Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਬੀਬੀਆਂ ਨੂੰ ਹੈਲਮੇਟ ਤੋਂ ਛੋਟ ਲਈ ਲਿਖਿਆ ਦਿੱਲੀ ਦੇ ਰਾਜਪਾਲ ਨੂੰ ਪੱਤਰ

ਸਿੱਖ ਬੀਬੀਆਂ ਨੂੰ ਹੈਲਮੇਟ ਤੋਂ ਛੋਟ ਲਈ ਲਿਖਿਆ ਦਿੱਲੀ ਦੇ ਰਾਜਪਾਲ ਨੂੰ ਪੱਤਰ

ਨਵੀਂ ਦਿੱਲੀ,( 9ਮਈ 2014):- ਬੀਬੀਆਂ ਨੂੰ ਦਿੱਲੀ ‘ਚ ਦੋਪਹੀਆਂ ਵਾਹਨ ਚਲਾਉਣ ਜਾਂ ਪਿੱਛਲੀ ਸੀਟ ਤੇ ਸਵਾਰੀ ਕਰਨ ਵੇਲੇ ਦਿੱਲੀ ਦੇ ਉਪਰਾਜਪਾਲ ਨਜੀਬ ਜੰਗ ਵੱਲੋਂ ਹੈਲਮੇਟ ਪਾਉਣ ਨੂੰ ਜਰੂਰੀ ਕਰਨ ਦੇ ਕੱਢੇ ਗਏ ਨੋਟੀਫਿਕੇਸ਼ਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਿੱਠੀ ਰਾਹੀਂ ਤਿੱਖਾ ਵਿਰੋਧ ਦਰਜ ਕਰਵਾਇਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਉਪਰਾਜਪਾਲ ਨੂੰ ਲਿੱਖੀ ਚਿੱਠੀ ‘ਚ ਇਸ ਮਸਲੇ ਤੇ ਮੁੜ ਗੌਰ ਕਰਨ ਲਈ ਕਈ ਦਲੀਲਾਂ ਵੀ ਦਿੱਤੀਆਂ ਹਨ।

ਸਿੱਖ ਧਰਮ ਦੇ ਸਿਧਾਂਤਾ ਤੋਂ ਉਪਰਾਜਪਾਲ ਨੂੰ ਜਾਣੂੰ ਕਰਵਾਉਂਦੇ ਹੋਏ ਜੀ.ਕੇ. ਨੇ ਦੱਸਿਆ ਹੈ ਕਿ ਸਿੱਖ ਧਰਮ ‘ਚ ਟੋਪੀ ਪਾਉਂਣ ਦੀ ਮਨਾਹੀ ਹੈ ਤੇ ਸਿੱਖ ਦੇ ਸਿਰ ਤੇ ਸੱਜੀ ਦਸਤਾਰ ਬੜੀ ਮਜਬੂਤੀ ਨਾਲ ਸਿਰ ਦੀ ਸੁਰੱਖਿਆ ਕਿਸੇ ਹਾਦਸੇ ਵੇਲੇ ਕਰਨ ਨੂੰ ਸਮਰੱਥ ਹੈ।

ਸਿੱਖ ਅੰਮ੍ਰਿਤਧਾਰੀ ਬੀਬੀਆਂ ਦੀ ਗੱਲ ਕਰਦੇ ਹੋਏ ਉਨ੍ਹਾਂ ਨੇ ਬੀਬੀਆਂ ਵੱਲੋਂ ਦੁਮਾਲੇ ਸਿਰਾਂ ਤੇ ਸਜਾਉਣ ਦਾ ਵੀ ਹਵਾਲਾ ਦਿੱਤਾ ਹੈ। ਸਿੱਖ ਧਰਮ ‘ਚ ਟੋਪੀ ਨੂੰ ਨਾ ਅਪਨਾਉਣ ਦੀ ਦਲੀਲ ਦਿੰਦੇ ਹੋਏ ਉਪਰਾਜਪਾਲ ਨੂੰ ਜੀ.ਕੇ. ਨੇ ਸਿੱਖ ਬੀਬੀਆਂ ਲਈ ਹੈਲਮੇਟ ਪਾਉਣ ਨੂੰ ਉਨ੍ਹਾਂ ਦੇ ਵਿਵੇਕ ਤੇ ਛੱਡਣ ਦੀ ਅਪੀਲ ਵੀ ਕੀਤੀ ਹੈ। ਇਸ ਫੈਸਲੇ ਦੇ ਲਾਗੂ ਹੋਣ ਨਾਲ ਸੰਸਾਰ ਭਰ ‘ਚ ਵਸਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਣ ਦਾ ਵੀ ਇਸ ਚਿੱਠੀ ਰਾਹੀਂ ਦਾਅਵਾ ਕੀਤਾ ਗਿਆ ਹੈ।

ਆਪਣੀ ਦਲੀਲ ਨੂੰ ਪੁਖੱਤਾ ਕਰਨ ਲਈ ਜੀ.ਕੇ. ਨੇ ਪਰਿਵਹਨ ਵਿਭਾਗ ਦਿੱਲੀ ਸਰਕਾਰ ਵੱਲੋਂ ਮਿਤੀ 4 ਜੂਨ 1999 ਨੂੰ ਕੱਢੇ ਗਏ ਨੋਟੀਫਿਕੇਸ਼ਨ ਦੀ ਕੌਪੀ ਵੀ ਆਪਣੀ ਚਿੱਠੀ ਨਾਲ ਨੱਥੀ ਕੀਤੀ ਹੈ ਜਿਸ ਵਿਚ ਬੀਬੀਆਂ ਨੂੰ ਹੈਲਮੇਟ ਪਾਉਣ ਤੋਂ ਛੂਟ ਦਿੱਤੀ ਗਈ ਸੀ।

ਸਿੱਖ ਧਰਮ ਦੇ ਸਿਧਾਂਤਾ ਦੀ ਰੋਸ਼ਨੀ ‘ਚ ਉਪਰਾਜਪਾਲ ਨੂੰ ਸਿੱਖ ਬੀਬੀਆਂ ਨੂੰ ਹੈਲਮੇਟ ਮਸਲੇ ਤੇ ਛੂਟ ਦੇਣ ਦੀ ਅਪੀਲ ਕਰਦੇ ਹੋਏ ਦਿੱਲੀ ਮੋਟਰ ਐਕਟ 1993 ਦੀ ਧਾਰਾ 115(2) ਨੂੰ ਨਾ ਬਦਲਣ ਦੀ ਗੱਲ ਵੀ ਕਹੀ ਗਈ ਹੈ। ਇਥੇ ਇਹ ਜਿਕਰਯੋਗ ਹੈ ਕਿ ਮਿਤੀ 18 ਅਪ੍ਰੈਲ 2014 ਨੂੰ ਵੀ ਕਮੇਟੀ ਪ੍ਰਧਾਨ ਵੱਲੋਂ ਇਸ ਮਸਲੇ ਤੇ ਚਿੱਠੀ ਉਪਰਾਜਪਾਲ ਨੂੰ ਲਿੱਖੀ ਗਈ ਸੀ ਪਰ ਫਿਰ ਵੀ ਦਿੱਲੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ 1 ਮਹੀਨੇ ਦਾ ਸਮਾਂ ਦਿੰਦੇ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਸਰਕਾਰੀ ਗਜਟ ‘ਚ ਛੱਪ ਕੇ ਕਾਨੂੰਨ ਬਨਣ ਤੋਂ ਪਹਿਲਾਂ ਲੈਣ ਦਾ ਫੈਸਲਾਂ ਹੋਇਆ ਸੀ ਤੇ ਇਹ ਚਿੱਠੀ ਓਸੇ ਕੜੀ ਦਾ ਹਿੱਸਾ ਹੈ। ਅਗਰ ਦਿੱਲੀ ਸਰਕਾਰ ਇਸ ਮਸਲੇ ਤੋਂ ਪਿੱਛੇ ਨਹੀਂ ਹੱਟਦੀ ਤੇ ਦਿੱਲੀ ਕਮੇਟੀ ਵੱਲੋਂ ਇਸ ਮਸਲੇ ਤੇ ਕਾਨੂੰਨੀ ਅਤੇ ਸਿਆਸੀ ਲੜਾਈ ਲੜਨ ਦੀ ਵੀ ਤਿਆਰੀ ਕੀਤੀ ਜਾ ਚੁੱਕੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਦੁਆਰਾ ਪੇਸ਼ ਅਤੇ ਸਰਦਾਰ ਇਸ਼ਵਿੰਦਰ ਸਿੰਘ ਦੱਤਾ ਵਲੋਂ ਨਵੰਬਰ 1984 ਵਿੱਚ ਆਪਣੇ ਪਰਿਵਾਰ ਨਾਲ ਵਾਪਰੇ ਹਾਦਸੇ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਭੁੰਤਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਘਟਨਾ
ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ,
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇੰਡੀਆ ਤੇ ਪਾਕਿਸਤਾਨ ਦਰਮਿਆਨ ਆਪਸੀ ਤਲਖੀ ਵਧਣ ਕਾਰਨ ਹੋਈ ਹਾਲੀਆ ਜੰਗ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਉਹਨਾ ਕਿਹਾ ਕਿ 1947
ਸਿੱਖ ਵਕੀਲ ਅਮ੍ਰਿਤਪਾਲ ਸਿੰਘ ਖਾਲਸਾ ਨੇ ਇਹ ਮੰਗ ਕੀਤੀ ਹੈ ਕੇ ਸੁਰੱਖਿਆ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਹੋਰ ਨੌਜਵਾਨ ਅਮ੍ਰਿਤਧਾਰੀ ਵਕੀਲਾਂ ਨੂੰ ਇਸ ਤਰ੍ਹਾਂ ਦੇ ਹਾਲਾਤਾਂ ਚੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: