ਮਾਨਸਾ – ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਕੱਲ ਨਹੀਂ ਹੋ ਸਕਿਆ। ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ ਦੀ ਉਡੀਕ ਕਰ ਰਹੇ ਪਰਿਵਾਰਕ ਮੈਂਬਰਾਂ ਅਤੇ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਇਸ ਸਬੰਧੀ ਹੋਰ ਉਡੀਕ ਕਰਨੀ ਪੈ ਰਹੀ ਹੈ।
ਪਰਿਵਾਰ ਆਪਣੇ ਪੁੱਤ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਹੋਣ ਅਤੇ ਅੰਤਿਮ ਸੰਸਕਾਰ ਦੀ ਉਡੀਕ ਕਰ ਰਿਹਾ ਹੈ। ਲੰਮੇ ਸੰਘਰਸ਼ ਅਤੇ ਸਰਕਾਰ ਨਾਲ ਹੋਏ ਸਮਝੌਤੇ ਤੋਂ ਬਾਅਦ ਮ੍ਰਿਤਕ ਦੇਹ ਪੋਸਟਮਾਰਟਮ ਲਈ ਪੀਜੀਆਈ ਚੰਡੀਗੜ੍ਹ ਪਹੁੰਚਾਈ ਗਈ ਸੀ, ਪਰ ਪੋਸਟਮਾਰਟਮ ਦੀ ਕਾਰਵਾਈ ਵਿੱਚ ਹੋ ਰਹੀ ਦੇਰੀ ਕਾਰਨ ਪਰਿਵਾਰ ਦੀ ਬੇਚੈਨੀ ਲਗਾਤਾਰ ਵਧ ਰਹੀ ਹੈ।
ਐਕਸ਼ਨ ਕਮੇਟੀ ਮੈਂਬਰ ਮਾਨਿਕ ਗੋਇਲ ਵੱਲੋਂ ਸੋਸ਼ਲ ਮੀਡੀਆ ‘ਤੇ ਅੱਜ ਸਾਂਝੀ ਕੀਤੀ ਜਾਣਕਾਰੀ ਅਨੁਸਾਰ, ਡਾਕਟਰਾਂ ਦੀ ਟੀਮ ਦੁਪਹਿਰ 12 ਵਜੇ ਮ੍ਰਿਤਕ ਦੇਹ ਦੀ ਜਾਂਚ ਕਰੇਗੀ। ਉਹਨਾਂ ਕਿਹਾ ਕਿ ਪੋਸਟਮਾਰਟਮ ਚ ਹੋ ਰਹੀ ਦੇਰੀ ਕਾਰਨ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸੰਸਕਾਰ ਦਾ ਸਮਾਂ ਤੈਅ ਨਹੀ ਹੋ ਸਕਿਆ।