Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਛਾਪਣ ਦੀ ਵਿਉਂਤ ਉਤੇ ਸਿੱਖ ਬੁੱਧੀਜੀਵੀਆਂ ਨੇ ਸ਼ੱਕ ਦੀ ਉਂਗਲ ਖੜ੍ਹੀ ਕੀਤੀ

ਦਿੱਲੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਛਾਪਣ ਦੀ ਵਿਉਂਤ ਉਤੇ ਸਿੱਖ ਬੁੱਧੀਜੀਵੀਆਂ ਨੇ ਸ਼ੱਕ ਦੀ ਉਂਗਲ ਖੜ੍ਹੀ ਕੀਤੀ

ਚੰਡੀਗੜ੍ਹ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਉੱਚ ਮਿਆਰੀ ਪੱਧਰ ਤੇ ਛਾਪਣ ਦੀ ਵਿਉਂਤ ਉਤੇ ਸ਼ੱਕ ਦੀ ਉਂਗਲ ਖੜ੍ਹੀ ਕਰਦਿਆਂ ਅੱਜ ਸਿੱਖ ਬੁੱਧੀਜੀਵੀਆਂ ਨੇ ਕਿਹਾ ਕਿ ਕਮੇਟੀ ਪਹਿਲਾਂ ਇਸ ਗੱਲ ਦਾ ਸਿੱਖਾਂ ਨੂੰ ਵਿਸ਼ਵਾਸ਼ ਦਿਵਾਏ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਮੌਲਿਕਤਾ ਅਤੇ ਸ਼ੁੱਧਤਾ ਨੂੰ ਕੋਈ ਆਂਚ ਨਹੀਂ ਆਵੇਗੀ।

ਸਿੱਖਾਂ ਅੰਦਰ ਸ਼ੰਕੇ ਖੜ੍ਹੇ ਹੋ ਰਹੇ ਹਨ ਕਿ ਬਾਦਲਾਂ ਦੇ ਸਿੱਧੇ ਪ੍ਰਭਾਵ ਥੱਲੇ ਕੰਮ ਕਰ ਰਹੇ ਅਕਾਲੀ ਲੀਡਰ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਅਹੁਦੇਦਾਰ ਸਿਆਸੀ ਗਿਣਤੀਆਂ ਮਿਣਤੀਆਂ ਅਤੇ ਹਿੰਦੂ ਰਾਸ਼ਟਰਵਾਦੀਆਂ ਦੇ ਪ੍ਰਭਾਵ ਤੋਂ ਕਿਵੇਂ ਮੁਕਤ ਹੋ ਸਕਦੇ ਹਨ ਹੈਰਾਨੀ ਵਾਲੀ ਗੱਲ ਹੈ ਕਿ ਦਿੱਲੀ ਕਮੇਟੀ ਵੱਡੇ ਪੱਧਰ ਉਤੇ ਇਸ਼ਤਿਹਾਰਬਾਜ਼ੀ ਕਰ ਰਹੀ ਹੈ ਕਿ ਉਹ ਮਾਡਰਨ ਛਾਪੇਖਾਨਾ, ਵਧੀਆ ਸਿਆਹੀ, ਕਾਗਜ਼ ਆਦਿ ਖਰੀਦ ਰਹੀ ਹੈ।ਪਰ ਉਹ ਗੁਰਬਾਣੀ ਦੀ ਮੌਲਿਕਤਾ, ਪਵਿੱਤਰਤਾ ਕਾਇਮ ਰੱਖਣ ਬਾਰੇ ਚੁੱਪ ਵੱਟੀ ਬੈਠੀ ਹੈ।

ਸਿੱਖ ਬੁੱਧੀਜੀਵੀਆਂ ਨੇ ਇਕ ਸਾਂਝੇ ਬਿਆਨ ਵਿਚ ਕਿਹਾ “ਸਿੱਖ ਸੰਗਤ ਨੂੰ ਅਗਾਊਂ ਪਤਾ ਹੋਣਾ ਚਾਹੀਦਾ ਹੈ ਕਿ ਦਿੱਲੀ ਕਮੇਟੀ ਗੁਰਬਾਣੀ ਦੀ ਕਿਹੜੀ ਟੈਕਸਟ ਛਾਪ ਰਹੀ ਹੈ। ਗੁਰਬਾਣੀ ਵਿਚ ਕੋਈ ਰਲਾ ਤਾਂ ਨਹੀਂ ਹੋਵੇਗਾ ਅਤੇ ਗੁਰਬਾਣੀ ਦੀ 415 ਸਾਲ ਤੋਂ ਚਲਦੀ ਆ ਰਹੀ ਵਿਲੱਖਣ ਰਚਨਾ ਅਤੇ ਤਰਤੀਬ ਕਾਇਮ ਰਹੇਗੀ।

ਸਿੱਖ ਬੁੱਧੀਜੀਵੀਆਂ ਨੇ ਦਿੱਲੀ ਕਮੇਟੀ ਨੂੰ ਸੁਚੇਤ ਕੀਤਾ ਕਿ ਜੇ ਕਿਤੇ ਕੋਈ ਅਜਿਹੀ ਛੋਟੀ ਮੋਟੀ ਗਲਤੀ ਵੀ ਸੰਗਤ ਦੀ ਨਜ਼ਰ ਪਈ ਤਾਂ ਜਿੰਮੇਵਾਰੀ ਕਮੇਟੀ ਦੀ ਹੀ ਹੋਵੇਗੀ। ਉਨ੍ਹਾਂ ਨੇ ਦੁਨੀਆਂ ਦੇ ਕੋਨੇ-ਕੋਨੇ ਵਿਚ ਵਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਚੁਕੰਨੇ ਰਹਿਣ ਤਾਂ ਕਿ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਚਾਰ ਸਦੀਆਂ ਪੁਰਾਣੀ ਸ਼ੁੱਧਤਾ ਤੇ ਮੌਲਿਕਤਾ ਨੂੰ ਸਿਆਸੀ ਕਲਾਬਾਜ਼ੀਆਂ ਤੋਂ ਮਹਿਫੂਜ਼ ਰੱਖਿਆ ਜਾ ਸਕੇ।

ਪੰਜਾਬ ਫੋਰਮ ਦੀ ਬੈਠਕ ਵਿਚ ਗੁਰਤੇਜ ਸਿੰਘ(ਆਈ ਏ ਐਸ) ਪ੍ਰੋਫੈਸਰ ਗੁਰਦਰਸ਼ਨ ਸਿੰਘ ਢਿੱਲੋ, ਜਸਪਾਲ ਸਿੰਘ ਸਿੱਧੂ (ਪੱਤਰਕਾਰ), ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਬੁਲਾਰੇ ਗੁਰਪ੍ਰੀਤ ਸਿੰਘ, ਪ੍ਰੋਫੈਸਰ ਕੁਲਬੀਰ ਸਿੰਘ, ਡਾ ਗੁਰਮੇਜ ਸਿੰਘ, ਡਾ ਜਗਦੀਪ ਸਿੰਘ, ਪ੍ਰੋਫੈਸਰ ਭੁਪਿੰਦਰ ਸਿੰਘ, ਪ੍ਰੋਫੈਸਰ ਕੁਲਵਿੰਦਰ ਸਿੰਘ, ਗੁਰਬਚਨ ਸਿੰਘ ਜਲੰਧਰ ਅਤੇ ਲੇਖਕ ਰਾਜਵਿੰਦਰ ਸਿੰਘ ਰਾਹੀ ਆਦਿ ਨੇ ਹਿੱਸਾ ਲਿਆ ਅਤੇ ਸਾਂਝਾ ਬਿਆਨ ਜਾਰੀ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: