Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਈ.ਐਸ.ਆਈ. ਦੇ ਖਤਰੇ ਬਾਰੇ ਪਿਓ-ਪੁੱਤ ਅਲਗ-ਅਲਗ ਸੁਰਾਂ ‘ਚ ਗਾ ਰਹੇ ਹਨ: ਆਪ

ਆਈ.ਐਸ.ਆਈ. ਦੇ ਖਤਰੇ ਬਾਰੇ ਪਿਓ-ਪੁੱਤ ਅਲਗ-ਅਲਗ ਸੁਰਾਂ ‘ਚ ਗਾ ਰਹੇ ਹਨ: ਆਪ

ਚੰਡੀਗੜ੍ਹ: ਪੰਜਾਬ ਦੇ ਲੋਕਾਂ ਦੇ ਮਨ ਵਿਚ ਭੈਅ ਪੈਦਾ ਕਰਨ ਦੀ ਇੱਛਾ ਨਾਲ ਸੁਖਬੀਰ ਬਾਦਲ ਵੱਲੋਂ ਆਈ.ਐਸ.ਆਈ ਦੇ ਖਤਰੇ ਸੰਬੰਧੀ ਦਿੱਤੇ ਬਿਆਨ ਨਾਲ ਮੁੱਖ ਮੰਤਰੀ ਬਾਦਲ ਦੀ ਅਸਹਿਮਤੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਸੁਖਬੀਰ ਬਾਦਲ ਦੀ ਸਾਜਿਸ਼ ਸੀ ਜਿਸਦਾ ਕਿ ਉਨ੍ਹਾਂ ਦੇ ਪਿਤਾ ਨੇ ਖੁਲਾਸਾ ਕਰ ਦਿੱਤਾ।

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (ਫਾਈਲ ਫੋਟੋ)
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (ਫਾਈਲ ਫੋਟੋ)

ਸ਼ਨੀਵਾਰ ਨੂੰ ਜਾਰੀ ਪ੍ਰੈਸ ਬਿਆਨ ਵਿਚ ਸੰਗਰੂਰ ਤੋਂ ਸੰਸਦ ਭਗਵੰਤ ਮਾਨ ਨੇ ਕਿਹਾ ਕਿ ਇਹ ਹਾਸੋਹੀਣਾਂ ਅਤੇ ਮੰਦਭਾਗਾ ਹੈ ਕਿ ਸੁਖਬੀਰ ਬਾਦਲ ਜੋ ਕਿ ਗ੍ਰਹਿ ਵਿਭਾਗ ਦੇ ਵੀ ਮੁਖੀ ਹਨ ਉਹ ਆਪਣੇ ਰਾਜ ਦੇ ਲੋਕਾਂ ਨੂੰ ਝੂਠੀਆਂ ਅਫਵਾਹਾਂ ਫੈਲਾ ਕੇ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਥੇ ਇਹ ਦੱਸਣਾ ਲਾਜ਼ਮੀ ਹੋਵੇਗਾ ਕਿ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੁਬਾਰਾ ਪਾਕਿਸਤਾਨ ਦੀ ਇੰਟੈਲੀਜੈਂਸ ਏਜੰਸੀ ਆਈ.ਐਸ.ਆਈ. ਦੇ ਪੰਜਾਬ ਦੇ ਲੀਡਰਾਂ ਉਤੇ ਹਮਲੇ ਦੇ ਬਿਆਨ ਤੋਂ ਦੋ ਦਿਨ ਬਾਅਦ ਹੀ ਉਨ੍ਹਾਂ ਦੇ ਪਿਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਤਰ੍ਹਾਂ ਦੇ ਕਿਸੇ ਵੀ ਹਮਲੇ ਤੋਂ ਇਨਕਾਰ ਕੀਤਾ ਹੈ। ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਅਜਿਹਾ ਕੋਈ ਸਪੱਸ਼ਟ ਅਤੇ ਸਿੱਧਾ ਸਬੂਤ ਨਹੀਂ ਹੈ ਜਿਸਦੇ ਅਧਾਰ ‘ਤੇ ਇਹ ਕਿਹਾ ਜਾਵੇ ਕਿ ਆਈ.ਐਸ.ਆਈ. ਜਾਂ ਕੋਈ ਹੋਰ ਵਿਦੇਸ਼ੀ ਏਜੰਸੀ ਆਰ.ਐਸ.ਐਸ. ਲੀਡਰ ਗਗਨੇਜਾ ‘ਤੇ ਹਮਲੇ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਸੀ। ਉਨ੍ਹਾਂ ਆਈ.ਐਸ.ਆਈ. ਦੇ ਖਤਰੇ ਤੋਂ ਵੀ ਇਨਕਾਰ ਕੀਤਾ।

‘ਆਪ’ ਆਗੂ ਨੇ ਕਿਹਾ ਕਿ ਸੁਖਬੀਰ ਅਜਿਹੀਆਂ ਅਫਵਾਹਾਂ ਫੈਲਾ ਕੇ ‘ਆਪ’ ਲੀਡਰਾਂ ਉਤੇ ਹਮਲੇ ਕਰਨ ਦੀ ਯੋਜਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਸਪੱਸ਼ਟ ਹਾਰ ਵੇਖ ਕੇ ਅਕਾਲੀ ਦਲ ਮੁਖੀ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਵੱਖਵਾਦੀਆਂ ਨਾਲ ਸੰਬੰਧ ਹੋਣ ਵਰਗੇ ਅਜੀਬ ਬਿਆਨ ਦੇ ਰਿਹਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਉਮੀਦਵਾਰ ਬਦਲੇ ਜਾਣ ਤੋਂ ਬਾਅਦ ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਡਾ. ਚਰਨਜੀਤ ਸਿੰਘ ਚੰਨੀ ਪਾਰਟੀ ਵਿੱਚ ਰਹਿ ਕੇ ਜਸਵੀਰ ਸਿੰਘ ਗੜ੍ਹੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਹਨ ਜਾਂ
ਪਾਰਟੀ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੇ ਦੂਜੀ ਸੂਚੀ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਦਿੱਲੀ ’ਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਸਿਆਸੀ ਮਾਮਲਿਆਂ ਬਾਰੇ ਕਮੇਟੀ
ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: