Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੌਦਾ ਸਾਧ ਨੇ ਬਲਾਤਕਾਰ ਅਤੇ ਕਤਲਾਂ ਦੇ ਮਾਮਲੇ ‘ਚ ਅਦਾਲਤ ਵਿੱਚ ਭੁਗਤੀ ਪੇਸ਼ੀ

ਸੌਦਾ ਸਾਧ ਨੇ ਬਲਾਤਕਾਰ ਅਤੇ ਕਤਲਾਂ ਦੇ ਮਾਮਲੇ ‘ਚ ਅਦਾਲਤ ਵਿੱਚ ਭੁਗਤੀ ਪੇਸ਼ੀ

ਸਿਰਸਾ (5 ਮਾਰਚ, 2015): ਸੌਦਾ ਡੇਰੇ ਦੀਆਂ ਸਾਧਵੀਆਂ ਨਾਲ ਬਲਾਤਕਾਰ ਕਰਨ, ਕਤਲਾਂ ਅਤੇ ਡੇਰੇ ਦੇ ਹੀ ਮਰਦ ਪੈਰੋਕਾਰਾਂ ਨੂੰ ਜਬਰਦਸਤੀ ਨਾਪੁੰਸਕ ਬਣਾਉਣ ਵਰਗੇ ਸੰਗੀਨ ਮਾਮਲਿਆਂ ਦਾ ਸੀਬੀਆਈ ਅਦਾਲਤ ਵਿੱਚ ਸਾਹਮਣਾ ਕਰ ਰਹੇ ਸੌਦਾ ਡੇਰਾ ਸਰਸਾ ਦੇ ਰਾਮ ਰਹੀਮ ਨੇ ਅੱਜ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕਾਂਡ, ਸਾਧਵੀ ਜਬਰ ਜਨਾਹ ਅਤੇ ਰਣਜੀਤ ਕਤਲ ਕਾਂਡ ਮਾਮਲੇ ‘ਚ ਸੀ.ਬੀ.ਆਈ. ਕੋਰਟ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ।

ਰਾਮ ਰਹੀਮ
ਸੌਦਾ ਸਾਧ ਰਾਮ ਰਹੀਮ

ਸੌਦਾ ਸਾਧ ਅੱਜ ਸਵੇਰੇ ਸਿਰਸਾ ਦੀ ਅਦਾਲਤ ‘ਚ ਪੁੱਜਿਆ ਅਤੇ ਉਸਨੇ ਅਦਾਲਤ ‘ਚ ਬਣੇ ਵਿਸ਼ੇਸ਼ ਵੀਡਿਓ ਕਾਨਫਰੰਸਿੰਗ ਰੂਮ ‘ਚ ਜਾ ਕੇ ਪੇਸ਼ੀ ਭੁਗਤੀ। ਸ਼ੁਰੂਆਤ ਵਿੱਚ ਡੇਰਾ ਮੁਖੀ ਦੇ ਵਕੀਲਾਂ ਨੇ ਅਦਾਲਤ ਦੇ ਅੰਦਰ ਗਵਾਈਆਂ ਬੰਦ ਨਾ ਕਰਨ ਦੀ ਅਪੀਲ ਕੀਤੀ, ਜਿਸਦਾ ਸੀ.ਬੀ.ਆਈ. ਦੇ ਵਕੀਲਾਂ ਨੇ ਡਟ ਕੇ ਵਿਰੋਧ ਕੀਤਾ। ਇਸ ਅਪੀਲ ‘ਤੇ ਜੱਜ ਨੇ ਫੈਸਲਾ ਸੁਰੱਖਿਅਤ ਰੱਖ ਲਿਆ।

ਇਸ ਤੋਂ ਬਾਅਦ ਰਣਜੀਤ ਕਤਲ ਕਾਂਡ ਮਾਮਲੇ ‘ਚ ਡੇਰਾ ਮੁਖੀ ਦੇ ਵਕੀਲਾਂ ਨੇ 54 ਗਵਾਹਾਂ ਦੀ ਸੂਚੀ ਕੋਰਟ ਨੂੰ ਸੌਾਪੀ। ਇਸ ਤੋਂ ਬਾਅਦ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕਾਂਡ ਮਾਮਲੇ ਦੀ ਸੁਣਵਾਈ ਹੋਈ।

21 ਮਾਰਚ ਨੂੰ ਡੇਰਾ ਮੁਖੀ ਧਾਰਾ 313 ਦੇ ਤਹਿਤ ਕੋਰਟ ਵਿੱਚ ਆਪਣੇ ਬਿਆਨ ਦਰਜ ਕਰਵਾਏਗਾ। ਤਿੰਨਾਂ ਮਾਮਲਿਆਂ ਦੀ ਸੁਣਵਾਈ ਤੋਂ ਬਾਅਦ ਹੁਣ 21 ਮਾਰਚ ਦੀ ਤਰੀਕ ਪੇਸ਼ੀ ਲਈ ਨਿਰਧਾਰਿਤ ਕੀਤੀ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਲਤਕਾਰ ਤੋਂ ਬਾਅਦ ਹੁਣ ਕਤਲ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਬੀਤੇ ਕੱਲ ਸੀ.ਬੀ.ਆਈ. ਦੀ ਅਦਾਲਤ ਮੂਹਰੇ ਸੁਣਵਾਈ ਦੌਰਾਨ ਕਿਹਾ ਕਿ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਰਿਪੋਰਟ ਦੇ ਕੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਡੇਰਾ ਸਿਰਸਾ ਦੇ ਨਾਮ ’ਤੇ ਬੇਨਾਮੀ ਟ੍ਰਾਂਜ਼ੈਕਸ਼ਨ ਹੋਈ ਹੈ। ਆਮਦਨ ਕਰ ਵਿਭਾਗ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: