Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੇਵ ਸਿੰਘ ਤਲਵੰਡੀ ਅਕਾਲ ਚਲਾਣਾ ਕਰ ਗਏ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੇਵ ਸਿੰਘ ਤਲਵੰਡੀ ਅਕਾਲ ਚਲਾਣਾ ਕਰ ਗਏ

talwandiਲੁਧਿਆਣਾ (19 ਸਤੰਬਰ, 2014): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਤੇ ਸੀਨੀਅਰ ਅਕਾਲੀ ਲੀਡਰ ਜਥੇਦਾਰ ਜਗਦੇਵ ਸਿੰਘ ਤਲਵੰਡੀ  ਅੱਜ ਸਵੇਰੇ 9ਵਜੇ ਅਕਾਲ ਚਲਾਣਾ ਕਰ ਗਏ ਹਨ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਤਲਵੰਡੀ ਦੀ ਹੋਈ ਮੌਤ ‘ਤੇ ਦੁੱਖ ਜਾਹਰ ਕੀਤਾ ਹੈ। ਉਨ੍ਹਾਂ ਦਾ ਸਸਕਾਰ ਕੱਲ੍ਹ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ, ਰਾਏਕੋਟ ਵਿਖੇ ਕੀਤਾ ਜਾਵੇਗਾ।

ਉਹ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਇਲਾਜ਼ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਚੱਲ ਰਿਹਾ ਸੀ।ਉਨਾਂ ਨੇ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ‘ਚ ਹੀ ਸ਼ੁੱਕਰਵਾਰ ਦੀ ਸਵੇਰ ਨੂੰ ਆਖਰੀ ਸਾਹ ਲਏ।

ਜਗਦੇਵ ਸਿੰਘ ਐੱਸ. ਜੀ. ਪੀ. ਸੀ. ਅਤੇ ਅਕਾਲੀ ਦਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਨ੍ਹਾਂ ਦੀ ਉਮਰ ਕਰੀਬ 85 ਸਾਲਾਂ ਦੀ ਸੀ। ਜਗਦੇਵ ਸਿੰਘ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਤਲਵੰਡੀ ਵਿਖੇ ਕੀਤਾ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: