Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਹੀਂ ਟਲਦਾ ਨਜ਼ਰ ਆ ਰਿਹਾ ਹਰਿੰਦਰ ਸਿੱਕਾ: ਲੰਡਨ ਤੇ ਬਰਮਿੰਗਮ ਵਿਚ ਵਿਖਾਈ ਨਾਨਕ ਸ਼ਾਹ ਫਕੀਰ ਫਿਲਮ, ਸਿੱਖ ਜਗਤ ਵਿਚ ਰੋਸ ਤੇ ਰੋਹ ਵਧਿਆ

ਨਹੀਂ ਟਲਦਾ ਨਜ਼ਰ ਆ ਰਿਹਾ ਹਰਿੰਦਰ ਸਿੱਕਾ: ਲੰਡਨ ਤੇ ਬਰਮਿੰਗਮ ਵਿਚ ਵਿਖਾਈ ਨਾਨਕ ਸ਼ਾਹ ਫਕੀਰ ਫਿਲਮ, ਸਿੱਖ ਜਗਤ ਵਿਚ ਰੋਸ ਤੇ ਰੋਹ ਵਧਿਆ

 ਲੰਡਨ (11 ਅਪ੍ਰੈਲ , 2015): ਫਿਲਮ ਨਾਨਕ ਸ਼ਾਹ ਫਕੀਰ ਦੇ ਨਿਰਮਾਤਾ ਹਰਿੰਦਰ ਸਿਕਾ ਨੇ ਸਿੱਖ ਜਗਤ ਦੇ ਭਾਰੀ ਰੋਹ ਨੂੰ ਨਜ਼ਰਅੰਦਾਜ਼ ਕਰਦਿਆਂ ਵਿਵਾਦਤ ਫਿਲਮ ਦਾ ਇੰਗਲੈਂਡ ਦੇ ਸ਼ਹਿਰ ਬਰਮਿੰਗਮ ਅਤੇ ਲੰਡਨ ਵਿਚ ਵਿਖਾਈ ਹੈ, ਜਿਸ ਨੂੰ ਵੇਖਣ ਤੋਂ ਬਾਅਦ ਸਥਾਨਕ ਸਿੱਖਾਂ ਵਿਚ ਰੋਹ ਹੋਰ ਵੀ ਪ੍ਰਚੰਡ ਹੋ ਗਿਆ ਹੈ।

ਜੱਥਾ ਨੀਲੀਆਂ ਫੌਜਾਂ ਫਿਲਮ "ਨਾਨਕ ਸ਼ਾਹ ਫਕੀਰ" ਵਿਰੁੱਧ ਪ੍ਰਦ੍ਰਸ਼ਨ ਕਰਦਾ ਹੋਇਆ
ਜੱਥਾ ਨੀਲੀਆਂ ਫੌਜਾਂ ਫਿਲਮ “ਨਾਨਕ ਸ਼ਾਹ ਫਕੀਰ” ਵਿਰੁੱਧ ਪ੍ਰਦ੍ਰਸ਼ਨ ਕਰਦਾ ਹੋਇਆ

ਵੱਖ-ਵੱਖ ਮੀਡੀਆ ਵੱਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਦੇਣ ਤੋਂ ਵੀ ਫਿਲਮ ਵਾਲੇ ਅਸਮਰਥ ਜਾਪ ਰਹੇ ਸਨ । ਭਾਵੇਂ ਕਿ ਫਿਲਮਕਾਰ ਨੇ ਖੁਦ ਦੇ ਸੁਪਨੇ ਵਿਚ ਗੁਰੂ ਨਾਨਕ ਦੇਵ ਜੀ ਦੇ ਆਉਣ ਦੀ ਗੱਲ ਕਹਿ ਕੇ ਲੋਕਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਸਿੱਖ ਇਸ ਗੱਲ ਨਾਲ ਸਹਿਮਤ ਨਹੀਂ ਹੋ ਰਹੇ ਹਨ ਕਿ ਗੁਰੂ ਸਾਹਿਬ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਰੋਲ ਕੋਈ ਵੀ ਵਿਅਕਤੀ ਕਰੇ ।

ਇੰਗਲੈਂਡ ਦੀਆਂ ਸਿੱਖ ਜੱਥੇਬੰਦੀਆਂ ਨੇ ਇਸ ਗੱਲ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਜਲਦੀ ਇਸ ਫਿਲਮ ‘ਤੇ ਪਾਬੰਦੀ ਲਗਵਾਉਣੀ ਚਾਹੀਦੀ ਹੈ, ਨਹੀਂ ਤਾਂ ਭਵਿੱਖ ਵਿਚ ਇਸ ਫਿਲਮ ਨੂੰ ਆਧਾਰ ਬਣਾ ਕੇ ਸਿੱਖ ਧਰਮ ਦੀਆਂ ਧੱਜੀਆਂ ਉਡਾਉਣ ਵਾਲਿਆਂ ਲਈ ਰਾਹ ਖੁੱਲ੍ਹ ਜਾਵੇਗਾ ।

ਜ਼ਿਕਰਯੋਗ ਹੈ ਕਿ ਹਰੰਿਦਰ ਸਿੱਕਾ ਵੱਲੋਂ ਬਣਾਈ ਇਸ ਫਿਲਮ ਵਿੱਚ ਗੁਰੂ ਨਾਨਕ ਸਾਹਿਬ ਜੀ ਦੇ ਨਾਲ- ਨਾਲ ਉਨ੍ਹਾਂ ਨਾਲ ਧਰਮ ਪ੍ਰਚਾਰ ਦੌਰਾਨ ਉਮਰ ਭਰ ਸਾਥ ਨਿਭਾਉਣ ਵਾਲੇ ਭਾਈ ਮਰਦਾਨ ਅਤੇ ਉਨ੍ਹਾਂ ਦੀ ਭੈਣ ਬੇਬੇ ਨਾਨਕੀ ਨੂੰ ਮਨੁੱਖੀ ਪਾਤਰਾਂ ਦੁਆਰਾ ਦ੍ਰਿਸ਼ਮਾਨ ਕੀਤਾ ਗਿਆ ਹੈ, ਜੋ ਕਿ ਸਿੱਖ ਸਿਧਾਂਤਾਂ ਦੀ ਘੋਰ ਉਲੰਘਣਾ ਹੈ ਅਤੇ ਸਮੁੱਚੀ ਸਿੱਖ ਕੌਮ ਵਿੱਚ ਇਸ ਫਿਲਮ ਵਿਰੁੱਧ ਵਿਆਪਕ ਪੱਧਰ ‘ਤੇ ਰੋਸ ਪੈਦਾ ਹੋ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਵੀਡੀਓੁ ਫਿਲਮ ਨਾਨਕ ਸ਼ਾਹ ਫਕੀਰ 'ਤੇ ਕੀਤੀ ਵਿਸਥਾਰ ਚਰਚਾ ਦਾ ਹਿੱਸਾ ਹੈ।ਇਸ ਵਿੱਚ ਸ੍ਰ. ਹਰਕਮਲ ਸਿੰਘ ਨੇ ਵਿਸਥਾਰ ਸਾਹਿਤ ਦੱਸਿਆ ਕਿ ਗੁਰੂ ਸਾਹਿਬਾਨ 'ਤੇ ਬਣ ਰਹੀਆਂ ਫਿਲਮਾਂ ਸਿੱਖ ਮਾਪਿਆਂ
ਬੀਤੇ ਸਮੇਂ ਦੌਰਾਨ ‘ਨਾਨਕ ਸ਼ਾਹ ਫਕੀਰ’ ਨਾਮੀ ਫਿਲਮ ਰਾਹੀਂ ਗੁਰੂ ਨਾਨਕ ਸਾਹਿਬ ਨੂੰ ਚਿਤਰਤ ਕਰਨ ਵਿਰੁਧ ਸਿੱਖ ਪੰਥ ਵਲੋਂ ਉੱਚੀ ਸੁਰ ਚ ਆਵਾਜ਼ ਬੁਲੰਦ ਕੀਤੀ ਗਈ। ਇਸ ਸਮੇਂ ਪੰਜਾਬੀ ਯੂਨੀਵਰਸਿਟੀ
ਕਿਸੇ ਅਸਲੀ ਸ਼ੈਅ ਦੀ ਅਣਹੋਂਦ ਵਿੱਚ ਹੀ ਮਨੁੱਖ ਨੂੰ ਨਕਲੀ ਦੀ ਲੋੜ ਪੈਂਦੀ ਹੈ। ਸਿੱਖਾਂ ਨੂੰ ਗੁਰੂ ਸਾਹਿਬ ਅਤੇ ਸ਼ਹੀਦਾਂ ਦੀ ਨਕਲ ਜਾਂ ਕਾਲਪਨਿਕ ਪਰਛਾਵੇ ਦੀ ਲੋੜ ਕਿਉਂ ਹੈ? ਕੀ
ਸੱਭਿਅਤਾ ਦੇ ਮੁੱਢ ਤੋਂ ਹੀ ਮਨੁਖ ਦੀ ਬਹੁ ਰੰਗੀ ਤ੍ਰਿਪਤੀ ਲਈ ਅਨੇਕਾਂ ਹੀ ਕਿਸਮ ਦੇ ਸਾਧਨ ਪੈਦਾ ਹੁੰਦੇ ਆਏ ਹਨ। ਇਹਨਾਂ ਵਿਚ ਹੀ ਮਨੋੋਰੰਜਨ ਦੇ ਸਾਧਨ ਆ ਜਾਂਦੇ ਹਨ। ਇਹਨਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: