Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਕਨੀਕੀ ਅਦਾਰਿਆਂ ਵਿਚ ਦਾਖਲੇ ਬੰਦ ਹੋਣ ਸਬੰਧੀ ਦਿੱਲੀ ਕਮੇਟੀ ਨੇ ਕੇਜਰੀਵਾਲ ਦੀ ਕੋਠੀ ਦਾ ਕੀਤਾ ਘਿਰਾਉ

ਤਕਨੀਕੀ ਅਦਾਰਿਆਂ ਵਿਚ ਦਾਖਲੇ ਬੰਦ ਹੋਣ ਸਬੰਧੀ ਦਿੱਲੀ ਕਮੇਟੀ ਨੇ ਕੇਜਰੀਵਾਲ ਦੀ ਕੋਠੀ ਦਾ ਕੀਤਾ ਘਿਰਾਉ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਉ ਕਰਦੇ ਹੋਏ ਕੇਜਰੀਵਾਲ ਦਾ ਪੁੱਤਲਾ ਸਾੜਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਸਿਵਲ ਲਾਈਨ ਮੈਟ੍ਰੋ ਸਟੇਸ਼ਨ ਤੋਂ ਕੇਜਰੀਵਾਲ ਦੇ ਘਰ ਦੇ ਵੱਲ ਵੱਧਣਾ ਸ਼ੁਰੂ ਕੀਤਾ। ਪ੍ਰਦਰਸਨਕਾਰੀ ਕੇਜਰੀਵਾਲ ਸਰਕਾਰ ਨੂੰ ਸਿੱਖ ਵਿਰੋਧੀ ਦੱਸਦੇ ਹੋਏ ਨਾਅਰੇਬਾਜ਼ੀ ਵੀ ਕਰ ਰਹੇ ਸਨ। ਪ੍ਰਦਰਸ਼ਨਕਾਰੀਆਂ ਦਾ ਕੇਜਰੀਵਾਲ ‘ਤੇ ਇਹ ਇਲਜ਼ਾਮ ਸੀ ਕਿ ਦਿੱਲੀ ਸਰਕਾਰ ਫਿਰਕੂ ਚਸ਼ਮੇਂ ਨਾਲ ਸਿੱਖ ਵਿਰੋਧੀ ਫੈਸਲੇ ਲੈ ਰਹੀ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਜਦੋਂ ਪੁਲਿਸ ਦੇ ਅੜਿੱਕਿਆਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਵੱਲੋਂ ਪਾਣੀ ਦੀ ਵਾਛੜਾਂ ਸੁੱਟ ਕੇ ਪ੍ਰਦਰਸਨਕਾਰੀਆਂ ਨੂੰ ਖਦੇੜਿਆ ਗਿਆ।

ਕੇਜਰੀਵਾਲ ਦੀ ਕੋਠੀ ਦਾ ਘਿਰਾਉ ਕਰਨ ਜਾਂਦੇ ਸਮੇਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.
ਕੇਜਰੀਵਾਲ ਦੀ ਕੋਠੀ ਦਾ ਘਿਰਾਉ ਕਰਨ ਜਾਂਦੇ ਸਮੇਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੀ.ਕੇ. ਨੇ ਦੋਸ਼ ਲਗਾਇਆ ਕਿ ਕੇਜਰੀਵਾਲ ਸਿੱਖਾਂ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ। ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਅਤੇ 2 ਤਕਨੀਕੀ ਅਦਾਰਿਆਂ ਨੂੰ ਇਸ ਵਰ੍ਹੇ ਦਾਖਲੇ ਲਈ ਸੀਟਾਂ ਨਾ ਅਲਾਟ ਕਰਨ ਨੂੰ ਜੀ.ਕੇ. ਨੇ ਪ੍ਰਦਰਸ਼ਨ ਦਾ ਮੁੱਢਲਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਕਮੇਟੀ ਨੇ ਦਿੱਲੀ ਸਰਕਾਰ ਤੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮਹਿਰੌਲੀ ਵਿਖੇ ਪਾਰਕ ਵਿਚ ਲਗਾਉਣ ਦੀ ਮਨਜ਼ੂਰੀ ਮੰਗੀ ਸੀ ਤਾਂ ਕੇਜਰੀਵਾਲ ਨੇ ਸੁਪਰੀਮ ਕੋਰਟ ਦੇ ਇੱਕ ਅੰਤ੍ਰਿਮ ਆਦੇਸ਼ ਦਾ ਹਵਾਲਾ ਦੇ ਕੇ ਬਾਬਾ ਜੀ ਦੇ ਬੁੱਤ ਨੂੰ ਮਨਜ਼ੂਰੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਜਦਕਿ ਸਿਆਸੀ ਫਾਇਦੇ ਲਈ 13 ਅਗਸਤ ਨੂੰ ਦਿੱਲੀ ਦੇ ਪਹਿਲੇ ਮੁਖਮੰਤਰੀ ਚੌਧਰੀ ਬ੍ਰਹਮ ਪ੍ਰਕਾਸ਼ ਦੇ ਪਿੰਡ ਖੇੜਾ ਡਾਬਰ ਦੇ ਇੱਕ ਹਸਪਤਾਲ ਵਿਖੇ ਲਗੇ ਬੁੱਤ ਦੀ ਖੁਦ ਘੁੰਡ ਚੁਕਾਈ ਕੇਜਰੀਵਾਲ ਨੇ ਕਰ ਦਿੱਤੀ। ਜੀ.ਕੇ. ਨੇ ਦਸਿਆ ਕਿ ਇੱਕ ਪਾਸੇ ਦਿੱਲੀ ਸਰਕਾਰ ਦੀ ਆਈ.ਪੀ. ਯੂਨੀਵਰਸਿਟੀ ਨੇ ਖਾਮੀ ਭਰਪੂਰ 34 ਵਿਦਿਅਕ ਅਦਾਰਿਆਂ ਨੂੰ ਇਸ ਵਰ੍ਹੇ ਦਾਖਿਲੇ ਕਰਨ ਦੀ ਮਨਜ਼ੂਰੀ ਦੇ ਦਿੱਤੀ ਪਰ ਸਾਡੇ 2 ਤਕਨੀਕੀ ਅਦਾਰਿਆਂ ਵਿਚ ਮਾਮੂਲੀ ਖਾਮੀ ਹੋਣ ਦੇ ਬਾਵਜੂਦ ਦਾਖਿਲਾ ਨਹੀਂ ਕਰਨ ਦਿੱਤਾ ਗਿਆ।

ਜੀ.ਕੇ. ਨੇ ਕੇਜਰੀਵਾਲ ਦੀ ਨੀਤੀ ਅਤੇ ਨੀਯਤ ਨੂੰ ਸਿੱਖਾਂ ਦੇ ਹੱਕਾਂ ‘ਤੇ ਡਾਕਾ ਮਾਰਨ ਦੇ ਬਰਾਬਰ ਦੱਸਿਆ। ਜੀ.ਕੇ. ਨੇ ਕਿਹਾ ਕਿ ਜਦੋਂ ਕੇਜਰੀਵਾਲ ਨੇ ਬੁੱਤ ਦੀ ਮਨਜੂਰੀ ਨਾ ਦੇਣ ਦੇ ਪਿੱਛੇ ਸੁਪਰੀਮ ਕੋਰਟ ਦੇ ਆਦੇਸ਼ ਦਾ ਹਵਾਲਾ ਦਿੱਤਾ ਸੀ ਤਾਂ ਅਸੀਂ ਕਿਸੇ ਗੱਲ ਦਾ ਵਿਰੋਧ ਨਹੀਂ ਕੀਤਾ ਸੀ ਪਰ ਉਸਤੋਂ ਬਾਅਦ ਵਿਧਾਨ ਸਭਾ ਵਿਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਤੇ ਹੁਣ ਚੌਧਰੀ ਬ੍ਰਹਮ ਪ੍ਰਕਾਸ਼ ਦਾ ਬੁੱਤ ਲਗਾਉਣਾ ਸਿੱਧਾ ਸਿੱਧਾ ਸਿੱਖ ਜਰਨੈਲ ਦਾ ਅਪਮਾਨ ਹੈ। ਜੀ.ਕੇ. ਨੇ ਕਿਹਾ ਕਿ ਅਸੀਂ ਇਸ ਮਸਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅਦਾਲਤ ਦੀ ਹੁਕਮ ਅਦੂਲੀ ਦੀ ਵੀ ਕੇਜਰੀਵਾਲ ਦੇ ਖਿਲਾਫ਼ ਪਟੀਸ਼ਨ ਦਾਇਰ ਕਰਾਂਗੇ ਪਰ ਇਸਦੇ ਨਾਲ ਹੀ ਸਿਆਸੀ ਲੜਾਈ ਨੂੰ ਸੜਕ ਤੋਂ ਸੰਸਦ ਤਕ ਲੜਾਂਗੇ।

ਇਸ ਮੌਕੇ ਦਿੱਲੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਚੱਢਾ, ਮੀਤ ਪ੍ਰਧਾਨ ਸਤਪਾਲ ਸਿੰਘ, ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ, ਸਾਬਕਾ ਵਿਧਾਇਕ ਜਤਿੰਦਰ ਸਿੰਘ ਸ਼ੰਟੀ, ਹਰਮੀਤ ਸਿੰਘ ਕਾਲਕਾ, ਕਮੇਟੀ ਮੈਂਬਰ ਰਵਿੰਦਰ ਸਿੰਘ ਖੁਰਾਣਾ, ਹਰਵਿੰਦਰ ਸਿੰਘ ਕੇ.ਪੀ., ਗੁਰਦੇਵ ਸਿੰਘ ਭੋਲਾ, ਕੈਪਟਨ ਇੰਦਰਪ੍ਰੀਤ ਸਿੰਘ, ਜਸਬੀਰ ਸਿੰਘ ਜੱਸੀ, ਚਮਨ ਸਿੰਘ, ਜੀਤ ਸਿੰਘ, ਹਰਜਿੰਦਰ ਸਿੰਘ, ਰਵਿੰਦਰ ਸਿੰਘ ਲਵਲੀ, ਪਰਮਜੀਤ ਸਿੰਘ ਚੰਢੋਕ ਅਤੇ ਅਕਾਲੀ ਦਲ ਦੇ ਸਾਰੇ ਅਹੁੱਦੇਦਾਰ ਮੌਜੂਦ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: