੇ ਬੁਲਾਰੇ ਨੇ ਦਸਿਆ ਕਿ ਤਿੰਨ ਸਾਲ ਪਹਿਲਾਂ 18 ਨੂੰ ਹੀ ਹਿੰਦੁਸਤਾਨ ਦੀ ਡੀਪ ਸਟੇਟ ਦੇ ਕਿਸੇ ਅਣਪਛਾਤੇ ਬਹੁਰੂਪੀਏ ਨੇ ਸੱਚਖੰਡ ਦਰਬਾਰ ਸਾਹਿਬ ਅੰਦਰ ਜੰਗਲਾ ਟੱਪ ਕੇ ਬੇਹੁਰਮਤੀ ਕਰਨ ਦਾ ਗੁਨਾਹ ਕੀਤਾ ਸੀ, ਜਿਸ ਬਾਰੇ ਅੱਜ ਤੱਕ ਕੋਈ ਸੁਰਾਗ ਨਹੀਂ ਮਿਲਿਆ। ਉਹਨਾਂ ਮੰਨਿਆ ਕਿ ਸਿੱਖ, ਸਰਕਾਰ ਅਤੇ ਪ੍ਰਸ਼ਾਸਨ ਸਾਜਿਸ਼ਕਾਰਾਂ ਦੀ ਪਛਾਣ ਅਤੇ ਇਰਾਦਿਆਂ ਦਾ ਪਤਾ ਲਾਉਣ ਵਿੱਚ ਬੁਰੀ ਤਰਾਂ ਫੇਲ ਸਿੱਧ ਹੋਏ ਹਨ। ਉਹਨਾਂ ਦੱਸਿਆ ਕਿ ਇਕੱਤਰਤਾ ਤੋਂ ਬਾਅਦ ਇਸ ਹਿਰਦੇਵੇਦਕ ਘਟਨਾ ਦੇ ਤਿੰਨ ਸਾਲ ਪੂਰੇ ਹੋਣ ‘ਤੇ ਅਰਦਾਸ ਕੀਤੀ ਜਾਵੇਗੀ।

kanwarpal singh dal khalsa
ਦਲ ਖ਼ਾਲਸਾ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ

ਦਲ ਖ਼ਾਲਸਾ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਨੇ ਸਾਬਕਾ ਜਥੇਦਾਰਾਂ, ਪੰਥਕ ਪਾਰਟੀਆਂ, ਜਥੇਬੰਦੀਆਂ ਅਤੇ ਮਿਸ਼ਨਰੀ ਕਾਲਜਾਂ ਦੇ ਨੁਮਾਇੰਦੇ, ਕੇਂਦਰੀ ਸਿੰਘ ਸਭਾਵਾਂ, ਸਿੱਖ ਵਿਦਵਾਨਾਂ ਅਤੇ ਵਿਦਿਆਰਥੀਆਂ ਨੂੰ 18 ਨੂੰ ਇਕੱਤਰਤਾ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਕੱਤਰਤਾ ਸੱਦਣ ਦੇ ਕਾਰਨਾ ਬਾਰੇ ਖੁਲਾਸਾ ਕਰਦਿਆਂ ਉਹਨਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਕਾਲੀ ਲੀਡਰਸ਼ਿਪ ਦੇ ਪਿਛਲੱਗ ਬਣ ਕੇ ਭਾਈ ਨਰਾਇਣ ਸਿੰਘ ਚੌੜਾ ਨੂੰ ਪੰਥ ਵਿਚੋਂ  ਛੇਕਣ ਦੀ ਤਜਵੀਜ਼ ਦੇਣ ਤੋਂ ਬਾਅਦ ਪੰਥਕ ਸੰਸਥਾਵਾਂ ਅਤੇ ਜਥੇਬੰਦੀਆਂ ਦਾ ਮਿਲਕੇ ਅਕਾਲ ਤਖ਼ਤ ਸਾਹਮਣੇ ਪੰਥਕ ਪੱਖ ਅਤੇ ਨਜ਼ਰੀਆ ਰੱਖਣਾ ਲਾਜ਼ਮੀ ਬਣ ਗਿਆ ਹੈ।

ਉਹਨਾਂ ਟਿੱਪਣੀ ਕਰਦਿਆਂ ਕਿਹਾ ਕਿ ਸਿਧਾਂਤਹੀਣ ਅਤੇ ਲੀਹੋਂ ਲੱਥ ਚੁੱਕੀ ਅਕਾਲੀ ਲੀਡਰਸ਼ਿਪ ਨੇ ਇਹ ਮੰਗ ਸ਼੍ਰੋਮਣੀ ਕਮੇਟੀ ਰਾਹੀਂ ਚੁਕਾਉਣ ਦੀ ਚਾਲ ਖੇਡ ਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਬਲੀ ਦਾ ਬੱਕਰਾ ਬਣਾਇਆ ਹੈ।

ਉਹਨਾਂ ਜਥੇਦਾਰ ਸਾਹਿਬਾਨ ਨੂੰ ਅਕਾਲੀਆਂ ਵੱਲੋਂ ਬੁਣੇ ਜਾਲ ਤੋ ਸੁਚੇਤ ਕੀਤਾ ਅਤੇ ਨਾਲ ਹੀ ਪੰਥ ਦੇ ਹਰ ਹਿੱਸੇ ਅਤੇ ਹਰ ਰੰਗ ਨੂੰ ਮੌਜੂਦਾ ਅਕਾਲੀ ਲੀਡਰਸ਼ਿਪ ਦੀਆਂ ਚਾਲਾਂ ਨੂੰ ਮਾਤ ਦੇਣ ਲਈ ਇੱਕਮੁੱਠ ਹੋਣਾ ਦਾ ਸੱਦਾ ਦਿੱਤਾ।

ਉਹਨਾਂ ਕਿਹਾ ਕਿ ਦਲ ਖ਼ਾਲਸਾ ਦਾ ਮੰਨਣਾ ਹੈ ਕਿ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਲੀਡਰਸ਼ਿਪ ਵੱਲੋਂ ਅਜਿਹੀ ਬੇਤੁਕੀ ਅਤੇ ਸਿਧਾਂਤਹੀਣ ਮੰਗ ਗਲਤ ਪਿਰਤ ਨੂੰ ਜਨਮ ਦੇਵੇਗੀ ਜਿਸ ਦੇ ਸਿੱਟੇ ਪੂਰੀ ਕੌਮ ਨੂੰ ਪ੍ਰਭਾਵਿਤ ਕਰਨਗੇ ਅਤੇ ਕੌਮ ਅੰਦਰ ਆਪਸੀ ਖਾਨਾਜੰਗੀ ਦਾ ਮਾਹੌਲ ਸਿਰਜੇਗੀ।

ਦਲ ਖਾਲਸਾ ਨੇ ਸਪਸ਼ਟ ਕੀਤਾ ਕਿ ਭਾਈ ਨਰਾਇਣ ਸਿੰਘ ਚੌੜਾ ਨੂੰ ਪੰਥ ਵਿਚੋਂ ਛੇਕਣ ਦੀ ਮੰਗ ਨੇ ਵਿਦੇਸ਼ਾਂ ਤਕ ਫੈਲੇ ਸਿੱਖ ਪੰਥ ਅੰਦਰ ਸ਼੍ਰੋਮਣੀ ਕਮੇਟੀ ਖਿਲਾਫ਼ ਰੋਹ ਪੈਦਾ ਕਰ ਦਿੱਤਾ ਹੈ। ਉਹਨਾਂ ਕਿਹਾ ਜੇਕਰ ਅਜਿਹਾ ਫੈਸਲਾ ਹੋਇਆ ਤਾਂ ਇਸਦਾ ਹਸ਼ਰ ਵੀ ਗੁਨਾਹਗਾਰ ਸਾਧ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਮੁਆਫ਼ੀ ਵਾਲੇ ਫੈਸਲੇ ਵਰਗਾ ਹੋਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਕਿਸੇ ਤੇਜਧਾਰ ਹਥਿਆਰ ਨਾਲ ਸੁਖਬੀਰ ਬਾਦਲ ’ਤੇ ਹਮਲਾ ਕੀਤਾ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: