Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬੀ ਯੂਨੀਵਰਸਿਟੀ ‘ਚ ਸਿੱਖ ਕਤਲੇਆਮ 1984 ਵਿਸ਼ੇ ‘ਤੇ ਹੋਏ ਸੈਮੀਨਾਰ ‘ਚ ਡਾ. ਜਸਪਾਲ ਸਿੰਘ (ਵੀਡੀਓ)

ਪੰਜਾਬੀ ਯੂਨੀਵਰਸਿਟੀ ‘ਚ ਸਿੱਖ ਕਤਲੇਆਮ 1984 ਵਿਸ਼ੇ ‘ਤੇ ਹੋਏ ਸੈਮੀਨਾਰ ‘ਚ ਡਾ. ਜਸਪਾਲ ਸਿੰਘ (ਵੀਡੀਓ)

ਪਟਿਆਲਾ: ਨਵੰਬਰ 1984 ਦੇ ਸਿੱਖ ਕਤਲੇਆਮ ਦੀ ਯਾਦ ‘ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ “ਸਿੱਖ ਕਤਲੇਆਮ 1984” ਨਾਂ ਦਾ ਸੈਮੀਨਾਰ ਕਰਵਾਇਆ ਗਿਆ।

ਇਸ ਸੈਮੀਨਾਰ ‘ਚ ਸੀਨੀਅਰ ਪੱਤਰਕਾਰ ਅਤੇ ਕਿਤਾਬ “ਗੁਜਰਾਤ ਫਾਈਲਸ” ਦੀ ਲੇਖਿਕਾ ਰਾਣਾ ਅੱਯੂਬ, ਸਿੱਖ ਵਿਦਵਾਨ ਅਤੇ ਇਤਿਹਾਸਕਾਰ ਭਾਈ ਅਜਮੇਰ ਸਿੰਘ ਅਤੇ ਸਿੱਖ ਸਿਆਸਤ ਨਿਊਜ਼ (SSN) ਦੇ ਸੰਪਾਦਕ ਪਰਮਜੀਤ ਸਿੰਘ ਮੁੱਖ ਬੁਲਾਰੇ ਸਨ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਨੇ ਨਵੰਬਰ 1984 ਦਾ ਆਪਣੇ ਤਜਰਬਾ ਸਾਂਝਾ ਕੀਤਾ। ਕਿ ਕਿਵੇਂ ਉਨ੍ਹਾਂ ਨੇ ਆਪਣੇ ਸੜਦੇ ਹੋਏ ਘਰ ਵਿਚੋਂ ਆਪਣੀ ਪਤਨੀ ਅਤੇ 6 ਮਹੀਨੇ ਦੀ ਆਪਣੀ ਧੀ ਨੂੰ ਬਚਾਇਆ। ਉਨ੍ਹਾਂ ਦੱਸਿਆ ਕਿ ਜਿਹੜੇ ਉਹਨਾਂ ਦੇ ਘਰ ‘ਤੇ ਹਮਲਾਵਰ ਬਣ ਕੇ ਆਏ ਸਨ ਉਨ੍ਹਾਂ ਵਿਚੋਂ ਕਈ ਜਾਣੇ ਪਛਾਣੇ ਚਿਹਰੇ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਜਿਹੜੇ ਉਨ੍ਹਾਂ ਦਾ ਘਰ ਸਾੜਨ ਅਤੇ ਉਨ੍ਹਾਂ ਨੂੰ ਮਾਰਨ ਆਏ ਸਨ ਉਨ੍ਹਾਂ ਨਾਲ ਦੋਸਤਾਨਾ ਸੰਬੰਧ ਸਨ।

ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨਵੰਬਰ 1984 ਦੇ ਦੁਖਾਂਤ ਨੂੰ ਦਸਤਾਵੇਜ਼ ਦੇ ਰੂਪ ਵਿਚ ਸੰਭਾਲਣ ਦਾ ਯਤਨ ਕਰ ਰਹੀ ਹੈ। ਇਸ ਸੰਬੰਧ ‘ਚ ਇਤਿਹਾਸ ਵਿਭਾਗ ਇੰਟਰਵਿਊ ਅਤੇ ਲੋਕਾਂ ਦੇ ਤਜਰਬੇ ਰਿਕਾਰਡ ਕਰੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬੀ ਫੋਂਟ ਕਨਵਰਟਰ ਵਿੱਚ ‘ਗੋਲਡ’ ਅਤੇ ‘ਨੂਰ’ ਫੋਂਟ ਸ਼ਾਮਲ ਕੀਤੇ ਗਏ ਹਨ। ਇਹ ਮੁਫ਼ਤ ਤੇ ਨਿੱਜਤਾ-ਪੱਖੀ ਸੇਵਾ ਪੁਰਾਣੇ ਪੰਜਾਬੀ ਫੋਂਟਾਂ ਨੂੰ ਯੂਨੀਕੋਡ ਸਮੇਤ ਹੋਰਨਾਂ ਫੋਂਟਾਂ ਵਿੱਚ ਬਦਲਣ ਦੀ ਸਹੂਲਤ ਦਿੰਦੀ
ਅਦਾਰਾ ਸਿੱਖ ਸਿਆਸਤ ਵੱਲੋਂ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੀ ਪ੍ਰਸਿੱਧ ਰਚਨਾ "ਗੁਰ ਬਾਲਮ ਸਾਖੀਆਂ ਸ੍ਰੀ ਗੁਰੂ ਨਾਨਕ ਦੇਵ ਜੀ" ਨੂੰ ਬੋਲਦੀ ਕਿਤਾਬ (ਆਡੀਓਬੁੱਕ) ਦੇ ਰੂਪ ਵਿੱਚ ਸਿੱਖ ਸਿਆਸਤ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਪੁਸਤਕ 'ਸ਼੍ਰੋਮਣੀ ਗੁਰਦੁਆਰਾ ਪ੍ਬੰਧਕ ਕਮੇਟੀ : ਮਹੱਤਵਪੂਰਨ ਮਤੇ ਅਤੇ ਫ਼ੈਸਲੇ' ਇਨ੍ਹਾਂ ਦੀ ਵਿਸ਼ੇਸ਼ ਪੁਸਤਕ ਹੈ ਜਿਸ ਵਿਚ ੧੯੨੦ ਤੋਂ ੨੦੨੪ ਈ. ਤਕ ਪਾਸ ਹੋਏ ਮਹੱਤਵਪੂਰਨ ਮਤੇ ਸ਼ਾਮਲ ਕੀਤੇ ਗਏ ਹਨ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: