Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਮੁੱਚੇ ਭਾਰਤ ਵਿੱਚ ਫਿਲਮ “ਨਾਨਕ ਸ਼ਾਹ ਫਕੀਰ” ‘ਤੇ ਪਾਬੰਦੀ ਲਾਉਣ ਲਈ ਦਲ ਖਾਲਸਾ ਨੇ ਲਿਖਿਆ ਭਾਰਤੀ ਗ੍ਰਹਿ ਮੰਤਰਾਲੇ ਨੂੰ ਪੱਤਰ

ਸਮੁੱਚੇ ਭਾਰਤ ਵਿੱਚ ਫਿਲਮ “ਨਾਨਕ ਸ਼ਾਹ ਫਕੀਰ” ‘ਤੇ ਪਾਬੰਦੀ ਲਾਉਣ ਲਈ ਦਲ ਖਾਲਸਾ ਨੇ ਲਿਖਿਆ ਭਾਰਤੀ ਗ੍ਰਹਿ ਮੰਤਰਾਲੇ ਨੂੰ ਪੱਤਰ

ਅੰਮ੍ਰਿਤਸਰ (16 ਨਵੰਬਰ, 2015): ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਦੇ ਪ੍ਰਦਰਸ਼ਨ ਨੂੰ ਸਮੁੱਚੇ ਭਾਰਤ ਵਿੱਚ ਰੋਕਣ ਲਈ ਸਿੱਖ ਜੱਥੇਬੰਦੀ  ਦਲ਼ ਖਾਲਸਾ ਨੇ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ ਹੈ।ਪੱਤਰ ਵਿੱਚ ਭਾਰਤ ਦੇ ਗ੍ਰਹਿ ਮੰਤਰੀ ਨੂੰ ਕਿਹਾ ਗਿਆ ਹੈ ਕਿ ਕੱਲ 17 ਅਪ੍ਰੈਲ ਨੂੰ ਫਿਲਮ ਦੇ ਰਿਲੀਜ਼ ਹੋਣ ‘ਤੇ ਰੋਕ ਲਾਈ ਜਾਵੇ।

ਫਿਲਮ "ਨਾਨਕ ਸ਼ਾਹ ਫਕੀਰ" 'ਤੇ ਰੋਕ ਲਾਉਣ ਲਈ ਮੀਟਿੰਗ ਅੱਜ
ਫਿਲਮ “ਨਾਨਕ ਸ਼ਾਹ ਫਕੀਰ” ‘ਤੇ ਪਾਬੰਦੀ ਲਾਉਣ ਲਈ ਦਲ ਖਾਲਸਾ ਨੇ ਲਿਖਿਆ ਭਾਰਤੀ ਗ੍ਰਹਿ ਮੰਤਰਾਲੇ ਨੂੰ ਪੱਤਰ

ਦਲ ਖਾਲਸਾ ਦੇ ਸਕੱਤਰ (ਰਾਜਸੀ ਮਾਮਲੇ) ਭਾਈ ਕੰਵਰਪਾਲ ਸਿੰਘ ਨੇ ਭਾਰਤ ਦੇ ਗ੍ਰਹਿ ਮੰਤਰੀ ਰਾਜ ਨਾਥ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ” ਭਾਰਤ ਦੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਤੁਹਾਡਾ ਇਹ ਫਰਜ਼ ਬਣਦਾ ਹੈ ਕਿ ਵੱਖ–ਵੱਖ ਕੌਮਾਂ ਦੇ ਧਾਰਮਕਿ ਵਿਸ਼ਵਾਸ਼ਾਂ ਦਾ ਸਤਿਕਾਰ ਯਕੀਨੀ ਬਣਾਇਆ ਜਾਵੇ।ਕਿਸੇ ਇੱਕ ਵਿਅਕਤੀ ਦੇ ਧਾਰਮਕਿ ਵਿਸ਼ਵਾਸ਼ ਨੂੰ ਢੇਸ ਪਹੁੰਚਣੀ, ਧਰਮ ਦੀ ਬੇਅਦਬੀ ਹੈ ਅਤੇ ਇਸ ਤਰਾਂ ਇਹ ਫਿਲਮ ਕਰੋੜਾਂ ਸਿੱਖਾਂ ਦੀਆਂ ਸਦੀਆਂ ਪੁਰਾਣੇ ਵਿਸ਼ਵਾਸ਼ ਅਤੇ ਵਿਰਾਸਤ ‘ਤੇ ਸੱਟ ਮਾਰਦੀ  ਹੈ।

ਉਨ੍ਹਾਂ ਨੇ ਅੱਗੇ ਲਿਖਿਆ ਕਿ  ਸਿੱਖ ਕੌਮ ਵੱਲੋਂ ਵਿਆਪਕ ਪੱਧਰ ‘ਤੇ ਕੀਤੇ ਰੋਸ ਪ੍ਰਗਾਟੇ  ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਸ ਫਿਲਮ ਦੇ ਪ੍ਰਦ੍ਰਸ਼ਨ ‘ਤੇ ਦੋ ਮਹੀਨਨਿਆਂ ਲਈ ਪਾਬੰਦੀ ਲਾ ਦਿੱਤੀ  ਹੈ, ਇਸ ਲਈ ਗ੍ਰਹਿ ਮੰਤਰਾਲੇ ਨੂੰ ਬੀਬੀਸੀ ਦੀ ਦਸਤਾਵੇਜ਼ੀ “ਇੰਡੀਅਨ ਡਾਟਰ” ਵਰਗਾ ਫੈਸਲਾ ਲੈਕੇ ਇਸ ਫਿਲਮ ‘ਤੇ ਰੋਕ ਲਾਉਣੀ ਚਾਹੀਦੀ ਹੈ।

ਭਾਰਤ ਸਰਕਾਰ ਦੇ ਸਿੱਖ ਭਾਵਨਾਵਾਂ ਪ੍ਰਤੀ ਰਵੱਈਏ ਤੋਂ ਨਿਰਾਸ਼ ਉਨ੍ਹਾਂ ਕਿਹਾ ਕਿ ਫਿਲ਼ਮ ਨਿਰਮਾਤਾ ਨੂੰ ਸਮਝਾਉਣ ਦੇ ਸਭ ਯਤਨਾਂ ਤੋਂ ਲੈ ਕੇ, ਸੈਂਸਰ ਬੋਰਡ ਨੂੰ ਸਿੱਖ ਹਿੱਤਾਂ ਤੋਂ ਜਾਣੂ ਕਰਵਾਉਣ,  ਭਾਰਤ ਦੇ ਪ੍ਰਸਾਰਨ ਮੰਤਰਾਲੇ ਤੱਕ ਫਿਲਮ ਨੂੰ ਰੁਕਵਾਉਣ ਦੇ ਯਤਨਾਂ ਦਾ ਕੋਈ ਨਤੀਜ਼ਾ ਨਹੀਂ ਨਿਕਲਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ
ਸਿੱਖਾਂ ਅਤੇ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਅਤੇ ਹਿੰਦੂ- ਭਾਰਤ ਅੰਦਰ ਉਹਨਾਂ ਦੀ ਸਥਿਤੀ ਅਤੇ ਦੁਰਦਸ਼ਾ ਵੱਲ ਜੀ-20 ਮੈਂਬਰਾਂ ਦਾ ਧਿਆਨ ਖਿੱਚਣ ਲਈ ਦਲ ਖਾਲਸਾ ਨੇ ਜੀ-20 ਮੁਲਕਾਂ ਦੇ ਦਿੱਲੀ ਸਥਿਤ
ਇਸ ਵੀਡੀਓੁ ਫਿਲਮ ਨਾਨਕ ਸ਼ਾਹ ਫਕੀਰ 'ਤੇ ਕੀਤੀ ਵਿਸਥਾਰ ਚਰਚਾ ਦਾ ਹਿੱਸਾ ਹੈ।ਇਸ ਵਿੱਚ ਸ੍ਰ. ਹਰਕਮਲ ਸਿੰਘ ਨੇ ਵਿਸਥਾਰ ਸਾਹਿਤ ਦੱਸਿਆ ਕਿ ਗੁਰੂ ਸਾਹਿਬਾਨ 'ਤੇ ਬਣ ਰਹੀਆਂ ਫਿਲਮਾਂ ਸਿੱਖ ਮਾਪਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: