Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਦੀ ਹਵਾ ’ਚ ਪ੍ਰਦੂਸ਼ਣ ਹੋਰ ਵਧਿਆ ਪਰ ਹਾਲੀ ਤੱਕ ਇਹਦਾ ਕਾਰਨ ਪਰਾਲੀ ਸੜਨਾ ਨਹੀਂ

ਦਿੱਲੀ ਦੀ ਹਵਾ ’ਚ ਪ੍ਰਦੂਸ਼ਣ ਹੋਰ ਵਧਿਆ ਪਰ ਹਾਲੀ ਤੱਕ ਇਹਦਾ ਕਾਰਨ ਪਰਾਲੀ ਸੜਨਾ ਨਹੀਂ

ਨਵੀਂ ਦਿੱਲੀ: ਬੀਤੇ ਦਿਨ ਦਿੱਲੀ ਦੀ ਹਵਾ ਵਿੱਚ ਪ੍ਰਦੂਸ਼ਣ ਦਾ ਪੱਧਰ ਹੋਰ ਵੀ ਵਧ ਗਿਆ। ਐਤਵਾਰ ਨੂੰ ਦਿੱਲੀ ਵਿੱਚ ਹਵਾ ਦੇ ਮਿਆਰ ਦਾ ਸੂਚਕ-ਅੰਕ (ਏਅਰ ਕੁਆਲਿਟੀ ਇੰਡੈਕਸ) 216 ਸੀ ਜੋ ਕਿ ਸੋਮਵਾਰ ਨੂੰ ਹੋਰ ਵਿਗੜ ਕੇ 261 ਹੋ ਗਿਆ। ਇਹ ਦੋਵੇਂ ਹੀ ਅੰਕ ਹਵਾ ਦੇ ਮਿਆਰ ਦੇ ਪੱਖੋਂ ਮਾੜੇ (ਪੂਅਰ) ਦੀ ਸ਼ਰੇਣੀ ਵਿੱਚ ਹੀ ਹਨ।

ਜਾਣਕਾਰੀ ਮੁਤਾਬਿਕ ਸੋਮਵਾਰ ਨੂੰ ਹਵਾ ਦੀ ਰਫਤਾਰ 5 ਕਿ. ਮੀ. ਪ੍ਰਤੀ ਘੰਟੇ ਤੋਂ ਘੱਟ ਰਹਿਣ ਕਾਰਨ ਐਤਵਾਰ ਦੇ ਮੁਕਾਬਲੇ ਸਥਾਨਕ ਪ੍ਰਦੂਸ਼ਣ ਹੋਰ ਵਧੇਰੇ ਇਕੱਠਾ ਹੋ ਗਿਆ ਜਿਸ ਨਾਲ ਹਵਾ ਵਿੱਚ ਪ੍ਰਦੂਸ਼ਣ ਦਾ ਅੰਕੜਾ ਪਹਿਲਾਂ ਨਾਲੋਂ ਵੀ ਵਧ ਗਿਆ।

ਜਿਕਰਯੋਗ ਹੈ ਕਿ ‘ਸਿਸਟਮ ਆਫ ਏਅਰ ਕੁਆਲਿਟੀ ਐਂਡ ਵੈਦਰ ਫੌਰਕਾਸਟਿੰਗ ਐਂਡ ਰਿਸਰਚ’ (ਸਫਰ) ਵੱਲੋਂ ਇਸ ਪ੍ਰਦੂਸ਼ਣ ਦੇ ਕਾਰਨਾਂ ਦੀ ਜੋ ਪੜਤਾਲ ਕੀਤੀ ਗਈ ਹੈ ਉਸ ਵਿੱਚ ਵਿੱਚ ਹਾਲੀ ਤੱਕ ਦਿੱਲੀ ਵਿੱਚ ਹੋ ਰਹੇ ਪ੍ਰਦੁਸ਼ਣ ਵਿੱਚ ਪਰਾਲੀ ਸਾੜਨ ਨੂੰ ਸਿਰਫ 3% ਜਿੰਮੇਵਾਰ ਮੰਨਿਆ ਗਿਆ ਹੈ, ਜਿਸ ਦਾ ਭਾਵ ਹੈ ਕਿ ਦਿੱਲੀ ਦੇ ਮੁਕਾਮੀ ਕਾਰਨ ਹੀ ਹੁਣ ਤੱਕ ਦੇ ਹਵਾ ਦੇ ਪ੍ਰਦੂਸ਼ਣ ਲਈ ਜਿੰਮੇਵਾਰ ਹਨ।

ਉਂਝ ਪੰਜਾਬ ਤੇ ਹਰਿਆਣੇ ਵਿੱਚ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਦਿੱਲੀ ਵਿੱਚ ਹੋਣ ਵਾਲੇ ਪ੍ਰਦੂਸ਼ਣ ਲਈ ਜਿੰਮੇਵਾਰ ਦੱਸਿਆ ਜਾਂਦਾ ਰਿਹਾ ਹੈ ਪਰ ਹੁਣ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਅਸਲ ਵਿੱਚ ਦਿੱਲੀ ਵਿੱਚ ਪਹਿਲਾਂ ਤੋਂ ਹੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਕਈ ਕਾਰਨ ਮੌਜੂਦ ਹਨ ਤੇ ਪਰਾਲੀ ਦਾ ਧੂਆਂ ਇਸ ਸਥਿਤੀ ਦਾ ਵਾਹਿਦ ਕਾਰਨ ਨਹੀਂ ਹੈ ਭਾਵੇਂ ਕਿ ਇਸ ਧੂਏਂ ਨਾਲ ਪਹਿਲਾਂ ਤੋਂ ਵਿਗੜੀ ਹੋਈ ਹਾਲਤ ਹੋਰ ਖਸਤਾ ਜਰੂਰ ਹੋ ਜਾਂਦੀ ਹੈ।

ਸਰਕਾਰਾਂ ਤੇ ਲੋਕਾਂ ਵਿੱਚ ਇੱਛਾ-ਸ਼ਕਤੀ ਤੇ ਉੱਦਮ ਦੀ ਘਾਟ ਅਤੇ ਨਾਕਾਫੀ ਪ੍ਰਬੰਧਾਂ ਤੇ ਕਿਸਾਨਾਂ ਦੇ ਸੀਮਤ ਵਸੀਲਿਆਂ ਚੱਲਦਿਆਂ ਪੰਜਾਬ ਤੇ ਹਰਿਆਣੇ ਵਿੱਚ ਪਰਾਲੀ ਸਾੜਨ ਦਾ ਰੁਝਾਨ ਹਾਲੀ ਰੁਕਦਾ ਨਜ਼ਰ ਨਹੀਂ ਆ ਰਿਹਾ ਜੋ ਕਿ ਵਾਤਾਵਰਨ ਦੇ ਪੱਖ ਤੋਂ ਹਾਨੀਕਾਰਕ ਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਿਕਰਯੋਗ ਹੈ ਕਿ 1783 ਈਸਵੀ ਵਿਚ ਜਦੋਂ ਬਾਬਾ ਬਘੇਲ ਸਿੰਘ ਅਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਸਿੱਖ ਫੌਜਾਂ ਨੇ ਦਿੱਲੀ ਫਤਹਿ ਕੀਤੀ ਸੀ ਤਾਂ ਉਸ ਸਮੇਂ ਇੱਥੇ ਸਿੱਖਾਂ
ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਦਿੱਲੀ ਦੇ ਸਿਵਲ ਲਾਇਨ ਥਾਣੇ 'ਚ BNS ਦੀ ਧਾਰਾ 353(1) ਤੇ 192 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।
ਕਿਸਾਨੀ ਮੋਰਚੇ ਤੋਂ ਅੱਜ ਸਵੇਰੇ ਇਕ ਦੁੱਖਦਾਈ ਖਬਰ ਮਿਲੀ ਹੈ।
ਬੀਤੀ ਸ਼ਾਮ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਹੋਈ ਹੋਈ ਬੈਠਕ ਬੇਸਿੱਟਾ ਰਹੀ। ਕੇਂਦਰ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਯੂਨੀਅਨ ਵਿਚਕਾਰ ਫਸਲ ਦੀ ਘੱਟੋ ਘੱਟ ਮੁੱਲ ਉੱਤੇ ਖਰੀਦ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: