Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਲ ਖਾਲਸਾ ਨੇ ਪੰਜਾਬ ਅਤੇ ਵਿਦੇਸ਼ਾਂ ਅੰਦਰ ਆਪਣਾ ਜਥੇਬੰਦਕ ਢਾਂਚਾ ਨਵੇਂ ਸਿਰਿਉਂ ਉਸਾਰਨ ਦਾ ਫੈਸਲਾ ਲਿਆ

ਦਲ ਖਾਲਸਾ ਨੇ ਪੰਜਾਬ ਅਤੇ ਵਿਦੇਸ਼ਾਂ ਅੰਦਰ ਆਪਣਾ ਜਥੇਬੰਦਕ ਢਾਂਚਾ ਨਵੇਂ ਸਿਰਿਉਂ ਉਸਾਰਨ ਦਾ ਫੈਸਲਾ ਲਿਆ

ਅੰਮ੍ਰਿਤਸਰ (9 ਜੁਲਾਈ, 2015): ਜਥੇਬੰਦੀ ਦੀ ਮਜ਼ਬੂਤੀ ਅਤੇ ਘੇਰੇ ਨੂੰ ਵਿਸ਼ਾਲ ਕਰਨ ਦੇ ਉਦੇਸ਼ ਨਾਲ, ਦਲ ਖਾਲਸਾ ਨੇ ਪੰਜਾਬ ਅਤੇ ਵਿਦੇਸ਼ਾਂ ਅੰਦਰ ਆਪਣਾ ਜਥੇਬੰਦਕ ਢਾਂਚਾ ਨਵੇਂ ਸਿਰਿਉਂ ਉਸਾਰਨ ਦਾ ਫੈਸਲਾ ਲਿਆ ਹੈ ।

ਇਹ ਫੈਸਲਾ ਪਾਰਟੀ ਦੀ ਹੋਈ ਮੀਟਿੰਗ ਦੌਰਾਨ ਲਿਆ ਗਿਆ ਜੋ ਕਿ ਨਵਾਂ ਢਾਂਚਾ ਉਸਾਰਨ ਦੇ ਨਾਲ-ਨਾਲ ਪੰਥ ਦੀ ਅੰਦੂਰਨੀ ਸਥਿਤੀ ਬਾਰੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕਰਨ ਲਈ ਸੱਦੀ ਗਈ ਸੀ।

ਮੀਟਿੰਗ ਦੌਰਾਨ ਦਲ ਖਾਲਸਾ ਦੇ ਆਗੂ
ਮੀਟਿੰਗ ਦੌਰਾਨ ਦਲ ਖਾਲਸਾ ਦੇ ਆਗੂ

ਪਾਰਟੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਦਸਿਆ ਕਿ ਪਾਰਟੀ ਦਾ ਨਵਾਂ ਢਾਂਚਾ ਜਥੇਬੰਦੀ ਦੀ ਸਥਾਪਨਾ ਦੀ ੩੭ਵੀਂ ਵਰੇਗੰਢ ਮੌਕੇ ੧੩ ਅਗਸਤ ਨੂੰ ਹੋਂਦ ਵਿੱਚ ਲਿਆਂਦਾ ਜਾਵੇਗਾ। ਉਹਨਾਂ ਦਸਿਆ ਕਿ ਮਾਲਵੇ ਖੇਤਰ ਵਿੱਚ ਉਹਨਾਂ ਦਾ ਜਥੇਬੰਦਕ ਆਧਾਰ ਨਾ-ਬਰਾਬਰ ਹੈ, ਇਸ ਲਈ ਉਸ ਖੇਤਰ ਵਿੱਚ ਨਵੇਂ ਮੈਂਬਰ ਲੈਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਹਨਾਂ ਦਸਿਆ ਕਿ ਨਵੇਂ ਢਾਂਚੇ ਬਾਰੇ ਅੰਤਿਮ ਫੈਸਲਾ ਪਾਰਟੀ ਮੁਖੀ ਹਰਚਰਨਜੀਤ ਸਿੰਘ ਧਾਮੀ ਦੇ ਅਮਰੀਕਾ ਤੋਂ ਵਾਪਿਸ ਆਉਣ ਉਪਰੰਤ ਲਿਆ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਨਾਲ-ਨਾਲ ਇੰਗਲੈਂਡ, ਯੂਰਪ, ਅਮਰੀਕਾ ਅਤੇ ਕੈਨੇਡਾ ਵਿੱਚ ਵੀ ਨਵਾਂ ਜਥੇਬੰਦਕ ਢਾਂਚਾ ਸਿਰਜਿਆ ਜਾਵੇਗਾ।

ਉਹਨਾਂ ਕਿਹਾ ਕਿ ਜਥੇਬੰਦੀ ਦੀ ਨਵੀਂ ਦਿੱਖ ਸਿਰਜਣ ਲਈ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਜਥੇਬੰਦੀ ਵਿਚ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਹੇਠਲੇ ਪੱਧਰ ਤੱਕ ਜਥੇਬੰਦੀ ਦਾ ਵਿਸਤਾਰ ਕੀਤਾ ਜਾਵੇਗਾ। ਦਲ ਖ਼ਾਲਸਾ ਅੰਦਰ ਨਵੇਂ ਮੈਂਬਰ ਦੀ ਆਮਦ ਲਈ ਉਹਨਾਂ ਨੇ ਆਖਿਆ ਕਿ ਉਹਨਾਂ ਦਾ ਮੁਖ ਮਕਸਦ ਨੌਜਵਾਨਾਂ ਦੀ ਸਿਧਾਂਤਕ ਲੀਹਾਂ ਉਤੇ ਚਰਿੱਤਰ ਉਸਾਰੀ ਕਰਨਾ ਹੈ। ਉਹਨਾਂ ਜ਼ੋਰ ਦਿੰਦਿਆਂ ਕਿ ਕੌਮ ਦਾ ਭਵਿੱਖ ਨੌਜਵਾਨ ਸਿੱਖਾਂ ਦੇ ਹੱਥ ਵਿਚ ਹੈ ਅਤੇ ਉਹ ਜਥੇਬੰਦੀ ਦੇ ਪਲੇਟਫਾਰਮ ਰਾਹੀਂ ਨਵੇਂ ਚਿਹਰਿਆਂ ਅਤੇ ਯੋਗ ਨੌਜਵਾਨਾਂ ਨੂੰ ਅੱਗੇ ਲਿਆਉਣਗੇ।

ਦਲ ਖ਼ਾਲਸਾ ਆਗੂਆਂ ਨੇ ਪਾਰਟੀ ਏਜੰਡੇ ਦਾ ਖੁਲਾਸਾ ਕਰਦਿਆਂ ਕਿਹਾ ਕਿ ਸਿੱਖੀ ਦੀ ਪ੍ਰਫੁੱਲਤਾ ਲਈ ਪ੍ਰਭੂਸੱਤਾ ਸੰਪੰਨ ਸਿੱਖ ਰਾਜ ਦੀ ਸਿਰਜਣਾ, ਸਵੈ-ਨਿਰਣੇ ਦਾ ਹੱਕ ਹਾਸਿਲ ਕਰਨ ਲਈ ਜਦੋਜਹਿਦ ਜਾਰੀ ਰੱਖਣਾ, ਅਕਾਲ ਤਖਤ ਸਾਹਿਬ ਵਲੋਂ ਪ੍ਰਵਾਣਿਤ ਸਿੱਖ ਰਹਿਤ ਮਰਯਾਦਾ ਉਤੇ ਪਹਿਰਾ ਦੇਣਾ, ਮਨੁੱਖੀ ਅਧਿਕਾਰਾਂ ਦੇ ਘਾਣ ਵਿਰੁੱਧ ਆਵਾਜ਼ ਬੁਲੰਦ ਕਰਨਾ, ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣਾ ਅਤੇ ਸਿੱਖ ਰਾਜਨੀਤੀ ਅੰਦਰ ਆਏ ਗੰਦਲੇਪਣ ਵਿਰੁੱਧ ਜਾਗਰੂਕਤਾ ਲਿਆਉਣਾ ਹੈ।

ਕੌਮ ਅੰਦਰ ਅਹਿਮ ਤੇ ਸੰਵੇਦਣਸ਼ੀਲ ਮੁਦਿਆਂ ਉਤੇ ਇੱਕਸਾਰਤਾ ਤੇ ਇੱਕਸੁਰਤਾ ਦੀ ਘਾਟ ਮਹਿਸੂਸ ਕਰਦਿਆਂ ਡਾ ਮਨਜਿੰਦਰ ਸਿੰਘ ਕਿਹਾ ਕਿ ਕੌਮ ਦੀ ਆਜ਼ਾਦੀ ਦੀ ਲੜਾਈ ਲੜਣ ਵਾਲੀਆਂ ਧਿਰਾਂ ਅੰਦਰ ਏਕਤਾ ਜਰੂਰੀ ਹੈ ਪਰ ਇਸ ਤੋਂ ਵੀ ਜ਼ਰੂਰੀ ਹੈ ਕਿ ਇਹ ਏਕਤਾ ਸਿਧਾਂਤ ਅਤੇ ਆਜ਼ਾਦੀ ਦੇ ਏਜੰਡੇ ਉਤੇ ਹੋਵੇ ਅਤੇ ਮਿਸ਼ਨ ਨੂੰ ਅੱਗੇ ਤੋਰਨ ਲਈ ਹੋਵੇ ਨਾਂ ਕਿ ਆਉਂਦੀਆਂ ੨੦੧੭ ਦੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਕੀਤੀ ਜਾਵੇ। ਉਹਨਾਂ ਅਫਸੋਸ ਪ੍ਰਗਟਾਉਦਿਆਂ ਕਿਹਾ ਕਿ ਪੰਥਕ ਧਿਰਾਂ ਅੰਦਰ ਨਿਸ਼ਾਨੇ ਪ੍ਰਤੀ ਅਸਪਸ਼ਟਤਾ ਤੇ ਦੁਬਿਧਾ ਕਾਰਨ ਕੌਮ ਅੰਦਰ ਹਾਲਾਤ ਉਤਸ਼ਾਹਜਨਕ ਨਹੀਂ ਬਣ ਪਾ ਰਹੇ। ਮੀਟਿੰਗ ਵਿੱਚ ਬਾਪੂ ਸੂਰਤ ਸਿੰਘ ਖਾਲਸਾ ਵਲੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ੧੬ ਜਨਵਰੀ ਤੋਂ ਆਰੰਭੇ ਸੰਘਰਸ਼ ਬਾਬਤ ਸਰਕਾਰਾਂ ਦੀ ਬਦਨੀਤੀ ਦੀ ਕਰੜੀ ਆਲੋਚਨਾ ਕੀਤੀ ਗਈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ ਮਨਜਿੰਦਰ ਸਿੰਘ ਜੰਡੀ, ਸ. ਸਰਬਜੀਤ ਸਿੰਘ ਘੁਮਾਣ, ਰਣਬੀਰ ਸਿੰਘ, ਨੋਬਲਜੀਤ ਸਿੰਘ, ਯੂਥ ਆਗੂ ਪਰਮਜੀਤ ਸਿੰਘ ਟਾਂਡਾ, ਪ੍ਰਭਜੋਤ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ ਮੰਡ ਸ਼ਾਮਿਲ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਅੱਜ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।
ਦਲ ਖ਼ਾਲਸਾ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ, ਅਟਾਰੀ-ਵਾਹਗਾ ਰਾਹੀਂ ਵਪਾਰ ਬਹਾਲ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖ ਸਿਆਸੀ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ
ਦਰਬਾਰ ਸਾਹਿਬ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: