Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਚੋਣ ਕਮਿਸ਼ਨ ਨੇ ਪ੍ਰਚਾਰ ਬੰਦ ਹੋਣ ‘ਤੇ ਕੇਜਰੀਵਾਲ ਨੂੰ ਪੰਜਾਬ ਤੋਂ ਬਾਹਰ ਜਾਣ ਦਾ ਹੁਕਮ ਦਿੱਤਾ

ਚੋਣ ਕਮਿਸ਼ਨ ਨੇ ਪ੍ਰਚਾਰ ਬੰਦ ਹੋਣ ‘ਤੇ ਕੇਜਰੀਵਾਲ ਨੂੰ ਪੰਜਾਬ ਤੋਂ ਬਾਹਰ ਜਾਣ ਦਾ ਹੁਕਮ ਦਿੱਤਾ

ਚੰਡੀਗੜ੍ਹ: ਚੋਣ ਕਮਿਸ਼ਨ ਨੇ ਉਨ੍ਹਾਂ ਲੋਕਾਂ ਨੂੰ ਅੱਜ ਸ਼ਾਮ ਪੰਜ ਵਜੇ ਤੱਕ ਪੰਜਾਬ ਤੋਂ ਬਾਹਰ ਜਾਣ ਦੇ ਹੁਕਮ ਦੇ ਦਿੱਤੇ ਹਨ ਜਿਨ੍ਹਾਂ ਦੀ ਪੰਜਾਬ ਵਿੱਚ ਵੋਟ ਨਹੀਂ। ਚੋਣ ਕਮਿਸ਼ਨ ਦਾ ਇਹ ਹੁਕਮ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਵਿੱਚ ਲਾਗੂ ਹੁੰਦਾ ਹੈ।

ਮਜੀਠਾ ਵਿਖੇ ਕੀਤੇ ਗਏ ਰੋਡ ਸ਼ੋਅ 'ਚ ਸੰਜੈ ਸਿੰਘ, ਅਰਵਿੰਦ ਕੇਜਰੀਵਾਲ ਅਤੇ ਹਿੰਮਤ ਸਿੰਘ ਸ਼ੇਰਗਿੱਲ
ਮਜੀਠਾ ਵਿਖੇ ਕੀਤੇ ਗਏ ਰੋਡ ਸ਼ੋਅ ‘ਚ ਸੰਜੈ ਸਿੰਘ, ਅਰਵਿੰਦ ਕੇਜਰੀਵਾਲ ਅਤੇ ਹਿੰਮਤ ਸਿੰਘ ਸ਼ੇਰਗਿੱਲ (ਫਾਈਲ ਫੋਟੋ)

ਇਸ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਲਈ ਚੋਣ ਪ੍ਰਚਾਰ ਕਰ ਰਹੇ ਪ੍ਰਵਾਸੀ ਪੰਜਾਬੀ, ਜਿਨ੍ਹਾਂ ਨੇ ਵਿਦੇਸ਼ਾਂ ਦਾ ਨਾਗਰਿਕਤਾ ਲਈ ਹੋਈ ਹੈ, ਉਨ੍ਹਾਂ ਨੂੰ ਵੀ ਚੋਣ ਕਮਿਸ਼ਨ ਨੇ ਪੰਜਾਬ ਤੋਂ ਬਾਹਰ ਜਾਣ ਦਾ ਹੁਕਮ ਦੇ ਦਿੱਤਾ ਹੈ। ਚੋਣ ਕਮਿਸ਼ਨ ਨੇ ਆਪਣੇ ਹੁਕਮ ਵਿੱਚ ਸਪੱਸ਼ਟ ਆਖਿਆ ਹੈ ਕਿ ਜਿਨ੍ਹਾਂ ਵੋਟਰਾਂ ਦੀ ਪੰਜਾਬ ਵਿੱਚ ਵੋਟ ਨਹੀਂ ਹੈ ਤੇ ਉਹ ਵੱਖ-ਵੱਖ ਪਾਰਟੀਆਂ ਲਈ ਚੋਣ ਪ੍ਰਚਾਰ ਕਰ ਰਹੇ ਹਨ, ਅੱਜ 2 ਫਰਵਰੀ ਸ਼ਾਮ ਪੰਜ ਵਜੇ ਤੋਂ ਬਾਅਦ ਉਹ ਸੂਬੇ ਤੋਂ ਬਾਹਰ ਚਲੇ ਜਾਣ।

ਇਹ ਹੁਕਮ ਰਾਜਨੀਤਕ ਆਗੂਆਂ ਉੱਤੇ ਵੀ ਲਾਗੂ ਹੁੰਦਾ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਵੀ.ਕੇ. ਸਿੰਘ ਨੇ ਆਖਿਆ ਹੈ ਕਿ ਦੂਜਿਆਂ ਸੂਬਿਆਂ ਤੋਂ ਆਏ ਲੋਕਾਂ ਨੂੰ ਪੰਜਾਬ ਤੋਂ ਬਾਹਰ ਕਰਨ ਦੇ ਆਦੇਸ਼ ਪੁਲਿਸ ਤੇ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਹਨ ਤਾਂ ਜੋ ਚੋਣ ਪ੍ਰਕਿਆ ਕਿਸੇ ਵੀ ਤਰੀਕੇ ਨਾਲ ਪ੍ਰਭਾਵਿਤ ਨਾ ਹੋ ਸਕੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: