Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਦਲ ਦੇ ਆਗੂਆਂ ਦੀ ਸੁਰੱਖਿਆ ‘ਚ ਲੱਗੇ 1200 ਪੁਲਿਸ ਮੁਲਾਜ਼ਮ ਚੋਣ ਕਮਿਸ਼ਨ ਨੇ ਹਟਾਏ

ਬਾਦਲ ਦਲ ਦੇ ਆਗੂਆਂ ਦੀ ਸੁਰੱਖਿਆ ‘ਚ ਲੱਗੇ 1200 ਪੁਲਿਸ ਮੁਲਾਜ਼ਮ ਚੋਣ ਕਮਿਸ਼ਨ ਨੇ ਹਟਾਏ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ‘ਚਹੇਤੇ’ ਸਿਆਸਤਦਾਨਾਂ ਨੂੰ ਦਿੱਤੀ ਸਰੱਖਿਆ ਦੇ ਮਾਮਲੇ ’ਤੇ ਚੋਣ ਕਮਿਸ਼ਨ ਨੇ ਸਖ਼ਤ ਰੁਖ਼ ਅਪਣਾਉਂਦਿਆਂ 1200 ਸੁਰੱਖਿਆ ਕਰਮਚਾਰੀ ਸਿਆਸਤਦਾਨਾਂ ਨਾਲੋਂ ਹਟਾਉਣ ਦੇ ਹੁਕਮ ਦਿੱਤੇ ਹਨ। ਰਾਜ ਦੇ ਮੁੱਖ ਚੋਣ ਅਧਿਕਾਰੀ ਵੀ. ਕੇ. ਸਿੰਘ ਅਤੇ ਚੋਣ ਕਮਿਸ਼ਨ ਨਾਲ ਤਾਇਨਾਤ ਵਧੀਕ ਡੀਜੀਪੀ ਵੀ. ਕੇ. ਭਾਵੜਾ ਨੇ ਦੱਸਿਆ ਕਿ ਰਾਜ ਸਰਕਾਰ ਨੇ 350 ਵਿਅਕਤੀਆਂ ਨੂੰ 1500 ਸੁਰੱਖਿਆ ਕਰਮਚਾਰੀ ਦਿੱਤੇ ਹੋਏ ਸਨ। ਕਮਿਸ਼ਨ ਵੱਲੋਂ ਸੁਰੱਖਿਆ ਨੀਤੀ ਤਹਿਤ ਕੀਤੀ ਸਮੀਖਿਆ ਦੌਰਾਨ ਇਹ ਤੱਥ ਸਾਹਮਣੇ ਆਏ ਹਨ ਕਿ ਸਰਕਾਰ ਨੇ ਨਿਰਧਾਰਤ ਮਾਪ ਦੰਡਾਂ ਤੋਂ ਬਿਨਾਂ ਹੀ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਹੋਏ ਸਨ।

ਬਾਦਲ ਦਲ ਦਾ ਆਗੂ ਦਿਆਲ ਸਿੰਘ ਕੋਲਿਆਂਵਾਲੀ (ਫਾਈਲ ਫੋਟੋ)
ਬਾਦਲ ਦਲ ਦਾ ਆਗੂ ਦਿਆਲ ਸਿੰਘ ਕੋਲਿਆਂਵਾਲੀ (ਫਾਈਲ ਫੋਟੋ)

ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਬਾਦਲ ਦਲ ਅਤੇ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਵਿਅਕਤੀਆਂ ਨੂੰ ‘ਫੈਸ਼ਨ’ ਵਜੋਂ ਬਿਨਾਂ ਪ੍ਰਵਾਨਗੀ ਤੋਂ ਵੀ ਵੱਡੇ ਪੱਧਰ ’ਤੇ ਸੁਰੱਖਿਆ ਕਰਮਚਾਰੀ ਦਿੱਤੇ ਹੋਏ ਸਨ। ਇਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਵਾਪਸੀ ਸ਼ੁਰੂ ਹੋ ਗਈ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਦਿਆਲ ਸਿੰਘ ਕੋਲਿਆਂਵਾਲੀ ਦੀ ਸੁਰੱਖਿਆ ਲਈ 35 ਦੇ ਕਰੀਬ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਹੋਏ ਹਨ। ਇਸ ਵਿਅਕਤੀ ਦੀ ਸੁਰੱਖਿਆ ’ਚ 50 ਫੀਸਦੀ ਦੀ ਕਟੌਤੀ ਕਰ ਦਿੱਤੀ ਗਈ ਹੈ। ਕੋਲਿਆਂਵਾਲੀ ਨੂੰ ਸਰਕਾਰ ਨੇ ਸੁਰੱਖਿਆ ਲਈ ਦੋ ਸਰਕਾਰੀ ਗੱਡੀਆਂ ਵੀ ਦਿੱਤੀਆਂ ਹੋਈਆਂ ਸਨ ਅਤੇ ਇੱਕ ਗੱਡੀ ਕਮਿਸ਼ਨ ਦੀਆਂ ਹਦਾਇਤਾਂ ’ਤੇ ਪੁਲਿਸ ਨੂੰ ਵਾਪਸ ਮਿਲ ਗਈ ਹੈ। ਕਮਿਸ਼ਨ ਨੇ ਵੱਖ-ਵੱਖ ਸਿਆਸਤਦਾਨਾਂ ਦੀ ਸੁਰੱਖਿਆ ’ਚ ਲੱਗੀਆਂ 25 ਗੱਡੀਆਂ ਵਾਪਸ ਕਰਨ ਲਈ ਕਿਹਾ ਹੈ।

ਸਿਆਸੀ ਦਲਾਂ ਨੇ ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਦੇ ਧਿਆਨ ’ਚ ਲਿਆਂਦਾ ਸੀ ਕਿ ਸਰਕਾਰ ਵੱਲੋਂ ਜਿਨ੍ਹਾਂ ਵਿਅਕਤੀਆਂ ਨੂੰ ਬਿਨਾਂ ਕਿਸੇ ਕਾਰਨ ਸੁਰੱਖਿਆ ਮੁਹੱਈਆ ਕਰਾਈ ਹੋਈ ਗਈ ਹੈ, ਉਹ ਵਿਅਕਤੀ ਪੁਲਿਸ ਕਰਮਚਾਰੀਆਂ ਦੇ ਪ੍ਰਭਾਵ ਨਾਲ ਵੋਟਰਾਂ ਨੂੰ ਡਰਾ-ਧਮਕਾ ਰਹੇ ਹਨ। ਕਮਿਸ਼ਨ ਨੇ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਵਧੀਕ ਮੁੱਖ ਸਕੱਤਰ (ਗ੍ਰਹਿ) ਕੇ.ਬੀ.ਐਸ. ਸਿੱਧੂ ਅਤੇ ਡੀਜੀਪੀ ਸੁਰੇਸ਼ ਅਰੋੜਾ ਨਾਲ ਮੀਟਿੰਗ ਕਰ ਕੇ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਸਬੰਧੀ ਸਮੀਖਿਆ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਕੋਈ ਭੜਕਾਊ ਤਕਰੀਰ ਨਹੀਂ ਕੀਤੀ।

ਚੋਣ ਕਮਿਸ਼ਨ ਵੱਲੋਂ ਰਾਜ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਮੋਬਾਈਲ ਵੀਡੀਓ ਕੈਮਰੇ ਫਿੱਟ ਕਰ ਦਿੱਤੇ ਗਏ ਹਨ। ਇਹ ਕੈਮਰੇ ਇੱਕ ਵਿਸ਼ੇਸ਼ ਗੱਡੀ ’ਤੇ ਫਿੱਟ ਕੀਤੇ ਗਏ ਹਨ। ਕੈਮਰੇ ਵਾਲੀ ਗੱਡੀ ਸਮੁੱਚੇ ਵਿਧਾਨ ਸਭਾ ਹਲਕੇ ਵਿੱਚ ਗੇੜੇ ਕੱਢਦੀ ਰਹਿੰਦੀ ਹੈ ਤੇ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਆਉਣ ’ਤੇ ਤੁਰੰਤ ਉਸੇ ਥਾਂ ਭੇਜ ਦਿੱਤੀ ਜਾਂਦੀ ਹੈ। ਇਸ ਜ਼ਰੀਏ ਲਾਈਵ ਵੀਡੀਓ ਮੁੱਖ ਚੋਣ ਅਫ਼ਸਰ ਦੇ ਚੰਡੀਗੜ੍ਹ ਸਥਿਤ ਦਫ਼ਤਰ ਅਤੇ ਭਾਰਤੀ ਚੋਣ ਕਮਿਸ਼ਨ ਦੇ ਨਵੀਂ ਦਿੱਲੀ ਸਥਿਤ ਦਫ਼ਤਰ ਵਿੱਚ ਦੇਖੀ ਜਾ ਸਕਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਬਾਦਲ ਦਲ-ਭਾਜਪਾ ਦਰਮਿਆਨ ਗੱਠਜੋੜ ਲਈ ਗੱਲਬਾਤ ਚੱਲਦੇ ਹੋਣ ਦੀਆਂ ਅਟਕਲਾਂ ਦੀ ਪੁਸ਼ਟੀ ਕਰਦਿਆਂ ਭਾਪਜਾ ਆਗੂ ਅਮਿਤ ਸ਼ਾਹ ਨੇ ਬੀਤੇ ਦਿਨ ਦਿੱਲੀ ਵਿਖੇ ਇਸ ਵਿਸ਼ੇ ਵਾਰੇ ਇਕ ਸਿੱਧੇ ਸਵਾਲ ਦੇ ਜਵਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: