Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਕਮੇਟੀ ਵੱਲੋਂ ਜਰਸੀ ਨੰਬਰ ’84’ ਵਾਲੀ ਕ੍ਰਿਕੇਟਰ ਹਰਮਨਪ੍ਰੀਤ ਕੌਰ ਦਾ ਸਨਮਾਨ

ਦਿੱਲੀ ਕਮੇਟੀ ਵੱਲੋਂ ਜਰਸੀ ਨੰਬਰ ’84’ ਵਾਲੀ ਕ੍ਰਿਕੇਟਰ ਹਰਮਨਪ੍ਰੀਤ ਕੌਰ ਦਾ ਸਨਮਾਨ

ਚੰਡੀਗੜ: ਵਿਸ਼ਵ ਕੱਪ ਮਹਿਲਾ ਕ੍ਰਿਕੇਟ 2017 ਦੇ ਸੈਮੀਫਾਈਨਲ ਦੌਰਾਨ 171 ਦੌੜਾਂ ਦੀ ਇਤਿਹਾਸਿਕ ਪਾਰੀ ਖੇਡਣ ਵਾਲੀ ਹਰਮਨਪ੍ਰੀਤ ਕੌਰ ਦਾ ਅੱਜ ਸਨਮਾਨ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਰਮਨਪ੍ਰੀਤ ਕੌਰ ਨੂੰ ਸ਼ਾਲ, 1 ਲੱਖ ਰੁਪਏ ਦਾ ਚੈਕ, ਨਾਨਕਸ਼ਾਹੀ ਸਿੱਕੇ ਦਾ ਸੈਟ ਅਤੇ ਧਾਰਮਿਕ ਪੁਸਤਕਾਂ ਦੇ ਕੇ ਕੌਮ ਦਾ ਨਾਂ ਰੌਸ਼ਨ ਕਰਨ ਲਈ ਧੰਨਵਾਦ ਕੀਤਾ।

ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਨ ਉਪਰੰਤ ਹਰਮਨਪ੍ਰੀਤ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਵੀ ਟੇਕਿਆ। ਜਿਥੇ ਹੈਡ ਗ੍ਰੰਥੀ ਸਾਹਿਬਾਨ ਵੱਲੋਂ ਹਰਮਨਪ੍ਰੀਤ ਨੂੰ ਗੁਰੂ ਦਰਬਾਰ ਵੱਲੋਂ ਫੁੱਲਾਂ ਦੇ ਸਿਹਰੇ ਦੀ ਬਖ਼ਸ਼ਿਸ ਕੀਤੀ ਗਈ। ਜੀ.ਕੇ. ਨੇ ਹਰਮਨਪ੍ਰੀਤ ਨੂੰ ਅਰਜੁਨ ਅਵਾਰਡ ਮਿਲਣ ’ਤੇ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਹਰਮਨਪ੍ਰੀਤ ਨੇ ਦੁਨੀਆਂ ਦੇ ਅੰਦਰ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ। ਪੰਜਾਬ ਦੇ ਮੋਗਾ ਸ਼ਹਿਰ ਤੋਂ ਸ਼ੁਰੂ ਹੋਇਆ ਸਫ਼ਰ ਅੱਜ ਕਿਸੇ ਪਛਾਣ ਦਾ ਮੋਹਤਾਜ਼ ਨਹੀਂ ਹੈ। ਹਾਲਾਂਕਿ ਲੜਕਿਆਂ ਦੇ ਮੁਕਾਬਲੇ ਲੜਕੀਆਂ ਨੂੰ ਕ੍ਰਿਕੇਟ ’ਚ ਘੱਟ ਸਹੂਲਤਾਂ ਪ੍ਰਾਪਤ ਹੁੰਦੀਆਂ ਹਨ।

ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਕ੍ਰਿਕੇਟਰ ਹਰਮਨਪ੍ਰੀਤ ਕੌਰ ਦਾ ਸਨਮਾਨ ਕਰਦੇ ਹੋਏ
ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਕ੍ਰਿਕੇਟਰ ਹਰਮਨਪ੍ਰੀਤ ਕੌਰ ਦਾ ਸਨਮਾਨ ਕਰਦੇ ਹੋਏ

ਜੀ.ਕੇ. ਨੇ ਹਰਮਨਪ੍ਰੀਤ ਵੱਲੋਂ ਜਰਸੀ ਦਾ ਨੰਬਰ 84 ਚੁਣਨ ਨੂੰ ਇਨਸਾਫ਼ ਪਸੰਦ ਲੋਕਾਂ ਵੱਲੋਂ ਆਪਣਾ ਦਰਦ 1984 ਸਿੱਖ ਕਤਲੇਆਮ ਲਈ ਦਿਖਾਉਣ ਵੱਜੋਂ ਪਰਿਭਾਸ਼ਿਤ ਕੀਤਾ। ਜੀ.ਕੇ. ਨੇ ਕਿਹਾ ਕਿ ਹਰਮਨਪ੍ਰੀਤ ਨੇ ਸਿੱਖ ਕਤਲੇਆਮ ਪ੍ਰਤੀ ਆਪਣੇ ਦਰਦ ਅਤੇ ਸੰਵੇਦਨਾ ਨੂੰ ਜ਼ਰਸੀ ਨੰਬਰ ਰਾਹੀਂ ਪੇਸ਼ ਕਰਕੇ ਹਿੰਦੁਸਤਾਨ ਦੇ ਸਿਸਟਮ ਨੂੰ ਸ਼ੀਸ਼ਾ ਵਿਖਾਇਆ ਹੈ। ਜੀ.ਕੇ. ਨੇ ਕਿਹਾ ਕਿ ਬੇਸ਼ੱਕ ਹਰਮਨਪ੍ਰੀਤ ਦਾ ਜਨਮ 1984 ਤੋਂ ਬਾਅਦ ਦਾ ਹੈ ਪਰ ਫਿਰ ਵੀ ਕੌਮੀ ਦਰਦ ਦਾ ਪ੍ਰਗਟਾਵਾਂ ਕੌਮ ਲਈ ਅਹਿਮੀਅਤ ਰਖਦਾ ਹੈ।

ਸਿਰਸਾ ਨੇ ਹਰਮਨਪ੍ਰੀਤ ਦੇ ਅੰਮ੍ਰਿਤਧਾਰੀ ਪਰਿਵਾਰ ਵਿਖੇ ਜਨਮ ਲੈਣ ਦਾ ਹਵਾਲਾ ਦਿੰਦੇ ਹੋਏ ਸਮਾਜ ਦੀ ਪਰੰਪਰਾਵਾਂ ਦੇ ਨਾਲ ਹੀ ਹਰਮਨਪ੍ਰੀਤ ਵੱਲੋਂ ਖੇਡ ਵਿਚ ਕਾਇਮ ਕੀਤੀ ਗਈ ਸਰਦਾਰੀ ਨੂੰ ਗੁਰੂ ਨਾਨਕ ਦੇਵ ਜੀ ਵੱਲੋਂ ਸਿੱਖ ਇਸਤਰੀਆਂ ਨੂੰ ਦਿੱਤੇ ਗਏ ਬਰਾਬਰੀ ਦੇ ਦਰਜੇ ਨਾਲ ਜੋੜਿਆ। ਸਿਰਸਾ ਨੇ ਕਿਹਾ ਕਿ ਦਿੱਲੀ ਕਮੇਟੀ ਆਪਣੀ ਬੇਟੀ ਨੂੰ ਸਨਮਾਨਿਤ ਕਰਨ ’ਤੇ ਮਾਣ ਮਹਿਸੂਸ ਕਰ ਰਹੀ ਹੈ।

ਜਰਸੀ ਨੰਬਰ '84' ਵਾਲੀ ਕ੍ਰਿਕੇਟਰ ਹਰਮਨਪ੍ਰੀਤ ਕੌਰ
ਜਰਸੀ ਨੰਬਰ ’84’ ਵਾਲੀ ਕ੍ਰਿਕੇਟਰ ਹਰਮਨਪ੍ਰੀਤ ਕੌਰ

ਹਰਮਨਪ੍ਰੀਤ ਨੇ ਦਿੱਲੀ ਕਮੇਟੀ ਵੱਲੋਂ ਉਨ੍ਹਾਂ ਦਾ ਹੌਂਸਲਾ ਵਧਾਉਣ ਲਈ ਚੁੱਕੇ ਗਏ ਕਦਮਾਂ ਦਾ ਧੰਨਵਾਦ ਕਰਦੇ ਹੋਏ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਹਰਮਨਪ੍ਰੀਤ ਨੇ ਦੱਸਿਆ ਕਿ ਖੇਡ ਦੌਰਾਨ ਭਾਰੀ ਦਬਾਵ ਦੇ ਬਾਵਜੂਦ ਖੇਡ ਦੇ ਹਰ ਲੰਮਹੇ ’ਚ ਉਹ ਅਨੰਦ ਮਹਿਸੂਸ ਕਰਦੀ ਹੈ। ਆਪਣੀ ਕਾਮਯਾਬੀ ਪਿੱਛੇ ਹਰਮਨਪ੍ਰੀਤ ਕੌਰ ਨੇ ਕੋਚ ਦੀ ਸਲਾਹ, ਆਪਣੀ ਮਿਹਨਤ, ਫਿਟਨੇਸ ਤੇ ਅਭਿਯਾਸ ਨੂੰ ਬਰਕਰਾਰ ਰੱਖਣ ਦੇ ਨਾਲ ਹੀ ਪਰਿਵਾਰ ਤੋਂ ਦੂਰ ਰਹਿਣ ਨੂੰ ਮੁਖ ਕਾਰਨਾਂ ਵੱਜੋਂ ਗਿਣਾਇਆ। ਜਰਸੀ ਨੰਬਰ 84 ਬਾਰੇ ਗੱਲ ਕਰਦੇ ਹੋਏ ਹਰਮਨਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੇ 84 ਬਾਰੇ ਬਹੁਤ ਸੁਣਿਆ ਸੀ ਤੇ ਜਦੋਂ ਉਨ੍ਹਾਂ ਨੂੰ ਆਪਣੀ ਜ਼ਰਸੀ ਨੰਬਰ ਚੁਣਨ ਦਾ ਮੋਕਾ ਮਿਿਲਆ ਤਾਂ ਮੈਂ ਤੁਰੰਤ ਇਸ ਨੂੰ ਚੁਣ ਲਿਆ।

ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਹਰਮਨਪ੍ਰੀਤ ਵੱਲੋਂ 1984 ਦੇ ਇਨਸਾਫ਼ ਮੁਹਿੰਮ ’ਚ ਆਪਣੀ ਜ਼ਰਸੀ ਰਾਹੀਂ ਚੁੱਪਚਾਪ ਹਿੱਸਾ ਪਾਉਣ ’ਤੇ ਧੰਨਵਾਦ ਕਰਦੇ ਹੋਏ ਹਰਮਨਪ੍ਰੀਤ ਕੌਰ ਵੱਲ ਸਿੱਖ ਜਥੇਬੰਦੀਆਂ ਵੱਲੋਂ ਬੜੀਆਂ ਹੀ ਉਮੀਦਾਂ ਦੇ ਨਾਲ ਤੱਕਣ ਦਾ ਵੀ ਇਸ਼ਾਰਾ ਕੀਤਾ। ਇਸ ਮੌਕੇ ਦਿੱਲੀ ਕਮੇਟੀ ਦੇ ਮੈਂਬਰ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੱਤਾ ਮਾਨਣ ਲਈ ਬਾਦਲਾਂ ਨਾਲ ਜੁੜਿਆ 'ਨਵਾਂ ਆਗੂ ਵਰਗ' ਪੰਜਾਬ ਵਿਚੋਂ ਬਾਦਲਾਂ ਦਾ ਪੱਲਾ ਛੱਡਣ ਲਈ ਤਿਆਰ ਸੀ।
1984 ਦੀ ਸਿੱਖ ਨਸਲਕੁਸ਼ੀ ਵਿਚ ਹਜ਼ਾਰਾਂ ਸਿੱਖਾਂ ਦੇ ਕੀਤੇ ਗਏ ਕਤਲੇਆਮ ਨੂੰ ਜਾਇਜ਼ ਦੱਸਣ ਵਾਲੇ ਰਾਸ਼ਟਰੀ ਸਵੈਸੇਵਕ ਸੰਘ (ਆਰ.ਐਸ.ਐਸ.) ਦੇ ਵਿਚਾਰਕ ਤੇ ਆਗੂ ਰਹੇ ਨਾਨਾ ਦੇਸ਼ਮੁਖ ਨੂੰ ਮਰਨ ਤੋਂ ਬਾਅਦ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਨੇ 1984 ਦੀ ਸਿੱਖ ਨਸਲਕੁਸ਼ੀ ਦੇ ਕੇਸ ਵਿਚ ਦੋਸ਼ੀ ਪਾਏ ਗਏ ਸੱਜਣ ਕੁਮਾਰ ਦੀ ਜਮਾਨਤ ਅਰਜੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ।
ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੌਰਾਨ ਦਿੱਲੀ ਵਿਚ ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲੇ ਭਾਰਤੀ ਸਿਆਸਤਦਾਨਾਂ ਵਿਚੋਂ ਇਕ- ਸੱਜਣ ਕੁਮਾਰ ਅੱਜ ਜੇਲ੍ਹ ਦੀਆਂ ਸੀਖਾਂ ਪਿੱਛੇ ਪਹੁੰਚਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: