Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਚੋਣਾਂ ਦੇ ਨਤੀਜੇ : ਵੱਡੀ ਜਿੱਤ ਵੱਲ ਵਧ ਰਹੀ ਹੈ ਆਮ ਆਦਮੀ ਪਾਰਟੀ

ਦਿੱਲੀ ਚੋਣਾਂ ਦੇ ਨਤੀਜੇ : ਵੱਡੀ ਜਿੱਤ ਵੱਲ ਵਧ ਰਹੀ ਹੈ ਆਮ ਆਦਮੀ ਪਾਰਟੀ

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਲੰਘੀ 8 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਸਵੇਰੇ ਸ਼ੁਰੂ ਹੋ ਗਈ। ਗਿਣਤੀ ਦੌਰਾਨ ਸਾਹਮਣੇ ਆਏ ਰੁਝਾਨਾਂ ਤਹਿਤ ਆਮ ਆਦਮੀ ਪਾਰਟੀ ਵੱਡੀ ਜਿੱਤ ਵੱਲ ਵਧ ਰਹੀ ਹੈ। 

ਜਿੱਥੇ ਸ਼ੁਰੂਆਤੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ 48 ਸੀਟਾਂ ਉੱਪਰ ਅੱਗੇ ਸੀ ਉੱਥੇ ਹੁਣ ਤਾਜ਼ਾ ਹਾਲਾਤ ਇਹ ਹਨ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ 58 ਸੀਟਾਂ ਉੱਤੇ ਅੱਗੇ ਚੱਲ ਰਹੇ ਹਨ। 

ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਜੋ ਸ਼ੁਰੂਆਤੀ ਗਿਣਤੀ ਦੇ ਰੁਝਾਨਾਂ ਵਿੱਚ 22 ਸੀਟਾਂ ਉੱਤੇ ਅੱਗੇ ਸੀ ਉਹ ਹੁਣ ਸਿਰਫ 12 ਸੀਟਾਂ ਉੱਤੇ ਹੀ ਅੱਗੇ ਚੱਲ ਰਹੀ ਹੈ।

ਹੁਣ ਤੱਕ ਹੋਈ ਵੋਟਾਂ ਦੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨੂੰ 52.90% ਵੋਟਾਂ ਅਤੇ ਭਾਜਪਾ ਨੂੰ 39.57% ਵੋਟਾਂ ਮਿਲੀਆਂ ਹਨ।

2015 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 70 ਸੀਟਾਂ ਵਿੱਚੋਂ 67 ਸੀਟਾਂ ਉੱਪਰ ਜਿੱਤ ਦਰਜ ਕਰਕੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਜਿਕਰਯੋਗ ਹੈ ਕਿ 1783 ਈਸਵੀ ਵਿਚ ਜਦੋਂ ਬਾਬਾ ਬਘੇਲ ਸਿੰਘ ਅਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਸਿੱਖ ਫੌਜਾਂ ਨੇ ਦਿੱਲੀ ਫਤਹਿ ਕੀਤੀ ਸੀ ਤਾਂ ਉਸ ਸਮੇਂ ਇੱਥੇ ਸਿੱਖਾਂ
ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੀ ਸੀਨੀਅਰ ਨੇਤਾ ਬੀਬੀ ਰਜਿੰਦਰ ਕੌਰ ਭੱਠਲ ਵੱਲੋਂ ਇੱਕ ਨਿੱਜੀ ਚੈਨਲ ਤੇ ਦਿੱਤੀ ਇੰਟਰਵਿਊ ਦੌਰਾਨ ਕੀਤੇ ਗਏ ਦਾਅਵੇ ਉਪਰ ਮਿਸਲ ਸਤਲੁਜ ਦੇ
ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਦਿੱਲੀ ਦੇ ਸਿਵਲ ਲਾਇਨ ਥਾਣੇ 'ਚ BNS ਦੀ ਧਾਰਾ 353(1) ਤੇ 192 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: