Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਗੁਰਦੁਆਰਾ ਕਮੇਟੀ ਦੇ 4 ਅਹੁਦੇਦਾਰ ਭਾਜਪਾ ਟਿਕਟਾਂ ‘ਤੇ ਨਗਰ ਨਿਗਮ ਚੋਣਾਂ ਜਿੱਤੇ

ਦਿੱਲੀ ਗੁਰਦੁਆਰਾ ਕਮੇਟੀ ਦੇ 4 ਅਹੁਦੇਦਾਰ ਭਾਜਪਾ ਟਿਕਟਾਂ ‘ਤੇ ਨਗਰ ਨਿਗਮ ਚੋਣਾਂ ਜਿੱਤੇ

ਨਵੀਂ ਦਿੱਲੀ: ਦਿੱਲੀ ਨਗਰ ਨਿਗਮ ਚੋਣਾਂ ਵਿਚ 270 ਸੀਟਾਂ ‘ਤੇ ਹੋਈਆਂ ਚੋਣਾਂ ’ਚ ਭਾਜਪਾ 185 ਸੀਟਾਂ ਜਿੱਤਣ ਵਿਚ ਕਾਮਯਾਬ ਰਹੀ ਹੈ। ਬਾਦਲ ਦਲ ਦੀ ਦਿੱਲੀ ਇਕਾਈ ਵਲੋਂ ਜਾਰੀ ਬਿਆਨ ‘ਚ ਦੱਸਿਆ ਗਿਆ ਕਿ ਉਨ੍ਹਾਂ ਦੇ ਕੋਟੇ ਦੇ 5 ਉਮੀਦਵਾਰਾਂ ਵਿਚੋਂ 4 ਜਿੱਤ ਪ੍ਰਾਪਤ ਕਰਨ ’ਚ ਕਾਮਯਾਬ ਰਹੇ ਹਨ।

ਬਾਦਲ ਦਲ ਦੇ ਜੇਤੂ ਉਮੀਦਵਾਰਾਂ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਣਾ, ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਧਰਮ ਸੁਪਤਨੀ ਬੀਬੀ ਮਨਪ੍ਰੀਤ ਕੌਰ ਕਾਲਕਾ ਅਤੇ ਬਾਦਲ ਦਲ ਦੇ ਆਗੂ ਰਾਜਾ ਇਕਬਾਲ ਸਿੰਘ ਸ਼ਾਮਿਲ ਹਨ। ਇਨ੍ਹਾਂ ਨੇ ਕ੍ਰਮਵਾਰ ਪ੍ਰਤਾਪ ਨਗਰ, ਰਜਿੰਦਰ ਨਗਰ, ਕਾਲਕਾ ਜੀ ਅਤੇ ਗੁਰੂ ਤੇਗ ਬਹਾਦਰ ਨਗਰ ਵਾਰਡ ਤੋਂ ਜਿੱਤ ਪ੍ਰਾਪਤ ਕੀਤੀ ਹੈ। ਜਦਕਿ ਤਿਲਕ ਨਗਰ ਵਾਰਡ ਤੋਂ ਚੋਣ ਲੜੇ ਰਵਿੰਦਰ ਸਿੰਘ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ।

winner akali candidate
ਬਾਦਲ ਦਲ ਦੇ ਜੇਤੂ ਉਮੀਦਵਾਰ

ਇਸਤੋਂ ਇਲਾਵਾ ਦਿੱਲੀ ਕਮੇਟੀ ਨਾਲ ਸੰਬੰਧਿਤ 2 ਹੋਰ ਮੈਂਬਰਾਂ ਦੀਆਂ ਧਰਮ ਪਤਨੀਆਂ ਨੇ ਵੀ ਚੋਣਾਂ ਵਿਚ ਆਪਣੀ ਕਿਸਮਤ ਅਜਮਾਈ ਸੀ ਜਿਸ ਵਿਚ ਭਾਜਪਾ ਕੋਟੇ ਤੋਂ ਕੁਲਵੰਤ ਸਿੰਘ ਬਾਠ ਦੀ ਪਤਨੀ ਗੁਰਜੀਤ ਕੌਰ ਬਾਠ ਭਜਨਪੁਰਾ ਵਾਰਡ ਤੋਂ 58 ਵੋਟਾਂ ਨਾਲ ਜੇਤੂ ਰਹੇ। ਜਦਕਿ ਕਮੇਟੀ ਦੇ ਆਜਾਦ ਮੈਂਬਰ ਗੁਰਮੀਤ ਸਿੰਘ ਸ਼ੰਟੀ ਦੀ ਧਰਮ ਪਤਨੀ ਸੁਰਿੰਦਰ ਕੌਰ ਸ਼ੰਟੀ ਕਰਮਪੁਰਾ ਵਾਰਡ ਤੋਂ ਭਾਜਪਾ ਦੇ ਬਾਗੀ ਉਮੀਦਾਵਰ ਵੱਜੋਂ ਚੋਣ ਹਾਰ ਗਏ ਹਨ।

ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਬਾਦਲ ਦਲ ਦੇ ਉਮੀਦਵਾਰਾਂ ਦੀ ਜਿੱਤ ਨੂੰ ਇਤਿਹਾਸਿਕ ਕਰਾਰ ਦਿੱਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: