Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਲ ਖਾਲਸਾ ਨੇ ਸੰਯੁਕਤ ਰਾਸ਼ਟਰ ਦੇ ਮਹਿਲਾ ਮੰਚ ਤੱਕ ਨਵੰਬਰ 1984 ਦੀਆਂ ਪੀੜਤ ਬੀਬੀਆਂ ਲਈ ਪਹੁੰਚ ਕੀਤੀ

ਦਲ ਖਾਲਸਾ ਨੇ ਸੰਯੁਕਤ ਰਾਸ਼ਟਰ ਦੇ ਮਹਿਲਾ ਮੰਚ ਤੱਕ ਨਵੰਬਰ 1984 ਦੀਆਂ ਪੀੜਤ ਬੀਬੀਆਂ ਲਈ ਪਹੁੰਚ ਕੀਤੀ

ਅੰਮ੍ਰਿਤਸਰ, ਪੰਜਾਬ (ਅਕਤੂਬਰ 10, 2013): ਸਿੱਖ ਸਿਆਸਤ ਨਿਊਜ਼ ਨੂੰ ਭੇਜੀ ਜਾਣਕਾਰੀ ਵਿਚ ਦਲ ਖਾਲਸਾ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ ਬਿੱਟੂ ਨੇ ਦੱਸਿਆ ਹੈ ਕਿ ਦਲ ਖਾਲਸਾ ਵੱਲੋਂ ਸੰਯੁਕਤ ਰਾਸ਼ਟਰ ਦੀ ਮਹਿਲਾ ਜਥੇਬੰਦੀ “ਯੂ. ਐਨ. ਵੂਮੈਨ” ਨੂੰ ਇਕ ਪੱਤਰ ਲਿਖ ਕੇ ਇਸ ਸੰਸਥਾ ਨੂੰ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀਆਂ ਪੀੜਤ ਬੀਬੀਆਂ ਦੀ ਬਾਤ ਪੁੱਛਣ ਦੀ ਗੁਹਾਰ ਲਗਾਈ ਗਈ ਹੈ।

ਦਲ ਖਾਲਸਾ ਜਥੇਬੰਦੀ ਵੱਲੋਂ ਕਿਹਾ ਗਿਆ ਹੈ ਕਿ ਨਵੰਬਰ 1984 ਦੇ ਕਤਲੇਆਮ ਨੇ ਪੀੜਤ ਸਿੱਖ ਬੀਬੀਆਂ ਦੀ ਜ਼ਿੰਦਗੀ ਨੂੰ ਬਹੁਤ ਬੁਰੀ ਤਰ੍ਹਾਂ ਪ੍ਰਭਾਵਤ ਕੀਤਾ ਹੈ ਪਰ ਇਸ ਪੱਖ ਨੂੰ ਅੱਜ ਤੱਕ ਆਈਆਂ ਬਹੁਤੀਆਂ ਰਿਪੋਰਟਾਂ ਵਿਚ ਅਣਗੌਲਿਆਂ ਕਰ ਦਿੱਤਾ ਜਾਂਦਾ ਰਿਹਾ ਹੈ।

ਦਲ ਖਾਲਸਾ ਨੇ ਆਪਣੇ ਪੱਤਰ ਵਿਚ ਯੂ. ਐਨ. ਵੂਮੈਨ ਦੀ ਮੁਖੀ ਨੂੰ ਨਵੰਬਰ 1984 ਦੀਆਂ ਪੀੜਤ ਬੀਬੀਆਂ ਬਾਰੇ “ਸਟੇਟਸ ਰਿਪੋਰਟ” ਤਿਆਰ ਕਰਨ ਦੀ ਵੰਗਾਰ ਪਾਈ ਹੈ ਤੇ ਕਿਹਾ ਹੈ ਕਿ ਯੂ. ਐਨ. ਵੂਮੈਨ ਨੂੰ ਇਨ੍ਹਾਂ ਬੀਬੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਵਧੇਰੇ ਵਿਸਤਾਰ ਲਈ ਵੇਖੋ:

Dal Khalsa writes to UN Women focusing on plight and pain of Sikh women victim of Nov 1984 massacre

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ
ਸਿੱਖਾਂ ਅਤੇ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਅਤੇ ਹਿੰਦੂ- ਭਾਰਤ ਅੰਦਰ ਉਹਨਾਂ ਦੀ ਸਥਿਤੀ ਅਤੇ ਦੁਰਦਸ਼ਾ ਵੱਲ ਜੀ-20 ਮੈਂਬਰਾਂ ਦਾ ਧਿਆਨ ਖਿੱਚਣ ਲਈ ਦਲ ਖਾਲਸਾ ਨੇ ਜੀ-20 ਮੁਲਕਾਂ ਦੇ ਦਿੱਲੀ ਸਥਿਤ
ਭਾਰਤ ਅੰਦਰ ਸਿੱਖ ਕੌਮ ਦੀ ਸਥਿਤੀ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਮਝ (Perception) ਰਵਾਇਤੀ ਸਿੱਖ ਸੋਚਣੀ ਨਾਲੋਂ ਅਹਿਮ ਰੂਪ ਵਿਚ ਅਲੱਗ ਸੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: