Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਾਜ਼ਿਲਕਾ ਦੀ ਇਕ ਅਦਾਲਤ ਵਲੋਂ ਨਸ਼ਾ ਤਸਕਰੀ ਮਾਮਲੇ ‘ਚ ਸੁਖਪਾਲ ਖਹਿਰਾ ਨੂੰ ਸੰਮਨ ਜਾਰੀ

ਫਾਜ਼ਿਲਕਾ ਦੀ ਇਕ ਅਦਾਲਤ ਵਲੋਂ ਨਸ਼ਾ ਤਸਕਰੀ ਮਾਮਲੇ ‘ਚ ਸੁਖਪਾਲ ਖਹਿਰਾ ਨੂੰ ਸੰਮਨ ਜਾਰੀ

ਫ਼ਾਜ਼ਿਲਕਾ: ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਫ਼ਾਜ਼ਿਲਕਾ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਲੋਂ ਨਸ਼ਾ ਤਸਕਰੀ ਦੇ ਇਕ ਮਾਮਲੇ ‘ਚ ਬਤੌਰ ਮੁਜ਼ਰਮ ਬੀਤੇ ਕੱਲ੍ਹ (31 ਅਕਤੂਬਰ, 2017 ਨੂੰ) ਸੰਮਨ ਜਾਰੀ ਕਰ ਦਿੱਤਾ ਹੈ।

ਸੁਖਪਾਲ ਸਿੰਘ ਖਹਿਰਾ (ਫਾਈਲ ਫੋਟੋ)
ਸੁਖਪਾਲ ਸਿੰਘ ਖਹਿਰਾ (ਫਾਈਲ ਫੋਟੋ)

ਸਾਲ 2015 ‘ਚ ਫ਼ਾਜ਼ਿਲਕਾ ਪੁਲਿਸ ਵਲੋਂ ਨਸ਼ਾ ਤਸਕਰੀ ਦੇ ਇਕ ਮਾਮਲੇ ‘ਚ ਫੜੇ ਗਏ ਦੋਸ਼ੀਆਂ ਦੇ ਉਸ ਵੇਲੇ ਦੇ ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਸੁਖਪਾਲ ਸਿੰਘ ਖਹਿਰਾ ਨਾਲ ਸੰਪਰਕ ਹੋਣ ਦੀਆਂ ਖ਼ਬਰਾਂ ਪ੍ਰਮੁੱਖਤਾ ਨਾਲ ਉੱਠੀਆਂ ਸਨ, ਜਿਸ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਸਿਆਸਤ ਕੀਤੀ ਗਈ ਸੀ। ਹੁਣ ਜਦੋਂ ਕੇਸ ਤੋਂ ਬਾਅਦ ਫ਼ੈਸਲਾ ਆਇਆ ਹੈ ਤਾਂ ਫ਼ਾਜ਼ਿਲਕਾ ਦੇ ਵਧੀਕ ਸੈਸ਼ਨ ਜੱਜ ਸੰਦੀਪ ਸਿੰਘ ਜੋਸਨ ਦੀ ਅਦਾਲਤ ‘ਚ ਧਾਰਾ 319 ਤਹਿਤ ਇਕ ਅਰਜ਼ੀ ਵਕੀਲ ਵਲੋਂ ਦਾਇਰ ਕੀਤੀ ਗਈ ਸੀ, ਜਿਸ ਨੂੰ ਮਨਜ਼ੂਰ ਕਰਦਿਆਂ ਮਾਨਯੋਗ ਵਧੀਕ ਸੈਸ਼ਨ ਜੱਜ ਜੋਸਨ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ, ਉਸ ਦੇ ਪੀ. ਐਸ. ਓ. ਜੋਗਾ ਸਿੰਘ, ਪੀ. ਏ. ਮਨੀਸ਼ ਕੁਮਾਰ, ਚਰਨਜੀਤ ਕੌਰ, ਸ਼ਿਵ ਸਿੰਘ ਵਾਸੀ ਯੂ. ਕੇ. ਨੂੰ ਬਤੌਰ ਮੁਜ਼ਰਮ ਸੰਮਨ ਜਾਰੀ ਕਰ ਦਿੱਤੇ ਹਨ। ਪੁਲਿਸ ਨੂੰ ਇਨ੍ਹਾਂ ਦੇ ਬਤੌਰ ਦੋਸ਼ੀ ਸਪਲੀਮੈਂਟ ਚਲਾਨ ਪੇਸ਼ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: