Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਚੋਣਾਂ ਹਾਰੇ ਹਾਂ ਹਿੰਮਤ ਨਹੀਂ: ਸੁੱਜੋਂ

ਚੋਣਾਂ ਹਾਰੇ ਹਾਂ ਹਿੰਮਤ ਨਹੀਂ: ਸੁੱਜੋਂ

charanjit singh sujjonਬੰਗਾ (21 ਸਤੰਬਰ, 2011): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਹਲਕਾ ਸ਼ਹੀਦ ਭਗਤ ਸਿੰਘ ਨਗਰ ਤੋਂ ਉਮੀਦਵਾਰ ਭਾਈ ਚਰਨਜੀਤ ਸਿੰਘ ਸੁੱਜੋਂ ਨੇ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਆਖਿਆ ਕਿ ਉਸ ਨੂੰ ਫਖਰ ਹੈ ਉਸ ਨੂੰ ਪੈਣ ਵਾਲੀਆਂ ਵੋਟਾਂ ਗੁਰੂ ਦੇ ਸਿੱਖਾਂ ਦੀਆਂ ਸਨ। ਸ੍ਰ਼ੋਮਣੀ ਅਕਾਲੀ ਦਲ ਅੰਮ੍ਰਿਤਸਰ ( ਪੰਚ ਪ੍ਰਧਾਨੀ ) ਦੇ ਉਮੀਦਵਾਰ ਵਜੋਂ ਚੋਣਾਂ ਵਿੱਚ ਹਾਰ ਜਾਣ ਮਗਰੋਂ ਭਾਈ ਚਰਨਜੀਤ ਸਿੰਘ ਸੁੱਜੋਂ ਨੇ ਆਖਿਆ ਕਿ ਉਸ ਨੇ ਵੋਟਾਂ ਪ੍ਰਾਪਤ ਕਰਨ ਲਈ ਸਿੱਖੀ ਸਿਧਾਂਤਾਂ ਨੂੰ ਬਰਕਰਾਰ ਰੱਖਿਆ ਹੈ ਅਤੇ ਉਸ ਨੂੰ ਪਈਆਂ 3500 ਦੇ ਕਰੀਬ ਵੋਟਾਂ ਨਿਰੋਲ ਸਿੱਖਾਂ ਦੀਆਂ ਹਨ।

ਇਸ ਦੇ ਉਲਟ ਅਕਾਲੀ ਦਲ ਬਾਦਲ ਦੇ ਉਮੀਦਵਾਰ ਸੁਖਦੇਵ ਸਿੰਘ ਭੌਰੇ ਵਲੋਂ ਵੋਟਰਾਂ ਨੂੰ ਤਰਾਂ ਤਰਾਂ ਦੇ ਹੱਥਕੰਡੇ ਅਪਣਾ ਕੇ ਵਰਗਲਾਇਆ ਗਿਆ ਅਤੇ ਸਿੱਖੀ ਵਿੱਚ ਵਿਵਰਜਤ ਨਸਿ਼ਆਂ ਨੂੰ ਵੱਡੀ ਪੱਧਰ ਤੇ ਵੰਡਿਆ ਗਿਆ । ਅਖੀਰ ਵਿੱਚ ਭਾਈ ਚਰਨਜੀਤ ਸਿੰਘ ਵਲੋਂ ਆਖਿਆ ਗਿਆ ਕਿ ਉਹਨਾਂ ਨੇ ਚੋਣ ਹਾਰੀ ਹੈ ਹਿੰਮਤ ਨਹੀਂ ਹਾਰੀ । ਉਹਨਾਂ ਦਾ ਇੱਕੋ ਇੱਕ ਨਿਸ਼ਾਨਾ ਕੌਮ ਦੀ ਅਜਾਦੀ ਹੈ ਅਤੇ ਇਸ ਵਾਸਤੇ ਯਤਨ ਜਾਰੀ ਰਹਿਣਗੇ । ਉਹਨਾਂ ਵਲੋਂ ਵਿਦੇਸ਼ਾਂ ਵਿੱਚ ਵਦਸੇ ਸਮੂਹ ਦੋਸਤਾਂ ,ਸ਼ੁੱਭਚਿੰਤਕਾਂ ਦਾ ਵੀ ਧੰਨਵਾਦ ਕੀਤਾ ਗਿਆ ਜਿਹਨਾਂ ਨੇ ਉਸ ਦੀ ਜਿੱਤ ਲਈ ਸਖਤ ਮਿਹਨਤ ਕੀਤੀ ਅਤੇ ਪੰਜਾਬ ਵਿੱਚ ਵਸਦੇ ਆਪਣੇ ਦੋਸਤਾਂ ਮਿੱਤਰਾਂ ਰਿਸ਼ਤੇਦਾਰਾਂ ਨੂੰ ਇਸ ਕਾਰਜ ਲਈ ਪ੍ਰੇਰਿਤ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: