Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੱਜਣ ਕੁਮਾਰ ਦੀ ਜਮਾਨਤ ਅਰਜੀ ਦਾ ਵਿਰੋਧ ਕਰੇਗੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੱਜਣ ਕੁਮਾਰ ਦੀ ਜਮਾਨਤ ਅਰਜੀ ਦਾ ਵਿਰੋਧ ਕਰੇਗੀ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਨੇ 1984 ਦੀ ਸਿੱਖ ਨਸਲਕੁਸ਼ੀ ਦੇ ਕੇਸ ਵਿਚ ਦੋਸ਼ੀ ਪਾਏ ਗਏ ਸੱਜਣ ਕੁਮਾਰ ਦੀ ਜਮਾਨਤ ਅਰਜੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ।

ਸਿੱਖ ਨਸਲਕੁਸ਼ੀ 1984 ਦੌਰਾਨ ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲਾ ਭਾਰਤੀ ਸਿਆਸਤਦਾਨ ਸੱਜਣ ਕੁਮਾਰ (ਪੁਰਾਣੀ ਤਸਵੀਰ)

ਦਿ.ਸਿ.ਗੁ.ਪ੍ਰ.ਕ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸੱਜਣ ਕੁਮਾਰ ਸਿਆਸੀ ਤਾਕਤ ਤੇ ਅਸਰ-ਰਸੂਖ ਰੱਖਣ ਵਾਲਾ ਬੰਦਾ ਹੈ, ਜਿਸ ਨੇ 34 ਸਾਲ ਤੱਕ ਕਾਨੂੰਨ ਦਾ ਮਖੌਲ ਉਡਾਇਆ ਅਤੇ ਉਸ ਨੂੰ ਉਮਰ ਕੈਦ ਦੇਣ ਲੱਗਿਆਂ ਹਾਈਕੋਰਟ ਨੇ ਵੀ ਉਸ ਦੇ ਸਿਆਸੀ ਅਸਰ-ਰਸੂਕ ਦਾ ਜ਼ਿਕਰ ਕੀਤਾ ਹੈ। ਦਿ.ਸਿ.ਗੁ.ਪ੍ਰ.ਕ ਨੇ ਕਿਹਾ ਹੈ ਕਿ ਤਕਰੀਬਨ 6 ਹਫਤਿਆਂ ਬਾਅਦ ਹੋਣ ਵਾਲੀ ਉਸ ਦੀ ਜਮਾਨਤ ਅਰਜੀ ‘ਤੇ ਸੁਣਵਾਈ ਦੌਰਾਨ ਕਮੇਟੀ ਵਲੋਂ ਆਪਣੇ ਵਕੀਲ ਖੜ੍ਹੇ ਕਰਕੇ ਸੱਜਣ ਕੁਮਾਰ ਨੂੰ ਜਮਾਨਤ ਦੇਣ ਦਾ ਵਿਰੋਧ ਕੀਤਾ ਜਾਵੇਗਾ।

ਦਿ.ਸਿ.ਗੁ.ਪ੍ਰ.ਕ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਜੇਕਰ ਸੱਜਣ ਕੁਮਾਰ ਨੂੰ ਜਮਾਨਤ ਦੇ ਦਿੱਤੀ ਗਈ ਤਾਂ ਉਹ ਨਾ ਸਿਰਫ ਆਪਣੇ ਮੁਕਦਮੇਂ ਨੂੰ ਪ੍ਰਭਾਵਿਤ ਕਰੇਗਾ, ਬਲਕਿ ਸਿੱਖ ਕਤਲੇਆਮ ਨਾਲ ਸਬੰਧਤ ਹੋਰ ਮਾਮਲੇ ਜਿਹੜੇ ਸੁਣਵਾਈ ਦੇ ਵੱਖ-ਵੱਖ ਪੜਾਅ ‘ਤੇ ਹਨ ਉੱਤੇ ਵੀ ਅਸਰ ਪਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਮੀ ਬੇਰਾ 1984 ਦੀ ਸਿੱਖ ਨਸਲਕੁਸ਼ੀ ਵਿਚ ਦਿੱਲੀ ਸਲਤਨਤ (ਭਾਰਤੀ ਸਟੇਟ) ਦੀ ਸ਼ਮੂਲੀਅਤ ਤੇ ਜ਼ਿੰਮੇਵਾਰੀ ਦੇ ਤੱਥਾਂ ਨੂੰ ਮੰਨਣ ਤੋਂ ਮੁਨਕਰ ਹੈ।
1984 ਦੇ ਭਾਰਤੀ ਫੌਜ ਵੱਲੋਂ ਦਰਬਾਰ ਸਾਹਿਬ ਉੱਤੇ ਕੀਤੇ ਹਮਲੇ ਤੋਂ ਬਾਅਦ ਭਾਰਤ ਸਰਕਾਰ ਦੇ ਮੁਖੀ ਰਾਜੀਵ ਗਾਂਧੀ ਨਾਲ ਸਮਝੌਤਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੰਤ ਹਰਚਰਨ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: