Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਅਰਦਾਸ ਦੀ ਨਕਲ ਮਾਮਲੇ ‘ਚ ਮਲੂਕਾ “ਮਾਫੀ” ਮੰਗਣ ਲਈ ਤਿਆਰ

ਸਿੱਖ ਅਰਦਾਸ ਦੀ ਨਕਲ ਮਾਮਲੇ ‘ਚ ਮਲੂਕਾ “ਮਾਫੀ” ਮੰਗਣ ਲਈ ਤਿਆਰ

ਚੰਡੀਗੜ੍ਹ: ਸਿੱਖ ਅਰਦਾਸ ਦੀ ਤੋੜ-ਮਰੋੜ ਮਾਮਲੇ ‘ਚ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਅਕਾਲ ਤਖ਼ਤ ਸਾਹਿਬ ਵਿਖੇ ਸੌਂਪ ਦਿੱਤੀ ਹੈ।

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਵਾਦਤ ਆਗੂ ਸਿਕੰਦਰ ਮਲੂਕਾ ਨੇ 26 ਦਸੰਬਰ, 2016 ਨੂੰ ਰਾਮਪੁਰਾ ਫੂਲ ਵਿਖੇ ਆਪਣੇ ਦਫਤਰ ਦੇ ਉਦਘਾਟਨ ਮੌਕੇ ਹਿੰਦੂ ਮਿਥਿਹਾਸਕ ਕਿਤਾਬ ਰਾਮਾਇਣ ਪੜ੍ਹਵਾਈ ਸੀ ਅਤੇ ਸਿੱਖ ਅਰਦਾਸ ਦੀ ਨਕਲ ਕਰਕੇ ਤੋੜ ਮਰੋੜ ਕੇ ਹਿੰਦੂ ਦੇਵੀ ਦੇਵਤਿਆਂ ਦੇ ਨਾਮ ਵਿਚ ਜੋੜ ਕੇ ਸਿੱਖ ਗੁਰੂਆਂ ਅਤੇ ਸ਼ਹੀਦਾਂ ਦਾ ਅਪਮਾਨ ਕੀਤਾ ਸੀ।

ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ, ਦਫਤਰ ਦੇ ਉਦਘਾਟਨ ਸਮੇਂ ਦਾ ਦ੍ਰਿਸ਼ ਜਿਸ 'ਚ ਹਿੰਦੂਵਾਦੀਆਂ ਵਲੋਂ ਸਿੱਖ ਅਰਦਾਸ ਦੀ ਨਕਲ ਕੀਤੀ ਗਈ ਸੀ
ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ, ਦਫਤਰ ਦੇ ਉਦਘਾਟਨ ਸਮੇਂ ਦਾ ਦ੍ਰਿਸ਼ ਜਿਸ ‘ਚ ਹਿੰਦੂਵਾਦੀਆਂ ਵਲੋਂ ਸਿੱਖ ਅਰਦਾਸ ਦੀ ਨਕਲ ਕੀਤੀ ਗਈ ਸੀ

ਸ਼੍ਰੋਮਣੀ ਕਮੇਟੀ ਵਲੋਂ ਬਣਾਈ ਤਿੰਨ ਮੈਂਬਰੀ ਜਾਂਚ ਕਮੇਟੀ ‘ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਬੂਟਾ ਸਿੰਘ ਗੁਰਥਲੀ ਨੇ ਸ਼ਨੀਵਾਰ ਨੂੰ ਹਾਜੀ ਰਤਨ ਗੁਰਦੁਆਰਾ ਸਾਹਿਬ ਵਿਖੇ ਸਿਕੰਦਰ ਮਲੂਕਾ ਨਾਲ ਗੱਲ ਕੀਤੀ ਸੀ।

ਮੀਡੀਆ ਰਿਪੋਰਟਾਂ ਮੁਤਾਬਕ ਸਿਕੰਦਰ ਮਲੂਕਾ ਨੇ ਬੂਟਾ ਸਿੰਘ ਗੁਰਥਲੀ ਨੂੰ ਦੱਸਿਆ ਕਿ ਭਾਜਪਾ ਅਤੇ ਹੋਰ ਹਿੰਦੂ ਜਥੇਬੰਦੀਆਂ ਵਲੋਂ ਦਫਤਰ ਦੇ ਉਦਘਾਟਨ ਮੌਕੇ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਸੀ।

ਬੂਟਾ ਸਿੰਘ ਗੁਰਥਲੀ ਨੇ ਦੱਸਿਆ ਕਿ ਮਲੂਕਾ ਨੇ ਕਿਹਾ ਕਿ ਜਦੋਂ ‘ਅਰਦਾਸ’ ਸ਼ੁਰੂ ਹੋਈ ਤਾਂ ਉਨ੍ਹਾਂ ਨੂੰ ਬਹੁਤ ਹੈਰਾਨੀ ਹੋਈ ਅਤੇ ਉਹ ਪਰੇਸ਼ਾਨ ਹੋ ਗਏ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਜਥੇਦਾਰਾਂ ਨੇ ਵਿਵਾਦਤ ਮੰਤਰੀ ਮਲੂਕਾ ਨੂੰ 8 ਜਨਵਰੀ ਨੂੰ ਸੱਦਿਆ ਹੈ। ਜਦਕਿ 10 ਨਵੰਬਰ, 2015 ਦੇ ਪੰਥਕ ਇਕੱਠ ‘ਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਨੇ ਸਿਕੰਦਰ ਮਲੂਕਾ ਨੂੰ 9 ਜਨਵਰੀ ਨੂੰ ਸਪੱਸ਼ਟੀਕਰਨ ਦੇਣ ਲਈ ਸੱਦਿਆ ਹੈ।

ਸਬੰਧਤ ਖ਼ਬਰ:

ਦਰਬਾਰ ਸਾਹਿਬ ਦੀ ਨਕਲ ਕਰਕੇ ਦੁਰਗਿਆਣਾ ਮੰਦਰ ਬਣਾਇਆ, ਹੁਣ ਉਸੇ ਮਾਨਸਿਕਤਾ ਨੇ ਅਰਦਾਸ ਦੀ ਨਕਲ ਕੀਤੀ …

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਸਿੱਖ ਸਿਆਸਤ ਨਿਊਜ਼ (SSN) ਨਾਲ ਫੋਨ ‘ਤੇ ਗੱਲ ਕਰਦੇ ਦੱਸਿਆ ਕਿ ਮੈਂ ਪਿਛਲੇ ਦੋ ਦਹਾਕਿਆਂ ਤੋਂ ਕਹਿ ਰਿਹਾ ਹਾਂ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸਿੱਖਾਂ ਸਿਧਾਂਤਾਂ ਦੀਆਂ ਜੜਾਂ ਹਿਲਾ ਦੇਣੀਆਂ ਹਨ, ਹੁਣ ਇਹ ਹੌਲੀ ਹੌਲੀ ਸਭ ਨੂੰ ਸਪੱਸ਼ਟ ਹੋ ਰਿਹਾ ਹੈ।

ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਅ ਚੁੱਕੇ ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਕਿਹਾ ਕਿ ਸਿਕੰਦਰ ਮਲੂਕਾ ਪਹਿਲੀ ਵੀ ਸਿੱਖ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜਦੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸਿੱਖਾਂ ਨੇ ‘ਕਾਲੀ ਦਿਵਾਲੀ’ ਮਨਾਉਣ ਦਾ ਫੈਸਲਾ ਕੀਤਾ ਤਾਂ ਮਲੂਕਾ ਨੇ ਖੁੱਲ੍ਹ ਕੇ ਦਿਵਾਲੀ ਮਨਾਉਣ ਲਈ ਲੋਕਾਂ ਨੂੰ ਕਿਹਾ ਸੀ। ਇਸ ਵਾਰ ਤਾਂ ਉਸਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਅਤੇ ਹਿੰਦੂਵਾਦੀਆਂ ਨੂੰ ਸਿੱਖ ਅਰਦਾਸ ਨੂੰ ਤੋੜਨ ਮਰੋੜਨ ‘ਚ ਮਦਦ ਕੀਤੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Distortion Of Sikh Ardas: SGPC vice-chief says Sikandar Maluka is Ready to Apologise …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ‘ਗੁਰਮਤਿ ਮਾਰਗ’ ਗੁਰ-ਸ਼ਬਦ ਅਤੇ ਗੁਰੂ-ਆਸ਼ੇ ਨੂੰ ਜੀਵਨ ਅਮਲ ਵਿੱਚ ਧਾਰਨ ਕਰਨ
ਕਨੇਡਾ ਤੇ ਅਮਰੀਕਾ ਵੱਲੋਂ ਇੰਡੀਆ ਦੀਆਂ ਹਿੰਸਕ ਕਾਰਵਾਈ ਬਾਰੇ ਕੀਤੇ ਗਏ ਨਵੇਂ ਖੁਲਾਸਿਆਂ ਤੋਂ ਬਾਅਦ ਪੰਥ ਸੇਵਕ ਸਖਸ਼ੀਅਤਾਂ ਨੇ ਇਕ ਮਹੱਤਵਪੁਰਨ ਸਾਂਝਾ ਬਿਆਨ ਜਾਰੀ ਕੀਤਾ ਹੈ। ਪੰਥ ਸੇਵਕ ਮੰਚ (ਵੈਬਸਾਈਟ)
ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਜਾਰੀ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਵਿਚਲੀ ਸਿੱਖ ਵੋਟ ਰਾਜਨੀਤੀ ਮੁਕੰਮਲ ਪੰਥਕ ਰਾਜਨੀਤੀ ਨਹੀਂ ਹੈ ਅਤੇ ਪੰਥਕ ਰਾਜਨੀਤੀ ਦਾ ਘੇਰਾ ਬਹੁਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: