Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਸਿਆਸਤ: ਆਮ ਆਦਮੀ ਪਾਰਟੀ ਨੇ ਦਿੱਲੀ ਦੇ ਰਾਜਪਾਲ ਨੂੰ ਭਾਜਪਾ ਵੱਲੋਂ ਵਿਧਾਇਕਾਂ ਦੀ ਖਰੀਦੋ ਫਰੋਖਤ ਵਾਲੀ ਸੀ.ਡੀ ਸੌਪਦਿਆਂ ਵਿਧਾਨ ਸਭਾ ਭੰਗ ਕਰਨ ਦੀ ਕੀਤੀ ਮੰਗ

ਦਿੱਲੀ ਸਿਆਸਤ: ਆਮ ਆਦਮੀ ਪਾਰਟੀ ਨੇ ਦਿੱਲੀ ਦੇ ਰਾਜਪਾਲ ਨੂੰ ਭਾਜਪਾ ਵੱਲੋਂ ਵਿਧਾਇਕਾਂ ਦੀ ਖਰੀਦੋ ਫਰੋਖਤ ਵਾਲੀ ਸੀ.ਡੀ ਸੌਪਦਿਆਂ ਵਿਧਾਨ ਸਭਾ ਭੰਗ ਕਰਨ ਦੀ ਕੀਤੀ ਮੰਗ

kejriwalਨਵੀਂ ਦਿੱਲੀ (10 ਸਤੰਬਰ, 2014): ਦਿੱਲੀ ਵਿੱਚ ਸਰਕਾਰ ਦੇ ਗਠਨ ਨੂੰ ਲੈ ਕੇ ਜੋਰ ਅਜ਼ਮਾਈ ਚੱਲ ਰਹੀ ਹੈ। ਦਿੱਲੀ ਦੇ ਉਪ ਰਾਜਪਾਲ ਵੱਲੋਂ ਦਿੱਲੀ ਵਿੱਚ ਭਾਜਪਾ ਨੂੰ ਸਰਕਾਰ ਬਣਾਉਣ ਲਈ ਸੱਦਾ ਦੇਣ ਲਈ ਰਾਸ਼ਟਰਪਤੀ ਤੋਂ ਮੰਗੀ ਮਨਜ਼ੂਰੀ ਤੋਂ ਬਾਅਦ ਦਿੱਲੀ ਦੀ ਸਿਆਸਤ ਕਾਫੀ ਗਰਮਾਗਈ ਹੈ।

ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਵੱਲੋਂ ਭਾਜਪਾ ਨੂੰ ਸਰਕਾਰ ਬਣਾਉਣ ਲਈ ਪ੍ਰਵਾਨਗੀ ਨਾ ਦੇਣ ਅਤੇ ਨਵੀਆਂ ਚੋਣਾਂ ਕਰਵਾਉਣ ਲਈ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਅੱਜ ਦਿੱਲੀ ਦੇ ੳੱਪ ਰਾਜਪਾਲ ਨਾਲ ਮੁਲਾਕਾਤ ਕੀਤੀ।

ਆਮ ਆਦਮੀ ਪਾਰਟੀ ਦੇ ਪ੍ਰਮੁੱਖ ਅਰਵਿੰਦ ਕੇਜਰੀਵਾਲ ਨੇ ਅੱਜ ਉੱਪ ਰਾਜਪਾਲ ਨਜੀਬ ਜੰਗ ਨਾਲ ਮੁਲਾਕਾਤ ਕੀਤੀ ਅਤੇ ਸਟਿੰਗ ਆਪਰੇਸ਼ਨ ਦੀ ਇਕ ਸੀ.ਡੀ. ਸੌਂਪੀ। ਇਸ ‘ਚ ਕਥਿਤ ਤੌਰ ‘ਤੇ ਦਿਖਾਇਆ ਗਿਆ ਹੈ ਕਿ ਦਿੱਲੀ ਭਾਜਪਾ ਦੇ ਇਕ ਉੱਘੇ ਨੇਤਾ ਖਰੀਦੋ ਫਰੋਖਤ ਰਾਹਂੀਂ ਆਪ ਦੇ ਵਿਧਾਇਕ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ।

‘ਆਪ’ ਨੇ ਉੱਪ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੁਆਰਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ 4 ਸਤੰਬਰ ਨੂੰ ਲਿਖੇ ਪੱਤਰ ਦੀ ਸਮੀਖਿਆ ਕਰਕੇ ਦਿੱਲੀ ਵਿਧਾਨ ਸਭਾ ਨੂੰ ਭੰਗ ਕਰਨ। ਜਿਸ ‘ਚ ਦਿੱਲੀ ‘ਚ ਸਰਕਾਰ ਬਣਾਉਣ ਲਈ ਸਭ ਤੋਂ ਵੱਡੀ ਪਾਰਟੀ ਭਾਜਪਾ ਨੂੰ ਸੱਦਾ ਦੇਣ ਦੀ ਆਗਿਆ ਮੰਗੀ ਗਈ ਹੈ।

ਮੁਲਾਕਾਤ ਦੌਰਾਨ ਕੇਜਰੀਵਾਲ ਨਾਲ ਆਪ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਨੇ ਸਟਿੰਗ ਆਪਰੇਸ਼ਨ ਦੀ ਸੀ.ਡੀ. ਸਪੁਰਦ ਕਰ ਦਿੱਤੀ ਹੈ ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਭਾਜਪਾ 4 ਕਰੋੜ ਰੁਪਏ ‘ਚ ਉਨ੍ਹਾਂ ਦੇ ਵਿਧਾਇਕ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: