Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੁਰਾਤਨ ਰੂਪ ਵਿੱਚ ਹੀ ਸੁਰੱਖਿਅਤ ਹੈ ਦਰਬਾਰ ਸਾਹਿਬ ਦੀ ਮੀਨਾਕਾਰੀ: ਸ਼੍ਰੋਮਣੀ ਕਮੇਟੀ

ਪੁਰਾਤਨ ਰੂਪ ਵਿੱਚ ਹੀ ਸੁਰੱਖਿਅਤ ਹੈ ਦਰਬਾਰ ਸਾਹਿਬ ਦੀ ਮੀਨਾਕਾਰੀ: ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ: ਦਰਬਾਰ ਸਾਹਿਬ ਦੀ ਮੀਨਾਕਾਰੀ ਸਬੰਧੀ ਚੱਲ ਰਹੀ ਚਰਚਾ ‘ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਹੋਈ ਮੀਨਾਕਾਰੀ ਕੋਈ ਨਵੀਂ ਨਹੀਂ ਹੈ ਜੋ ਇਸ ਨੂੰ ਬਦਲ ਦਿੱਤਾ ਜਾਵੇ, ਸਗੋਂ ਇਹ ਤਾਂ ਪੁਰਾਤਨ ਸਮੇਂ ਤੋਂ ਇਸੇ ਤਰ੍ਹਾਂ ਹੀ ਦ੍ਰਿਸ਼ਟਮਾਨ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਇਸ ਸਬੰਧ ਵਿੱਚ ਵਿਵਾਦ ਪੈਦਾ ਕਰਨਾ ਤੱਥਹੀਣ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਫੋਕੀ ਸ਼ੋਹਰਤ ਪ੍ਰਾਪਤ ਕਰਨਾ ਅਤਿਅੰਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਮੀਨਾਕਾਰੀ, ਚਿੱਤਰਕਾਰੀ ਦੀ ਮੁਰੰਮਤ ਕਰਨ ਤੋਂ ਪਹਿਲਾਂ ਦੀਆਂ ਤਸਵੀਰਾਂ ਵੀ ਮੌਜੂਦ ਹਨ ਜੋ ਮੁਕੰਮਲ ਫੋਟੋਗ੍ਰਾਫੀ ਕਰਵਾ ਕੇ ਸੁਰੱਖਿਅਤ ਕੀਤੀਆਂ ਗਈਆਂ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ (ਸੱਜੇ) ਅਤੇ ਰਾਜਿੰਦਰ ਸਿੰਘ ਮਹਿਤਾ (ਖੱਬੇ) [ਪੁਰਾਣੀ ਤਸਵੀਰ]
ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ (ਸੱਜੇ) ਅਤੇ ਰਾਜਿੰਦਰ ਸਿੰਘ ਮਹਿਤਾ (ਖੱਬੇ) [ਪੁਰਾਣੀ ਤਸਵੀਰ]

ਮੱਕੜ ਨੇ ਕਿਹਾ ਕਿ ਦਰਬਾਰ ਸਾਹਿਬ ਦੀ ਭਵਨ ਕਲਾ ਅਨੂਪਮ ਤੇ ਵਿਲੱਖਣ ਹੈ ਅਤੇ ਇਥੇ ਚਿੱਤਰਕਲਾ ਦਾ ਨਿਰਮਾਣ ਵੀ ਅਧਿਆਤਮਿਕ ਵਾਯੂਮੰਡਲ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਮੀਨਾਕਾਰੀ ਸਮੇਂ ਕਲਾਕਾਰਾਂ ਵੱਲੋਂ ਕਲਾਕ੍ਰਿਤਾਂ ਵਿੱਚ ਸਾਧਕਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਅਧਿਆਤਮਿਕ ਮਾਰਗ ‘ਤੇ ਚੱਲਦੇ ਰਿਸ਼ੀਆਂ-ਮੁਨੀਆਂ ਨੂੰ ਚਿਤਰਿਆ ਜਾਂਦਾ ਸੀ। ਅਜਿਹੀਆਂ ਕਲਾਕ੍ਰਿਤਾਂ ਕੇਵਲ ਅਧਿਆਤਮਿਕ ਵਾਤਾਵਰਣ ਸਿਰਜਣ ਲਈ ਹੀ ਬਣਾਈਆਂ ਜਾਂਦੀਆਂ ਸਨ ਨਾ ਕਿ ਕਿਸੇ ਖਾਸ ਧਰਮ ਦੀ ਪੇਸ਼ਕਾਰੀ ਲਈ। ਉਨ੍ਹਾਂ ਕਿਹਾ ਕਿ ਅੱਜ ਕੁਝ ਲੋਕਾਂ ਦਾ ਮਕਸਦ ਭਾਵਨਾ ਸਮਝਣ ਦੀ ਥਾਂ ਆਪ ਹੁਦਰੇ ਅਰਥ ਕੱਢਣ ਵੱਲ ਕੇਂਦਰਤ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਇਹ ਮਸਲਾ ਕਿਸੇ ਦੀ ਕੁਤਾਹੀ ਨਾਲ ਜੁੜਿਆ ਹੁੰਦਾ ਤਾਂ ਉਹ ਕਾਰਵਾਈ ਕਰਨ ਤੋਂ ਗੁਰੇਜ ਨਾ ਕਰਦੇ, ਪਰ ਇਹ ਤਾਂ ਪੁਰਾਤਨਤਾ ਨੂੰ ਹੂਬਹੂ ਕਾਇਮ ਰੱਖਦਿਆਂ ਕਲਾਕ੍ਰਿਤਾਂ ਨੂੰ ਸੰਭਾਲਿਆ ਜਾ ਰਿਹਾ ਹੈ। ਉਨ੍ਹਾਂ ਵਿਵਾਦ ਨੂੰ ਹਵਾ ਦੇਣ ਵਾਲਿਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਅਜਿਹੇ ਲੋਕਾਂ ਨੂੰ ਬਿਆਨ ਦੇਣ ਤੋਂ ਪਹਿਲਾਂ ਦਰਬਾਰ ਸਾਹਿਬ ਦੇ ਦਰਸ਼ਨ ਕਰਨੇ ਚਾਹੀਦੇ ਹਨ ਅਤੇ ਅੰਤਰੀਵ ਭਾਵਨਾ ਨਾਲ ਕਲਾਕ੍ਰਿਤਾਂ ਨੂੰ ਨਿਹਾਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਲੋਕਾਂ ਨੂੰ ਗੁਰਬਾਣੀ ਦੀ ਵਿਚਾਰਧਾਰਾ ‘ਤੇ ਅਮਲ ਕਰਦਿਆਂ ਮਾਨਵ ਸਰੋਕਾਰਾਂ ਨੂੰ ਅਮਲੀ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਵਾਦ ਹਰ ਮਸਲੇ ਦਾ ਹੱਲ ਨਹੀਂ ਹੁੰਦਾ, ਸਗੋਂ ਯਥਾਰਥ ਨੂੰ ਸਵੀਕਾਰ ਕਰਨਾ ਹੀ ਸਿਆਣਪ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: